ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸੜਕਾਂ ਉੱਤੇ ਬਹੁਤ ਸਾਰੇ ਅਵਾਰਾ ਪਸ਼ੂ ਘੁੰਮਦੇ ਹਨ,ਇਨ੍ਹਾਂ ਪਸ਼ੂਆਂ ਤੋਂ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀਆਂ ਵੀ ਹੁੰਦੀਆਂ ਹਨ।ਕਿਉਂਕਿ ਬਹੁਤ ਸਾਰੇ ਪਸ਼ੂ ਲੋਕਾਂ ਨੂੰ ਨੁਕਸਾਨ ਪਹੁੰਚਾ ਦਿੰਦੇ ਹਨ।ਬਹੁਤ ਵਾਰ ਸਾਡੇ ਸਾਹਮਣੇ ਅਜਿਹੀਆਂ ਖਬਰਾਂ ਆਈਆਂ ਹਨ, ਜਦੋਂ ਲੋਕਾਂ ਨੇ ਇਨ੍ਹਾਂ ਆਵਾਰਾ ਪਸ਼ੂਆਂ ਦੇ ਚਲਦੇ ਹੀ ਆਪਣੀ ਜਾਨ ਗਵਾਈ ਹੈ।ਪਰ ਕਈ ਲੋਕ ਇਨ੍ਹਾਂ ਪਸ਼ੂਆਂ ਨੂੰ ਬਿਨਾਂ ਵਜ੍ਹਾ ਤੋਂ ਹੀ ਪ੍ਰੇਸ਼ਾਨ ਕਰਨ ਲੱਗ ਜਾਂਦੇ ਹਨ ਭਾਵ ਕੇ ਜਿਹੜੇ ਪਸ਼ੂ ਕਿਸੇ ਨੂੰ ਕੁਝ ਨਹੀਂ ਕਹਿੰਦੇ,ਉਨ੍ਹਾਂ ਪਸ਼ੂਆਂ ਨਾਲ ਵੀ ਬ-ਦ-ਸ-ਲੂ-ਕੀ ਕੀਤੀ ਜਾਂਦੀ ਹੈ। ਜਿਸ ਤੋਂ
ਬਾਅਦ ਇਹ ਪਸ਼ੂ ਉਸ ਬ-ਦ-ਸ-ਲੂ-ਕੀ ਦਾ ਬਦਲਾ ਵੀ ਲੈਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਬੈਲ ਕਾਫੀ ਗੁੱਸੇ ਵਿੱਚ ਨਜ਼ਰ ਆ ਰਿਹਾ ਹੈ ਅਤੇ ਉਹ ਇੱਧਰ ਉੱਧਰ ਦੇਖਦਾ ਹੋਇਆ ਕੁਝ ਲੱਭ ਰਿਹਾ ਹੈ।ਦੱਸ ਦੇਈਏ ਕਿ ਇਹ ਬੈਲ ਉਹ ਦੋ ਇਨਸਾਨਾਂ ਨੂੰ ਲੱਭ ਰਿਹਾ ਹੈ,ਜਿਨ੍ਹਾਂ ਨੇ ਇਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।ਪਰ ਉਹ ਦੋ ਵਿਅਕਤੀ ਇੱਕ ਵੱਡੀ ਪਾਈਪ ਵਿੱਚ ਲੁਕਣ ਦੀ ਕੋਸ਼ਿਸ਼ ਕਰਦੇ ਹਨ, ਪਰ ਉਹ ਲੁਕ ਨਹੀਂ ਪਾਉਂਦੇ।ਜਿਸ ਤੋਂ ਬਾਅਦ ਇਹ ਬੈਲਉਨ੍ਹਾਂ ਕੋਲ ਪਹੁੰਚ ਜਾਂਦਾ ਹੈ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਾ ਦਿੰਦਾ ਹੈ।
ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖਰੇ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਕੁਝ ਲੋਕਾਂ ਦਾ ਕਹਿਣਾ ਹੈ ਕਿ ਜਾਨਵਰਾਂ ਨੂੰ ਕਦੇ ਵੀ ਬੇਵਕੂਫ ਨਹੀਂ ਸਮਝਣਾ ਚਾਹੀਦਾ ਅਤੇ ਉਨ੍ਹਾਂ ਨੂੰ ਕਦੇ ਵੀ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ,ਕਿਉਂਕਿ ਜਾਨਵਰ ਵੀ ਆਪਣੇ ਨਾਲ ਹੋਏ ਵਤੀਰੇ ਦਾ ਕਦੇ ਨਾ ਕਦੇ ਬਦਲਾ ਜ਼ਰੂਰ ਲੈਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਦੇਖ ਕੇ ਹੱਸ ਵੀ ਰਹੇ ਹਨ, ਕਿਉਂਕਿ ਜਿਸ ਤਰੀਕੇ ਨਾਲ ਇਹ ਪਹਿਲਾਂ ਉਨ੍ਹਾਂ ਦੋ ਵਿਅਕਤੀਆਂ ਨੂੰ ਪਿੱਠ ਪਿੱਛੇ ਮਾਰਦਾ ਹੈ ਤਾਂ ਉਸ ਨਾਲ ਬਹੁਤ ਸਾਰੇ ਲੋਕਾਂ ਦਾ ਹਾਸਾ ਵੀ ਨਿਕਲ ਰਿਹਾ ਹੈ।
ਬਹੁਤ ਸਾਰੇ ਲੋਕ ਇਨ੍ਹਾਂ ਵਿਅਕਤੀਆਂ ਨਾਲ ਹਮਦਰਦੀ ਜਤਾਉਂਦੇ ਹੋਏ ਨਜ਼ਰ ਆ ਰਹੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਇਸ ਬੈਲ ਨੇ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਇਆ ਹੋਵੇਗਾ।