ਕਿਸਾਨਾਂ ਦੇ ਖੇਤਾਂ ਵਿਚ ਅੱਠ ਘੰਟੇ ਬਿਜਲੀ ਨਹੀਂ ਪਹੁੰਚ ਰਹੀ,ਜਿਸ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ ਵਿੱਚ ਦਿੱਕਤ ਆ ਰਹੀ ਹੈ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੇ ਖੇਤਾਂ ਵਿੱਚ ਅੱਠ ਘੰਟੇ ਬਿਜਲੀ ਆਵੇਗੀ ਅਤੇ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕੋਈ ਵੀ ਮੁਸ਼ਕਲ ਨਹੀਂ ਆਵੇਗੀ। ਦੇਖਿਆ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤੱਕ ਜਿਹੜੇ ਵੀ ਵਾਅਦੇ ਕੀਤੇ ਗਏ ਹਨ,ਉਨ੍ਹਾਂ ਉੱਤੇ ਉਹ ਖਰੇ ਨਹੀਂ ਉਤਰੇ।ਜਿਸ ਕਾਰਨ ਲਗਾਤਾਰ ਪੰਜਾਬ ਦੇ ਲੋਕਾਂ ਵਿੱਚ ਉਨ੍ਹਾਂ ਦੇ ਪ੍ਰਤੀ ਗੁੱਸਾ ਵਧਦਾ ਜਾ ਰਿਹਾ ਹੈ।ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਚੁੱਕਿਆ ਹੈ ਜਿਸ ਵਿਚ ਸਭ ਤੋਂ
ਵੱਡੀ ਖਾਮੀ ਪੰਜਾਬ ਦੇ ਪਾਵਰਕੌਮ ਦੀ ਹੈ, ਕਿਉਂਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਝੋਨੇ ਦੇ ਸੀਜ਼ਨ ਅਤੇ ਗਰਮੀ ਦੇ ਮੌਸਮ ਲਈ ਪਹਿਲਾਂ ਤੋਂ ਤਿਆਰੀਆਂ ਨਹੀਂ ਕੀਤੀਆਂ ਗਈਆਂ।ਇਸ ਤੋਂ ਇਲਾਵਾ ਹੁਣ ਵੀ ਲਗਾਤਾਰ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਬਿਜਲੀ ਸੰਕਟ ਤੋਂ ਮੁਕਤੀ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ,ਪਰ ਫਿਰ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਗਿਆ।ਜਿਸ ਕਾਰਨ ਬਿਜਲੀ ਸੰਕਟ ਤੋਂ ਰਾਹਤ ਪਾਈ ਜਾ ਸਕਦੀ ਹੈ।ਜਿਸ ਨੂੰ ਦੇਖਦੇ ਹੋਏ ਲਗਾਤਾਰ ਕਿਸਾਨਾਂ ਵਿੱਚ ਗੁੱਸਾ ਵਧਦਾ ਜਾ ਰਿਹਾ ਹੈ।ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਵੱਲੋਂ ਵੀ ਕੈਪਟਨ ਸਰਕਾਰ ਉੱਤੇ
ਤੰਜ ਕੱਸੇ ਜਾ ਰਹੇ ਹਨ।ਇਸ ਬਿਜਲੀ ਸੰਕਟ ਤੋਂ ਛੁਟਕਾਰਾ ਦਿਵਾਉਣ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਦਈਏ ਕਿ ਪਟਿਆਲਾ ਵਿੱਚ ਸਿਸਵਾਂ ਫਾਰਮਹਾਊਸ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਘੇਰਾ ਪਾਇਆ ਗਿਆ ਹੈ।ਜਾਣਕਾਰੀ ਮੁਤਾਬਕ ਪੁਲੀਸ ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਰੋਕਣ ਦੇ ਲਈ ਬੈਰੀਕੇਡਿੰਗ ਕੀਤੀ ਗਈ ਸੀ।ਜਿਨ੍ਹਾਂ ਵਿੱਚੋਂ ਇੱਕ ਬੈਰੀਕੇਟਿੰਗ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਤੋੜੀ ਗਈ ਹੈ ਅਤੇ ਦੂਸਰੀ ਬੈਰੀਕੇਟਿੰਗ ਤਕ ਉਹ ਪਹੁੰਚ ਚੁੱਕੇ ਹਨ।ਜਿਸ ਦੌਰਾਨ ਪੁਲਸ ਮੁਲਾਜ਼ਮਾਂ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਤੇ ਡੰਡੇ ਵਰ੍ਹਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬੈਰੀਕੇਡਿੰਗ ਤੋੜਨ ਤੋਂ ਰੋਕਿਆ ਜਾ ਰਿਹਾ ਹੈ।ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ
ਉੱਤੇ ਪਾਣੀ ਦੀਆਂ ਬੁਛਾੜਾਂ ਵੀ ਪਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਆਪਣੇ ਰਸਤੇ ਤੋਂ ਵਾਪਸ ਚਲੇ ਜਾਣ।ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਸਿਸਵਾਂ ਫਾਰਮਹਾਊਸ ਨੂੰ ਘੇਰੇ ਬਿਨਾਂ ਵਾਪਸ ਨਹੀਂ ਜਾਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਜਾਗ ਨੂੰ ਖੋਲ੍ਹ ਕੇ ਹੀ ਜਾਣਗੇ।ਕਿਉਂਕਿ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਅੱਗੇ ਤਰਲੇ ਕਰ ਰਹੇ ਹਨ,ਪਰ ਉਨ੍ਹਾਂ ਉੱਤੇ ਇਸ ਦਾ ਕੋਈ ਵੀ ਅਸਰ ਨਹੀਂ ਹੋ ਰਿਹਾ।