ਸੰਗਰੂਰ ਦੇ ਪਿੰਡ ਮੂਨਕ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਕਿ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਲੋਕਾਂ ਦਾ ਕਾਫੀ ਨੁਕਸਾਨ ਹੋ ਗਿਆ।ਜਿਸ ਤੋਂ ਬਾਅਦ ਲੋਕਾਂ ਨੇ ਗੁੱਸੇ ਵਿੱਚ ਆ ਕੇ ਬਿਜਲੀ ਵਿਭਾਗ ਦੇ ਖਿਲਾਫ ਧਰਨਾ ਪ੍ਰਦਰਸ਼ਨ ਵੀ ਕੀਤਾ ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਹੀ ਉਨ੍ਹਾਂ ਦੇ ਨੁਕਸਾਨ ਹੋਏ ਹਨ ਅਤੇ ਇੱਥੇ ਕਿਸੇ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ,ਜਿਸ ਤੋਂ ਬਚਾਅ ਰਿਹਾ ਹੈ। ਦੱਸ ਦਈਏ ਕਿ ਮੂਨਕ ਪਿੰਡ ਦੇ ਇਕ ਇਲਾਕੇ ਵਿਚ ਬਿਜਲੀ ਦੇ ਮੀਟਰਾਂ ਵਾਲਾ ਇਕ ਬਕਸਾ ਲੱਗਿਆ ਹੋਇਆ ਸੀ।ਇਸ ਵਿੱਚ ਕਰੀਬ ਬਾਈ ਮੀਟਰ ਸੀ,ਜੋ ਕਿ ਸੜ ਕੇ ਸਵਾਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਵਿਭਾਗ ਵੱਲੋਂ ਇਨ੍ਹਾਂ ਮੀਟਰਾਂ ਦੀ ਸਹੀ
ਤਰੀਕੇ ਨਾਲ ਦੇਖਰੇਖ ਨਹੀਂ ਕੀਤੀ ਗਈ,ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ ਹੈ।ਇਸ ਮੌਕੇ ਕੁਝ ਲੋਕਾਂ ਵੱਲੋਂ ਸੜ ਰਹੇ ਬਿਜਲੀ ਬਕਸੇ ਦੀ ਵੀਡੀਓ ਵੀ ਬਣਾਈ ਗਈ ਅਤੇ ਸੋਸ਼ਲ ਮੀਡੀਆ ਉੱਤੇ ਪਾਈ ਗਈ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਜਾ ਚੁੱਕਿਆ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਬਿਜਲੀ ਵਿਭਾਗ ਵੱਲੋਂ ਅਜਿਹੀਆਂ ਲਾਪਰਵਾਹੀਆਂ ਕੀਤੀਆਂ ਜਾਂਦੀਆਂ ਹਨ,ਜਿਸ ਕਾਰਨ ਪੰਜਾਬ ਦੇ ਵੱਖਰੇ ਵੱਖਰੇ ਥਾਵਾਂ ਉੱਤੇ ਅਜਿਹੀਆਂ ਘਟਨਾਵਾਂ ਆਮ ਹੀ ਹੋ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਹੈ
ਕਿ ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਅੱਠ ਘੰਟੇ ਅਤੇ ਘਰਾਂ ਵਿੱਚ ਚੌਵੀ ਘੰਟੇ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਹੋਇਆ ਹੈ,ਉਸ ਨੂੰ ਅੱਜ ਤਕ ਪੰਜਾਬ ਸਰਕਾਰ ਕਦੀ ਪੂਰਾ ਨਹੀਂ ਕਰ ਸਕੀ।ਸੋ ਸੰਗਰੂਰ ਦੇ ਮੂਨਕ ਪਿੰਡ ਦੇ ਪੀਡ਼ਤ ਪਰਿਵਾਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਬਿਜਲੀ ਬੋਰਡ ਵੱਲੋਂ ਕੀਤੀ ਜਾਵੇ ਅਤੇ ਜਿਹੜੇ ਬਿਜਲੀ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ,
ਉਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।