ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਥੇ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਦੌਰਾਨ ਕਾਂਗਰਸ ਸਰਕਾਰ ਦੇ ਵਿਧਾਇਕਾਂ ਦਾ ਜਿਊਣਾ ਦੁਸ਼ਵਾਰ ਹੋ ਚੁੱਕਿਆ ਹੈ, ਕਿਉਂਕਿ ਪੰਜਾਬ ਵਿਚ ਜਿਸ ਤਰੀਕੇ ਨਾਲ ਕੈਪਟਨ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਸੀ।ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ, ਜਿਸ ਕਾਰਨ ਅੱਜ ਜਦੋਂ ਵੋਟਾਂ ਦੇ ਨਜ਼ਦੀਕ ਆ ਕੇ ਕਾਂਗਰਸ ਦੇ ਵਿਧਾਇਕ ਪੰਜਾਬ ਦੇ ਲੋਕਾਂ ਵਿੱਚ ਵਿਚਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਜਾਂਦੇ ਹਨ।ਪਿਛਲੇ ਦਿਨੀਂ ਇੱਕ ਵੀਡੀਓ
ਬਹੁਤ ਤੇਜ਼ੀ ਨਾਲ ਵਾਇਰਲ ਹੋਈ ਸੀ ਜਿੱਥੇ ਕਿ ਸਾਧੂ ਸਿੰਘ ਧਰਮਸੋਤ ਦਾ ਨਾਭਾ ਦੇ ਪਿੰਡ ਚਹਿਲ ਵਿੱਚ ਜ਼ਬਰਦਸਤ ਵਿਰੋਧ ਹੋਇਆ ਸੀ।ਉਸੇ ਤਰ੍ਹਾਂ ਦੀ ਇੱਕ ਵੀਡੀਓ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਇੱਕ ਨੌਜਵਾਨ ਵੱਲੋਂ ਇਕ ਕਾਂਗਰਸੀ ਵਿਧਾਇਕਾਂ ਦੀ ਮੂੰਹ ਤੇ ਹੀ ਬੇਇਜ਼ਤੀ ਕੀਤੀ ਗਈ ਅਤੇ ਉਸ ਦੀ ਤਰ੍ਹਾਂ ਡਰਾਮਾ ਕਰਕੇ ਦਿਖਾਇਆ ਗਿਆ ਕਿ ਕਿਸ ਤਰੀਕੇ ਨਾਲ ਕਾਂਗਰਸੀ ਵਿਧਾਇਕ ਵੋਟਾਂ ਤੋਂ ਪਹਿਲਾਂ ਕੇ ਡਰਾਮਾ ਕਰਦੇ ਹਨ ਅਤੇ ਬਾਅਦ ਵਿਚ ਜਦੋਂ ਉਨ੍ਹਾਂ ਨੂੰ ਕੁਰਸੀ ਮਿਲ ਜਾਂਦੀ ਹੈ ਤਾਂ ਉਹ ਲੋਕਾਂ ਨੂੰ ਭੁੱਲ ਜਾਂਦੇ ਹਨ।ਜਦੋਂ ਇਹ ਨੌਜਵਾਨ ਇਸ ਤਰੀਕੇ ਦਾ
ਕੰਮ ਕਰ ਰਿਹਾ ਸੀ ਤਾਂ ਉਸ ਸਮੇਂ ਵਿਧਾਇਕ ਵੀ ਉਸ ਦੇ ਮੂੰਹ ਵੱਲ ਦੇਖਦਾ ਦਿਖਾਈ ਦੇ ਰਿਹਾ ਸੀ ਅਤੇ ਬਾਅਦ ਵਿਚ ਉਸ ਨੇ ਨੌਜਵਾਨਾਂ ਨੂੰ ਕਿਹਾ ਕਿ ਉਸ ਨੂੰ ਅਜਿਹਾ ਡਰਾਮਾ ਕਰਨ ਦੀ ਜ਼ਰੂਰਤ ਨਹੀਂ ਹੈ। ਪਰ ਦੂਜੇ ਪਾਸੇ ਨੌਜਵਾਨ ਵੀ ਕਾਫ਼ੀ ਗੁੱਸੇ ਵਿੱਚ ਦਿਖਾਈ ਦੇ ਰਿਹਾ ਸੀ,ਉਹ ਵੀ ਲਗਾਤਾਰ ਇਸ ਕਾਂਗਰਸੀ ਵਿਧਾਇਕ ਦਾ ਵਿਰੋਧ ਕਰਦਾ ਹੋਇਆ ਦਿਖਾਈ ਦਿੱਤਾ।ਇਹ ਵੀਡਿਓ ਤੇਜੀ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਤੇ ਲੋਕਾਂ ਵੱਲੋਂ ਇਸ ਨੌਜਵਾਨ ਦੇ ਕੀਤੇ ਹੋਏ ਕੰਮ ਨੂੰ ਸ਼ਾਬਾਸ਼ੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਵੀ ਕਾਂਗਰਸੀ ਵਿਧਾਇਕ ਵੋਟਾਂ ਮੰਗਣ ਲਈ ਆਵੇ ਤਾਂ ਉਨ੍ਹਾਂ ਨਾਲ ਅਜਿਹਾ ਹੀ ਸਲੀਕਾ ਹੋਣਾ ਚਾਹੀਦਾ ਹੈ।ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ
ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕਰ ਰੱਖਿਆ ਹੈ। ਜੇਕਰ ਦੇਖਿਆ ਜਾਵੇ ਤਾਂ ਆਸੇ ਪਾਸੇ ਲੋਕਾਂ ਦੇ ਵਿਰਲਾਪ ਹੀ ਸੁਣਾਈ ਦੇ ਰਹੇ ਹਨ ਅਤੇ ਸਾਰੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦਿੰਦੇ ਹਨ।