ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕਿ ਹਰ ਛੋਟੀ ਗੱਲ ਉੱਤੇ ਝਗੜਾ ਕੀਤਾ ਜਾਂਦਾ ਹੈ ਅਤੇ ਇਹ ਝਗੜੇ ਇੰਨੇ ਜ਼ਿਆਦਾ ਵਧ ਜਾਂਦੇ ਹਨ ਕਿ ਮਾਮਲਾ ਕਤਲ ਤੱਕ ਪਹੁੰਚ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਥਾਣਾ ਤਿੱਬੜ ਤੋਂ ਸਾਹਮਣੇ ਆ ਰਿਹਾ ਹੈ,ਜਦੋਂ ਕਿ ਇਕ ਵਿਅਕਤੀ ਦਾ ੲਿਕ ਪੁਲੀਸ ਮੁਲਾਜ਼ਮ ਵੱਲੋਂ ਕ-ਤ-ਲ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕਾ ਦੀ ਮੌਤ ਦਾ ਇਨਸਾਫ ਨਹੀਂ ਮਿਲਿਆ,ਜਿਸ ਕਾਰਨ ਉਨ੍ਹਾਂ ਨੇ ਹੁਣ ਸੜਕ ਉੱਤੇ ਧਰਨਾ ਲਗਾ ਰੱਖਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਅਤੇ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।ਉਸ ਸਮੇਂ ਤੱਕ ਇਹ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ।ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ
ਲੜਕੀ ਨੇ ਦੱਸਿਆ ਕਿ ਉਨ੍ਹਾਂ ਦਾ ਨਵਾਂ ਮਕਾਨ ਪੈ ਰਿਹਾ ਸੀ, ਇਸੇ ਦੌਰਾਨ ਉਸ ਦੇ ਚਾਚਾ ਜੀ ਅਤੇ ਉਨ੍ਹਾਂ ਦਾ ਪੁੱਤਰ ਸੜਕ ਉੱਤੋਂ ਦੋ ਵਾਧੂ ਮਲਬਾ ਪਿਆ ਸੀ।ਉਸ ਨੂੰ ਚੁੱਕ ਰਹੇ ਸੀ।ਇਸੇ ਦੌਰਾਨ ਉਹ ਪੁਲਿਸ ਮੁਲਾਜ਼ਮ ਆਪਣੀ ਗੱਡੀ ਲੈ ਕੇ ਆਇਆ ਅਤੇ ਉਸ ਦੇ ਚਾਚੇ ਅਤੇ ਉਸ ਦੇ ਪੁੱਤਰ ਨਾਲ ਲੜਨ ਲੱਗਾ ਅਤੇ ਕਹਿਣ ਲੱਗਿਆ ਕਿ ਉਨ੍ਹਾਂ ਦੀ ਗੱਡੀ ਇੱਥੋਂ ਨਹੀਂ ਲੰਘ ਰਹੀ।ਇਸੇ ਦੌਰਾਨ ਇਨ੍ਹਾਂ ਵਿਚਕਾਰ ਬਹਿਸਬਾਜ਼ੀ ਹੋਈ ਅਤੇ ਉਹ ਇੱਕ ਦੂਜੇ ਨਾਲ ਲੜਨ ਲੱਗੇ।ਉਸ ਤੋਂ ਬਾਅਦ ਇਸ ਲੜਕੀ ਦੇ ਪਿਤਾ ਆਏ ਅਤੇ ਉਨ੍ਹਾਂ ਨੂੰ ਛੁਡਾਉਣ ਲੱਗੇ ਇਸੇ ਦੌਰਾਨ ਪੁਲੀਸ ਮੁਲਾਜ਼ਮ ਨੇ ਲੜਕੀ ਦੇ ਪਿਤਾ ਨੂੰ ਧੱਕਾ ਮਾਰਿਆ ਅਤੇ ਉਸ ਦੇ ਪਿਤਾ ਨੂੰ ਦੰਦਲ
ਪੈ ਗਈ ,ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਮੁਲਾਜ਼ਮ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ।ਪਰ ਪੁਲਸ ਮੁਲਾਜ਼ਮਾਂ ਵੱਲੋਂ ਇਸ ਪੁਲਸ ਮੁਲਾਜ਼ਮ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।ਮ੍ਰਿਤਕ ਦੀ ਲੜਕੀ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਉਸ ਪੁਲੀਸ ਮੁਲਾਜ਼ਮ ਨੂੰ ਗ੍ਰਿਫਤਾਰ ਕਰਵਾਇਆ ਸੀ।ਪਰ ਫਿਰ ਵੀ ਪੁਲਸ ਮੁਲਾਜ਼ਮਾਂ ਵਲੋਂ ਉਸ ਨੂੰ ਛੱਡ ਦਿੱਤਾ ਗਿਆ।ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਅਕਤੀ ਦੇ ਸਰੀਰ ਉੱਤੇ ਕਿਸੇ ਵੀ ਤਰ੍ਹਾਂ ਦਾ ਸੱਟ ਦਾ ਨਿਸ਼ਾਨ ਨਹੀਂ ਹੈ ਤੇ ਉਹ ਤਿੱਨ ਸੌ ਦੋ ਦਾ ਪਰਚਾ ਦਰਜ ਨਹੀਂ ਕਰ ਸਕਦੇ।ਪਰ ਦੂਜੇ ਪਾਸੇ
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਹੋਰ ਨਾਲ ਅਜਿਹੀ ਘਟਨਾ ਨਾ ਵਾਪਰੇ।