ਅੱਜਕੱਲ੍ਹ ਪ੍ਰੇਮ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਕਰਨਾਲ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇੱਕ ਲੜਕੀ ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਘਰ ਵਿਚ ਬੁਲਾਇਆ ਜਾਂਦਾ ਹੈ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਦੀ ਹੱ-ਤਿ-ਆ ਕਰ ਦਿੱਤੀ ਜਾਂਦੀ ਹੈ।ਬਾਅਦ ਵਿਚ ਜਦੋਂ ਲੜਕੀ ਨੂੰ ਪਤਾ ਚੱਲਦਾ ਹੈ ਕਿ ਲੜਕੇ ਦੀ ਮੌਤ ਹੋ ਚੁੱਕੀ ਹੈ ਤਾਂ ਉਸ ਤੋਂ ਬਾਅਦ ਲੜਕੀ ਵੀ ਭੇਦਭਰੇ ਹਾਲਾਤਾਂ ਵਿੱਚ ਆ-ਤ-ਮ-ਹੱ-ਤਿ-ਆ ਕਰ ਲੈਂਦੀ ਹੈ।ਜਾਣਕਾਰੀ ਮੁਤਾਬਕ ਪਿਛਲੇ ਕੁਝ ਸਾਲਾਂ ਤੋਂ ਇਸ ਲੜਕਾ ਲੜਕੀ ਦੇ ਵਿਚਕਾਰ ਪ੍ਰੇਮ ਸੰਬੰਧ ਸੀ, ਜੋ ਕਿ ਲੜਕੀ ਦੇ ਪਰਿਵਾਰਕ
ਮੈਬਰਾਂ ਨੂੰ ਪਸੰਦ ਨਹੀਂ ਸੀ।ਇਸ ਲਈ ਉਹ ਲੜਕੀ ਤੋਂ ਲੜਕੇ ਨੂੰ ਫੋਨ ਕਰਵਾਉਂਦੇ ਹਨ ਕਿ ਉਹ ਉਨ੍ਹਾਂ ਦੇ ਘਰ ਵਿੱਚ ਆਏ ਅਤੇ ਜਦੋਂ ਲੜਕਾ ਲੜਕੀ ਦੇ ਘਰ ਪਹੁੰਚਦਾ ਹੈ ਤਾਂ ਉਸ ਸਮੇਂ ਲੜਕੇ ਦੇ ਪਰਿਵਾਰਕ ਮੈਂਬਰ ਉਸ ਨੂੰ ਬੁਰੀ ਤਰ੍ਹਾਂ ਕੁੱਟਦੇ ਮਾਰਦੇ ਹਨ ਅਤੇ ਬਾਅਦ ਵਿਚ ਉਸ ਦੇ ਹੱਥ ਪੈਰ ਬੰਨ੍ਹ ਕੇ ਉਸ ਨੂੰ ਨਹਿਰ ਵਿੱਚ ਸੁੱਟ ਦਿੰਦੇ ਹਨ।ਕੁਝ ਦੇਣਾ ਲੜਕੇ ਦੇ ਪਰਿਵਾਰਕ ਮੈਂਬਰ ਉਸ ਨੂੰ ਲੱਭਦੇ ਹਨ ਅਤੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਪੁਲਸ ਸਟੇਸ਼ਨ ਵਿਚ ਦਿੰਦੇ ਹਨ। ਆਖ਼ਿਰਕਾਰ ਉਨ੍ਹਾਂ ਨੂੰ ਸੋਨੀਪਤ ਵਿੱਚ ਜਾ ਕੇ ਲੜਕੇ ਦੀ ਲਾਸ਼ ਮਿਲ ਜਾਂਦੀ ਹੈ। ਉਸ ਤੋਂ ਬਾਅਦ ਉਹ ਲੜਕੀ ਦੇ
ਪਰਿਵਾਰਕ ਮੈਬਰਾਂ ਦੇ ਖ਼ਿਲਾਫ਼ ਗਵਾਹੀ ਦਿੰਦੇ ਹਨ ਕਿ ਉਨ੍ਹਾਂ ਨੇ ਇਨ੍ਹਾਂ ਦੇ ਲੜਕੇ ਨੂੰ ਕੁੱਟ ਮਾਰ ਕੇ ਮਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਲੜਕੀ ਨੇ ਵੀ ਆਪਣੀ ਜਾਨ ਦੇ ਦਿੱਤੀ ਹੈ ਅਤੇ ਹੁਣ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ
ਛਾਣਬੀਣ ਕਰਨ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।