ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਉਸੇ ਤਰੀਕੇ ਨਾਲ ਪੰਜਾਬ ਵਿੱਚ ਰਾਜਨੀਤੀ ਗਰਮਾ ਰਹੀ ਹੈ।ਰੋਜ਼ਾਨਾ ਹੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਹਨ ਜਿੱਥੇ ਕਿ ਰਾਜਨੀਤਕ ਪਾਰਟੀਆਂ ਵੱਲੋਂ ਲੋਕਾਂ ਨੂੰ ਭੜਕਾਇਆ ਜਾਂਦਾ ਹੈ ਅਤੇ ਲੋਕਾਂ ਵੱਲੋਂ ਬੀ ਬੇਸਮਝੀ ਦਿਖਾਉਂਦੇ ਹੋਏ ਆਪਸ ਵਿਚ ਹੀ ਲੜ ਕੇ ਇੱਕ ਦੂਜੇ ਦੇ ਸਿਰ ਪਾੜ੍ਹੇ ਜਾਂਦੇ ਹਨ।ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਇੱਟਾਂ ਰੋੜੇ ਚਲਾਉਂਦੇ ਦਿਖਾਈ ਦੇ ਰਹੇ ਹਨ। ਨਾਲ ਹੀ ਏਥੇ ਕੁਰਸੀਆਂ ਗੰਡਾਸੇ ਵੀ ਚੱਲ ਰਹੇ
ਬਹੁਤ ਸਾਰੇ ਲੋਕ ਇਸ ਹਮਲੇ ਦੌਰਾਨ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਕਿ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਹ ਮਾਮਲਾ ਮਲੋਟ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਕਿ ਦਲਿਤ ਸੰਸਥਾ ਵੱਲੋਂ ਪੋਲ ਖੋਲ ਪ੍ਰੋਗਰਾਮ ਕੀਤਾ ਜਾ ਰਿਹਾ ਸੀ,ਜਿਸ ਦੇ ਤਹਿਤ ਉਹ ਕਾਂਗਰਸ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਨਾ ਨਿਭਾਉਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਸੀ। ਭਾਵ ਕਿ ਜਿਸ ਤਰੀਕੇ ਨਾਲ ਕਾਂਗਰਸ ਸਰਕਾਰ ਨੇ ਦੋ ਹਜਾਰ ਸਤਾਰਾਂ ਦੀਆਂ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਹੀਂ ਨਿਭਾਇਆ ਉਨ੍ਹਾਂ ਉਤੇ ਚਰਚਾ ਚੱਲ ਰਹੀ ਸੀ।
ਪਰ ਬਾਅਦ ਵਿੱਚ ਉੱਥੇ ਇਕ ਕਾਂਗਰਸੀ ਚੇਅਰਮੈਨ ਨੇ ਆ ਕੇ ਹੰਗਾਮਾ ਕਰ ਦਿੱਤਾ ,ਜਿਸ ਤੋਂ ਬਾਅਦ ਕੇ ਦਲਿਤ ਲੋਕਾਂ ਅਤੇ ਕਾਂਗਰਸੀ ਆਗੂਆਂ ਦੇ ਵਿਚਕਾਰ ਕਾਫੀ ਝੜਪ ਹੋਈ। ਜਿਸ ਤੋਂ ਬਾਅਦ ਕੇ ਇੱਟਾਂ ਰੋੜੇ ਵੀ ਚੱਲੇ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਜਿਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ।ਸੋ ਅੱਜਕੱਲ੍ਹ ਦਲਿਤ ਸਮਾਜ ਦੇ ਨਾਮ ਤੇ ਬਹੁਤ ਵੱਡੀ ਰਾਜਨੀਤੀ ਕੀਤੀ ਜਾ ਰਹੀ ਹੈ ਲੋਕਾਂ ਨੂੰ ਸਮਝਣ ਦੀ ਲੋੜ ਹੈ ਕਿ ਰਾਜਨੀਤਕ ਪਾਰਟੀਆਂ ਆਪਣਾ ਮਤਲਬ ਕੱਢਣ ਵਾਸਤੇ ਲੋਕਾਂ ਨੂੰ ਲੜਾਉਂਦੀਆਂ ਹਨ
ਅਤੇ ਜਦੋਂ ਉਨ੍ਹਾਂ ਦਾ ਮਤਲਬ ਨਿਕਲ ਜਾਂਦਾ ਹੈ ਤਾਂ ਉਨ੍ਹਾਂ ਪਿੱਛੇ ਲੜਨ ਵਾਲੇ ਲੋਕਾਂ ਦੀ ਉਨ੍ਹਾਂ ਨੂੰ ਕੋਈ ਵੀ ਪਰਵਾਹ ਨਹੀਂ ਹੁੰਦੀ।