ਸੋਸ਼ਲ ਮੀਡੀਆ ਉੱਤੇ ਅਕਸਰ ਹੀ ਜੋਨੀ ਬਾਬਾ ਆਪਣੇ ਦੁਆਰਾ ਦਿੱਤੇ ਗਏ ਬਿਆਨਾਂ ਕਾਰਨ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹੋਏ ਵੀ ਦਿਖਾਈ ਦਿੰਦੇ ਹਨ। ਪਰ ਹੁਣ ਜੋਨੀ ਬਾਬਾ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ ਉਸ ਤੋਂ ਬਾਅਦ ਲੋਕ ਕਾਫੀ ਗੰਭੀਰ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਜੋਨੀ ਬਾਬਾ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਗਈ ਹੈ।ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜੋਨੀ ਬਾਬਾ ਇੱਕ ਗੱਡੀ ਵਿੱਚ ਬੈਠੇ ਹੋਏ ਹਨ ਅਤੇ ਉਹ ਪੰਜਾਬ ਵਿੱਚ ਹੋ ਰਹੇ ਬੇਅਦਬੀ ਮਾਮਲਿਆਂ ਉੱਤੇ ਗੱਲਬਾਤ ਕਰ ਰਹੇ ਹਨ।ਜਿਵੇਂ ਕਿ ਅਸੀਂ ਜਾਣਦੇ ਹੀ ਆ ਕੇ ਪੰਜਾਬ ਵਿੱਚ ਬੇਅਦਬੀ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਪਿਛਲੇ ਦਿਨੀਂ ਸੰਗਰੂਰ ਦੇ ਬਲਾਕ ਭਵਾਨੀਗਡ਼੍ਹ ਦੇ ਪਿੰਡਾਂ
ਜੌਲੀਆਂ ਵਿੱਚ ਇਕ ਔਰਤ ਵਲੋਂ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕ ਸਰੂਪ ਨੂੰ ਅਗਨੀ ਭੇਟ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿੱਖ ਸੰਗਤਾਂ ਵਿਚ ਕਾਫੀ ਜ਼ਿਆਦਾ ਰੋਸ ਦੇਖਣ ਨੂੰ ਮਿਲਿਆ ਭਾਵੇਂ ਕਿ ਉਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਫਿਰ ਵੀ ਸਿੱਖ ਸੰਗਤਾਂ ਇਸ ਕਾਰਵਾਈ ਤੋਂ ਸੰਤੁਸ਼ਟ ਨਜ਼ਰ ਨਹੀਂ ਆਈਆਂ।ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਅਜਿਹੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਸੇ ਦੌਰਾਨ ਜੋਨੀ
ਬਾਬਾ ਦਾ ਇੱਕ ਬਿਆਨ ਸਾਹਮਣੇ ਆਇਆ,ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਔਰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਜਿਊਂਦਾ ਸਾੜ ਦਿੱਤਾ ਜਾਵੇ।ਜੇਕਰ ਕੋਈ ਵਿਅਕਤੀ ਉਨ੍ਹਾਂ ਦੀ ਇਸ ਗੱਲ ਉੱਤੇ ਅਮਲ ਕਰਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਜੋਨੀ ਬਾਬਾ ਵੱਲੋਂ ਉਸ ਨੂੰ ਵੱਡਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਉਪਰ ਜੋ ਵੀ ਪਰਚਾ ਦਰਜ ਹੋਵੇਗਾ ਉਸ ਦੀ ਜ਼ਿੰਮੇਵਾਰੀ ਜੋਨੀ ਬਾਬਾ ਵੱਲੋਂ ਚੁੱਕੀ ਜਾਵੇਗੀ।ਇਸ ਤੋਂ ਇਲਾਵਾ ਜੋਨੀ ਬਾਬਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਦੇ ਹੱਥ ਲੱਗਦਾ ਹੈ ਤਾਂ ਉਸ ਦਾ ਸਿਰ ਧੜ ਤੋਂ ਅਲੱਗ ਕਰ ਦਿੱਤਾ ਜਾਵੇ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਬਹੁਤ ਸਾਰੀਆਂ ਗੰਭੀਰ ਗੱਲਾਂ ਕੀਤੀਆਂ।ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਜੋਨੀ ਬਾਬਾ ਦਾ ਪੱਖ ਪੂਰਿਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਵਲੋਂ
ਬੇਅਦਬੀ ਮਾਮਲਿਆਂ ਨੂੰ ਰੋਕਣ ਦੇ ਲਈ ਸਖਤ ਕਦਮ ਕਿਉਂ ਨਹੀਂ ਚੁੱਕੇ ਜਾ ਰਹੇ। ਜੇਕਰ ਦੇਖਿਆ ਜਾਵੇ ਤਾਂ ਬੇਅਦਬੀ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਵੱਲੋਂ ਇਨ੍ਹਾਂ ਉੱਤੇ ਬਿਆਨ ਵੀ ਨਹੀਂ ਦਿੱਤੇ ਜਾਂਦੇ ਅਤੇ ਇਨਸਾਫ ਦੀ ਗੱਲ ਬਹੁਤ ਦੂਰ ਦੀ ਹੈ।