ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਰਾਜਨੀਤੀ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ।ਇਸੇ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਨਵੇਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾ ਸਕੇ। ਸੋ ਹੁਣ ਆਮ ਆਦਮੀ ਪਾਰਟੀ ਦੀ ਇਕ ਨਵੀਂ ਖਬਰ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਤੇ ਹਨ।ਇਸੇ ਦੌਰਾਨ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਕੁੰਵਰ ਵਿਜੈ ਪ੍ਰਤਾਪ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਫੀ ਸਮੇਂ ਵਿਵਾਦਾਂ ਵਿੱਚ ਰਹੇ ਸੀ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ,ਕਿਉਂਕਿ ਬੇਅਦਬੀ ਮਾਮਲਿਆਂ ਵਿਚ ਉਨ੍ਹਾਂ ਦੀ ਕੁਝ ਜ਼ਿਆਦਾ ਸੁਣਵਾਈ ਨਹੀਂ ਹੋ ਰਹੀ ਸੀ।ਜਿਸ ਸਮੇਂ ਉਨ੍ਹਾਂ ਨੇ ਅਸਤੀਫਾ ਦਿੱਤਾ ਉਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਉਨ੍ਹਾਂ ਦੀ ਕਾਫ਼ੀ ਅਹਿਮੀਅਤ ਵਧ ਚੁੱਕੀ ਹੈ।ਇਸ ਤੋਂ ਇਲਾਵਾ ਕਾਫ਼ੀ ਥਾਵਾਂ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਕੁੰਵਰ ਵਿਜੈ ਪ੍ਰਤਾਪ ਬੇਅਦਬੀ ਮਾਮਲਿਆਂ ਨੂੰ ਸੁਲਝਾਉਣ ਲਈ ਬਣੀ ਐਸਆਈਟੀ ਦੇ ਪ੍ਰਧਾਨ ਸੀ।
ਪਰ ਜਦੋਂ ਉਨ੍ਹਾਂ ਨੇ ਐਸਆਈਟੀ ਰਿਪੋਰਟ ਪੇਸ਼ ਕੀਤੀ ਸੀ ਤਾਂ ਉਸ ਤੋਂ ਬਾਅਦ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ ਸੀ,ਕਿਉਂਕਿ ਇਸ ਰਿਪੋਰਟ ਵਿੱਚ ਉਨ੍ਹਾਂ ਨੇ ਅਸਲੀ ਦੋਸ਼ੀਆਂ ਦੇ ਨਾਮ ਲਿਖ ਦਿੱਤੇ ਸੀ ਜੋ ਕਿ ਸਰਕਾਰਾਂ ਨੂੰ ਮਨਜ਼ੂਰ ਨਹੀਂ ਸਨ।ਸੋ ਉਨ੍ਹਾਂ ਦੀ ਇਸ ਬਹਾਦਰੀ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਸੀ।ਸੋ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਤੇ ਹਨ ਅਤੇ ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਵਿਚਕਾਰ ਇਕ ਬੈਠਕ ਹੋਵੇਗੀ।
ਜਿਸ ਤੋਂ ਬਾਅਦ ਕਿ ਇਹ ਫੈਸਲਾ ਲਿਆ ਜਾ ਸਕਦਾ ਹੈ, ਸੋ ਹੁਣ ਦੇਖਣਾ ਇਹ ਹੋਵੇਗਾ ਕਿ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ ਜਾਂ ਨਹੀਂ।