ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਚੁੱਕਿਆ ਹੈ,ਕਿਸਾਨਾਂ ਦੇ ਖੇਤਾਂ ਵਿਚ ਅੱਠ ਘੰਟੇ ਬਿਜਲੀ ਨਹੀਂ ਪਹੁੰਚ ਰਹੀ।ਜਿਸ ਕਾਰਨ ਉਨ੍ਹਾਂ ਦੇ ਖੇਤਾਂ ਵਿੱਚ ਪਾਣੀ ਦੀ ਕਿੱਲਤ ਹੋ ਰਹੀ ਹੈ ਅਤੇ ਝੋਨਾ ਲਗਾਉਣ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ। ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦਾ ਨੁਕਸਾਨ ਵੀ ਹੋ ਰਿਹਾ ਹੈ। ਨਾਲ ਹੀ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਬਹੁਤ ਸਾਰੇ ਕਿਸਾਨਾਂ ਨੇ ਝੋਨਾ ਲਗਾਇਆ ਪਰ ਬਾਅਦ ਵਿੱਚ ਜਦੋਂ ਪਾਣੀ ਪੂਰਾ ਨਹੀਂ ਹੋਇਆ ਤਾਂ ਉਨ੍ਹਾਂ ਨੇ ਆਪਣਾ ਝੋਨਾ ਵਾਹ ਦਿੱਤਾ।ਇੱਥੋਂ ਤੱਕ ਕਿ ਉਨ੍ਹਾਂ ਨੇ ਸਾਰੀ ਪਨੀਰੀ ਪੁੱਟ ਦਿੱਤੀ।ਇਨ੍ਹਾਂ ਸਾਰੇ ਹਾਲਾਤਾਂ ਨੂੰ ਦੇਖਦੇ ਹੋਏ ਗੁਰਪ੍ਰੀਤ ਦਬੜੀਖਾਨਾ ਜੋ ਕਿ ਹਮੇਸ਼ਾ ਹੀ ਖੇਤੀਬਾੜੀ
ਬਾਰੇ ਆਪਣੇ ਵਿਚਾਰ ਰੱਖਦੇ ਹਨ ਉਨ੍ਹਾਂ ਨੇ ਗੱਲਬਾਤ ਕੀਤੀ ਅਤੇ ਦੱਸਿਆ ਕਿ ਕਿਸ ਪ੍ਰਕਾਰ ਅੱਜ ਮੁਸ਼ਕਿਲ ਦੀ ਘੜੀ ਵਿੱਚ ਕਿਸਾਨ ਆਪਣੇ ਝੋਨੇ ਨੂੰ ਬਚਾ ਸਕਦੇ ਹਨ ਉਨ੍ਹਾਂ ਨੇ ਬਹੁਤ ਸਾਰੀ ਅਜਿਹੀ ਜਾਣਕਾਰੀ ਸਾਂਝੀ ਕੀਤੀ, ਜਿਸ ਨਾਲ ਪਾਣੀ ਦੀ ਕਿੱਲਤ ਹੁੰਦੇ ਹੋਏ ਵੀ ਕਿਸਾਨ ਆਪਣੀ ਫਸਲ ਨੂੰ ਬਚਾ ਸਕਦੇ ਹਨ। ਉਥੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸ ਤਰੀਕੇ ਨਾਲ ਕਿਸਾਨ ਆਪਣੀ ਫ਼ਸਲ ਨੂੰ ਖ਼ਰਾਬ ਕਰ ਦਿੰਦੇ ਹਨ ਅਤੇ ਝੋਨੇ ਦੀ ਫਸਲ ਤੋਂ ਬਹੁਤ ਹੀ ਘੱਟ ਝਾੜ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਜਦੋਂ ਝੋਨਾ ਲਗਾਇਆ ਜਾਂਦਾ ਹੈ ਤਾਂ ਉਸ ਸਮੇਂ ਕਰੀਬ ਚਾਲੀ ਡਿਗਰੀ
ਤਾਪਮਾਨ ਹੁੰਦਾ ਹੈ।ਇਸ ਤੋਂ ਇਲਾਵਾ ਜਦੋਂ ਝੋਨੇ ਦੇ ਪੈਰਾਂ ਵਿੱਚ ਪਾਣੀ ਖੜ੍ਹਾ ਕੀਤਾ ਜਾਂਦਾ ਹੈ ਤਾਂ ਉਹ ਵੀ ਤਪ ਜਾਂਦਾ ਹੈ।ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਝੋਨੇ ਦੀ ਫਸਲ ਦਾ ਚੰਗਾ ਝਾੜ ਲੈਣ ਵਾਸਤੇ ਬਹੁਤ ਸਾਰੇ ਰਸਾਇਣ ਜਾਂ ਸਪਰੇਹਾਂ ਕੀਤੀਅਾਂ ਜਾਂਦੀਅਾਂ ਹਨ ਅਤੇ ਜਿਸ ਨਾਲ ਫ਼ਸਲ ਬਹੁਤ ਖ਼ਰਾਬ ਹੋ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਅਜਿਹਾ ਕਰਨ ਦੀ ਜ਼ਰੂਰਤ ਨਹੀਂ ਹੁੰਦੀ।ਪਰ ਫਿਰ ਵੀ ਲੋਕ ਅਜਿਹਾ ਕਰਦੇ ਹਨ, ਜਿਸ ਕਾਰਨ ਬਹੁਤ ਸਾਰਾ ਨੁਕਸਾਨ ਹੋ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਝੋਨੇ ਨੂੰ ਬਹੁਤ ਸਾਰਾ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ ਭਾਵ ਕਿ ਝੋਨੇ ਦੀ ਫ਼ਸਲ ਵਿੱਚ ਪਾਣੀ ਖੜ੍ਹਾ ਕਰਨ ਨਾਲ ਝੋਨਾ ਖ਼ਰਾਬ ਹੋ ਜਾਂਦਾ ਹੈ।ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਤੋਂ ਵਧੀਆ ਝਾੜ ਲੈਣ ਦੇ ਲਈ ਝੋਨੇ
ਦੀ ਫਸਲ ਦੀ ਮਿੱਟੀ ਨੂੰ ਗਿੱਲਾ ਰੱਖਣਾ ਜ਼ਰੂਰੀ ਹੈ।ਪਰ ਬਹੁਤ ਜ਼ਿਆਦਾ ਪਾਣੀ ਖੜ੍ਹਾ ਕਰਨਾ ਨਾਲੇ ਫਸਲ ਖ਼ਰਾਬ ਹੋ ਸਕਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕ ਖੇਤੀਬਾੜੀ ਕਰਦੇ ਜ਼ਰੂਰ ਹਨ,ਪਰ ਉਨ੍ਹਾਂ ਨੂੰ ਖੇਤੀਬਾੜੀ ਕਰਨੀ ਨਹੀਂ ਆਉਂਦੀ।