ਕੁਝ ਦਿਨ ਪਹਿਲਾਂ ਕਲਕੱਤਾ ਵਿਖੇ ਜੈਪਾਲ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਜਸਪ੍ਰੀਤ ਸਿੰਘ ਜੱਸੀ ਦਾ ਐਨਕਾਊਂਟਰ ਹੋਇਆ ਸੀ।ਜਿਸ ਤੋਂ ਬਾਅਦ ਜਸਪ੍ਰੀਤ ਸਿੰਘ ਜੱਸੀ ਦਾ ਦਾਹ ਸੰਸਕਾਰ ਕਰ ਦਿੱਤਾ ਗਿਆ ਸੀ।ਪਰ ਜੈਪਾਲ ਭੁੱਲਰ ਦਾ ਦਾਹ ਸੰਸਕਾਰ ਅਜੇ ਤੱਕ ਵੀ ਨਹੀਂ ਕੀਤਾ ਗਿਆ ਹੈ।ਭਾਵੇਂ ਕਿ ਉਨ੍ਹਾਂ ਦੇ ਐਨਕਾਊਂਟਰ ਨੂੰ ਦੋ ਹਫ਼ਤੇ ਹੋ ਚੁੱਕੇ ਹਨ।ਲਗਾਤਾਰ ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਪੋਸਟਮਾਰਟਮ ਹੋਣਾ ਚਾਹੀਦਾ ਹੈ।ਪਰ ਪਿਛਲੇ ਦਿਨੀਂ ਅਦਾਲਤ ਦਾ ਇਹ ਫ਼ੈਸਲਾ ਸਾਹਮਣੇ ਆਇਆ ਸੀ ਕਿ ਜੈਪਾਲ ਭੁੱਲਰ ਦਾ ਦੁਬਾਰਾ ਪੋਸਟਮਾਰਟਮ ਨਹੀਂ ਹੋ ਸਕਦਾ।ਦੂਜੇ ਪਾਸੇ ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ
ਕਿ ਸਰਕਾਰ ਵੱਲੋਂ ਉਸ ਦੇ ਪੁੱਤਰ ਦਾ ਜਾਣ ਬੁੱਝ ਕੇ ਕਤਲ ਕਰਵਾਇਆ ਗਿਆ ਹੈ ਅਤੇ ਬਾਅਦ ਵਿਚ ਉਸ ਨੂੰ ਐਨਕਾਉਂਟਰ ਦਾ ਨਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜੈਪਾਲ ਭੁੱਲਰ ਦੇ ਸਰੀਰ ਉਤੇ ਸੱਟਾਂ ਦੇ ਨਿਸ਼ਾਨ ਦੇਖੇ ਹਨ। ਇਸ ਤੋਂ ਇਲਾਵਾ ਉਸ ਦੀਆਂ ਪਸਲੀਆਂ ਅਤੇ ਬਾਹਵਾਂ ਟੁੱਟੀਆਂ ਹੋਈਆਂ ਸੀ।ਜਿਸ ਲਈ ਲਗਾਤਾਰ ਜੈਪਾਲ ਭੁੱਲਰ ਦੇ ਪਿਤਾ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਅਦਾਕਾਰ ਦੁਬਾਰਾ ਤੋਂ ਪੋਸਟਮਾਰਟਮ ਹੋਣਾ ਚਾਹੀਦਾ ਹੈ।ਦਸ ਦਈਏ ਕਿ ਜੈਪਾਲ ਭੁੱਲਰ ਦੇ ਪਿਤਾ ਵੀ ਪਹਿਲਾਂ ਪੁਲੀਸ ਮੁਲਾਜ਼ਮ ਰਹਿ ਚੁੱਕੇ ਹਨ
ਅਤੇ ਹੁਣ ਉਹ ਆਪਣੇ ਮਹਿਕਮੇ ਵਿੱਚੋਂ ਰਿਟਾਇਰ ਹੋ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਮਹਿਕਮੇ ਦੇ ਮੁਲਾਜ਼ਮਾਂ ਨੇ ਹੀ ਉਨ੍ਹਾਂ ਦੇ ਪੁੱਤਰ ਦਾ ਐਨਕਾਉਂਟਰ ਕਰ ਦਿੱਤਾ।ਇਸ ਤੋਂ ਜ਼ਿਆਦਾ ਵੱਡੀ ਦੁੱਖ ਦੀ ਗੱਲ ਉਨ੍ਹਾਂ ਲਈ ਕੁਝ ਨਹੀਂ ਹੋ ਸਕਦੀ।ਇਸ ਤੋਂ ਇਲਾਵਾ ਹੁਣ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਇਕ ਹੋਰ ਕੱਲ੍ਹ ਕਹੀ ਜਾ ਰਹੀ ਹੈ ਕਿ ਪੰਜਾਬ ਪੁਲੀਸ ਦੁਆਰਾ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਖੁਰਦ ਬੁਰਦ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਚੋਰੀ ਕਰਵਾਇਆ ਜਾਵੇਗਾ ਅਤੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੀਡੀਆ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜੈਪਾਲ ਭੁੱਲਰ ਦੇ ਐਨਕਾਉਂਟਰ ਨਾਲ ਜੁੜੇ ਹੋਏ ਸਬੂਤਾਂ ਨੂੰ ਮਿਟਾਉਣਾ ਚਾਹੁੰਦੀ ਹੈ ਤਾਂ ਜੋ ਪੰਜਾਬ ਸਰਕਾਰ ਅਤੇ
ਪੰਜਾਬ ਪੁਲੀਸ ਉੱਤੇ ਕੋਈ ਵੀ ਇਲਜ਼ਾਮ ਨਾ ਲੱਗ ਸਕੇ।ਸੋ ਲਗਾਤਾਰ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਪੰਜਾਬ ਪੁਲੀਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇੱਕੋ ਮੰਗ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਦੁਬਾਰਾ ਤੋਂ ਪੋਸਟਮਾਰਟਮ ਹੋਣਾ ਚਾਹੀਦਾ ਹੈ।