ਅੱਜਕੱਲ੍ਹ ਕ-ਤ-ਲ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਇਕ ਵਿਅਕਤੀ ਦਾ ਦੋ ਲੜਕਿਆਂ ਵੱਲੋਂ ਕਾਪਿਆਂ ਨਾਲ ਕ-ਤ-ਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੇ ਸਾਲੇ ਦੀ ਕਿਸੇ ਨਾਲ ਲੜਾਈ ਸੀ ਅਤੇ ਉਸ ਵੱਲੋਂ ਇਸ ਲੜਾਈ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸੇ ਦੌਰਾਨ ਹੀ ਵਿਰੋਧੀ ਧਿਰ ਨੇ ਇਸ ਵਿਅਕਤੀ ਉਤੇ ਹ-ਮ-ਲਾ ਕਰ ਦਿੱਤਾ ਅਤੇ ਬਹੁਤ ਜ਼ਖ਼ਮੀ ਕਰ ਦਿੱਤਾ ਗਿਆ। ਉਸ ਤੋਂ ਬਾਅਦ ਇਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ,ਜਿਥੇ ਕਿ ਇਸ ਨੇ ਆਪਣਾ ਦਮ ਤੋਡ਼ ਦਿੱਤਾ।ਇਸ ਘਟਨਾ ਤੋਂ ਬਾਅਦ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦਾ ਬਹੁਤ
ਬੁਰਾ ਹਾਲ ਹੋ ਚੁੱਕਿਆ ਹੈ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਸ ਦਾ ਇੱਕ ਪੁੱਤਰ ਇਸੇ ਤਰੀਕੇ ਨਾਲ ਕ-ਤ-ਲ ਕਰ ਦਿੱਤਾ ਗਿਆ ਸੀ। ਪਰ ਪੁਲਸ ਮੁਲਾਜ਼ਮਾਂ ਵਲੋਂ ਦੋਸ਼ੀਆਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ ਅਤੇ ਹੁਣ ਵੀ ਇਸ ਮਾਂ ਦਾ ਪੁੱਤ ਕ-ਤ-ਲ ਕਰ ਦਿੱਤਾ ਗਿਆ ਹੈ ਅਤੇ ਹੁਣ ਇਸ ਵੱਲੋਂ ਦੁਹਾਈਆਂ ਪਾ ਕੇ ਇੱਕੋ ਮੰਗ ਕੀਤੀ ਜਾ ਰਹੀ ਹੈ ਕਿ ਇਸ ਨਾਲ ਇਨਸਾਫ ਕੀਤਾ ਜਾਵੇ ਅਤੇ ਇਸ ਦੇ ਪੁੱਤਰ ਦੇ ਕਾ-ਤ-ਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੋਹਿਤ ਅਤੇ ਦੋ ਅਣਪਛਾਤੇ ਲੜਕਿਆਂ ਦੇ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਕਿਸੇ ਵਿਅਕਤੀ ਦੀ ਸਿਰਫ਼ ਇੰਨੀ ਹੀ ਗਲਤੀ ਹੁੰਦੀ ਹੈ ਕਿ ਉਹ ਦੋ ਧਿਰਾਂ ਦੇ ਵਿਚਕਾਰ ਸੁਲ੍ਹਾ ਕਰਵਾਉਣ ਲੱਗ ਜਾਂਦਾ ਹੈ।ਸੋ ਉਸ ਦੀ ਇਸੇ ਭਲਾਈ ਦੇ ਕੰਮ ਦਾ ਨਤੀਜਾ ਉਸ ਨੂੰ ਇਹ ਮਿਲਦਾ ਹੈ
ਕਿ ਉਸ ਦਾ ਕ-ਤ-ਲ ਕਰ ਦਿੱਤਾ ਜਾਂਦਾ ਹੈ।ਸੋ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤ ਵਧਦਾ ਜਾ ਰਿਹਾ ਹੈ,ਜਿਸਦਾ ਨਤੀਜਾ ਬਹੁਤ ਬੁਰਾ ਨਿਕਲਦਾ ਹੈ।