ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ,ਪਰ ਫਿਰ ਵੀ ਇਨ੍ਹਾਂ ਦੇ ਖ਼ਿਲਾਫ਼ ਕੋਈ ਖਾਸ ਕਾਰਵਾਈ ਨਹੀਂ ਹੋ ਰਹੀ ਭਾਵ ਕਿ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ।ਅਕਸਰ ਹੀ ਬਹੁਤ ਸਾਰੇ ਲੋਕ ਇਹ ਬਿਆਨ ਦਿੰਦੇ ਹੋਏ ਦਿਖਾਈ ਦਿੰਦੇ ਹਨ ਕਿ ਜੇਕਰ ਕੋਈ ਬੇਅਦਬੀ ਕਰਦਾ ਹੋਇਆ ਫਡ਼ਿਆ ਜਾਂਦਾ ਹੈ ਤਾਂ ਉਸ ਦਾ ਉਸੇ ਸਮੇਂ ਸੋਧਾਂ ਲਗਾਉਣਾ ਚਾਹੀਦਾ ਹੈ ਅਤੇ ਉਸ ਨੂੰ ਜਾਨੋਂ ਮਾਰ ਦੇਣਾ ਚਾਹੀਦਾ ਹੈ।ਪਰ ਇਥੇ ਸਵਾਲ ਖੜ੍ਹਾ ਇਹ ਹੁੰਦਾ ਹੈ ਕਿ ਜੇਕਰ ਕੋਈ ਬੇਅਦਬੀ ਕਰਨ ਵਾਲੇ ਨੂੰ ਮਾਰ ਦੇਵੇ ਅਤੇ ਉਸ ਤੋਂ ਬਾਅਦ ਉਸ ਉੱਤੇ ਕੋਈ ਪਰਚਾ ਦਰਜ ਹੋਵੇ ਜਾਂ ਕੋਈ ਕਾਰਵਾਈ ਹੋਵੇ ਤਾਂ ਕੀ ਲੋਕ ਉਸ ਦੇ ਨਾਲ ਖੜ੍ਹਨਗੇ।ਇਸੇ ਤਰ੍ਹਾਂ ਹੀ ਗੁਰਦਾਸਪੁਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ
ਇੱਥੋਂ ਦੇ ਗੁਰਦੁਆਰਾ ਸਾਹਿਬ ਚ ਬੇਅਦਬੀ ਕਰਨ ਵਾਲੇ ਇਕ ਵਿਅਕਤੀ ਦੀ ਇੱਕ ਕਮੇਟੀ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਤੋਂ ਬਾਅਦ ਜਦੋਂ ਪੁਲੀਸ ਪ੍ਰਸ਼ਾਸਨ ਉਸ ਵਿਅਕਤੀ ਨੂੰ ਲੈ ਕੇ ਗਈ।ਉੱਥੇ ਉਸ ਦੀ ਮੌਤ ਹੋ ਗਈ ਇਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਕਮੇਟੀ ਦੇ ਮੈਂਬਰਾਂ ਉੱਤੇ ਪਰਚਾ ਦਰਜ ਕਰ ਲਿਆ ਹੈ।ਜਿਸ ਨੂੰ ਲੈ ਕੇ ਇੱਕ ਸਿੰਘ ਲਾਈਵ ਹੋਇਆ ਅਤੇ ਉਸ ਨੇ ਲੋਕਾਂ ਤੋਂ ਸਵਾਲ ਕੀਤਾ ਕਿ ਹੁਣ ਉਹ ਉਨ੍ਹਾਂ ਕਮੇਟੀ ਦੇ ਮੈਂਬਰਾਂ ਨਾਲ ਖਡ਼੍ਹਨਗੇ ਜਾਂ ਨਹੀ।ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੀਆਂ ਪੰਥਕ ਜਥੇਬੰਦੀਆਂ ਨੂੰ
ਕਿਹਾ ਜੋ ਕੇ ਪੰਥ ਦੀ ਜ਼ਿੰਮੇਵਾਰੀ ਲੈਂਦੀਆਂ ਹਨ ਅਤੇ ਧਰਮ ਦੀਆਂ ਠੇਕੇਦਾਰ ਬਣਦੀਆਂ ਹਨ ਕੀ ਉਹ ਉਸ ਕਮੇਟੀ ਦੇ ਮੈਂਬਰਾਂ ਦਾ ਸਾਥ ਦੇਣਗੀਆਂ ਜਾਂ ਨਹੀਂ।ਕਿਉਂਕਿ ਅਕਸਰ ਅਸੀਂ ਦੇਖਦੇ ਹਾਂ ਕਿ ਜਦੋਂ ਕੋਈ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਸ ਦੇ ਹਵਾਲੇ ਕੀਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਉਸ ਮਾਮਲੇ ਵਿੱਚ ਕੋਈ ਵੀ ਇਨਸਾਫ ਨਹੀਂ ਹੁੰਦਾ ਭਾਲ ਕੇ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ।ਜਿਸ ਨੂੰ ਦੇਖਦੇ ਹੋਏ ਇਸ ਕਮੇਟੀ ਦੇ ਮੈਂਬਰਾਂ ਵੱਲੋਂ ਮੌਕੇ ਤੇ ਹੀ ਇਨਸਾਫ ਕਰ ਦਿੱਤਾ ਗਿਆ ਅਤੇ ਹੁਣ ਇਸ ਸਿੰਘ ਦੁਆਰਾ
ਲਾਈਵ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਉਸ ਕਮੇਟੀ ਦੇ ਮੈਂਬਰਾਂ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।