ਦੇਖਦੇ ਹੀ ਦੇਖਦੇ ਗੁਰੂ ਘਰ ਦੀ ਇਮਾਰਤ ਹੋਈ ਢਹਿ ਢੇਰੀ, ਸਾਰੀ ਘਟਨਾ ਹੋਈ ਸੀ ਸੀ ਟੀ ਵੀ ਵਿਚ ਕੈਦ

Uncategorized

ਹਰਿਆਣਾ ਦੇ ਫਤਿਹਾਬਾਦ ਦੇ ਪਿੰਡ ਭੂੰਦੜ ਵਿਚ ਉਸ ਸਮੇਂ ਹੜਕੰਪ ਮੱਚ ਗਈ,ਜਦੋਂ ਅਚਾਨਕ ਹੀ ਇਕ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗ ਗਈ।ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਮੌਕੇ ਤੇ ਇਕ ਵਿਅਕਤੀ ਦੀ ਮੌਤ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਅਤੇ ਛੇ ਮਜ਼ਦੂਰ ਕੰਮ ਕਰਨ ਲਈ ਆਏ ਹੋਏ ਸੀ।ਪਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਚਾਰ ਮਜ਼ਦੂਰ ਰੋਟੀ ਖਾਣ ਲਈ ਗਏ ਹੋਏ ਸੀ ਅਤੇ ਦੋ ਮਜ਼ਦੂਰ ਗੁਰਦੁਆਰਾ ਸਾਹਿਬ ਦੇ ਅੰਦਰ ਕੰਮ ਕਰ ਰਹੇ ਸਨ।ਅਚਾਨਕ ਹੀ ਇੱਕ ਮਜ਼ਦੂਰ ਨੂੰ ਅਹਿਸਾਸ ਹੁੰਦਾ ਹੈ ਕਿ ਲੈਂਟਰ ਡਿੱਗਣ ਵਾਲਾ ਹੈ ਅਤੇ ਉਸ ਸਮੇਂ ਉਹ ਗੁਰਦੁਆਰਾ

ਸਾਹਿਬ ਦਾ ਸ਼ੀਸ਼ਾ ਤੋੜ ਕੇ ਬਾਹਰ ਛਲਾਂਗ ਲਗਾ ਦਿੰਦਾ ਹੈ।ਪਰ ਦੂਜਾ ਮਜ਼ਦੂਰ ਅੰਦਰ ਹੀ ਰਹਿ ਜਾਂਦਾ ਹੈ ਜਿਸ ਕਾਰਨ ਅਚਾਨਕ ਗੁਰਦੁਆਰਾ ਸਾਹਿਬ ਸਾਹਿਬ ਦੀ ਇਮਾਰਤ ਡਿੱਗਣ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਜਾਂਦੀ ਹੈ।ਇਸ ਘਟਨਾ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇਕ ਘਰ ਹੈ,ਜਿਸ ਵਿਚ ਸੀਸੀਟੀਵੀ ਕੈਮਰਾ ਲੱਗਿਆ ਹੋਇਆ ਸੀ ਅਤੇ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਜਿਸ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਅਚਾਨਕ ਹੀ ਡਿੱਗਦੀ ਹੈ। ਇਸ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਆ ਕੇ ਘਟਨਾ ਦੀ ਪੁਸ਼ਟੀ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਹੁਣ ਜੇਸੀਬੀ ਮਸ਼ੀਨਾਂ ਲਗਾ ਕੇ ਮਲਬਾ ਹਟਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁਰੱਖਿਅਤ ਜਗ੍ਹਾ ਉਤੇ ਪਹੁੰਚਾਇਆ ਗਿਆ ਹੈ।ਬਹੁਤ ਸਾਰੇ ਲੋਕਾਂ ਵਲੋਂ ਗੁਰਦੁਆਰਾ ਸਾਹਿਬ ਬਣਾਉਣ ਸਮੇਂ ਵਰਤੇ ਗਏ ਮਟੀਰੀਅਲ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ,ਕਿਉਂਕਿ ਇਹ ਗੁਰਦੁਆਰਾ ਸਾਹਿਬ ਸਿਰਫ਼ ਪੈਂਤੀ ਸਾਲ ਪੁਰਾਣਾ ਸੀ।

ਇੰਨੀ ਜਲਦੀ ਇਸ ਗੁਰਦੁਆਰਾ ਸਾਹਿਬ ਦੇ ਡਿੱਗਣ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਸ ਗੁਰਦੁਆਰਾ ਸਾਹਿਬ ਨੂੰ ਬਣਾਉਣ ਵਾਸਤੇ ਘਟੀਆ ਮਟੀਰੀਅਲ ਵਰਤਿਆ ਗਿਆ ਹੋਵੇਗਾ।

Leave a Reply

Your email address will not be published. Required fields are marked *