ਕੁਝ ਦਿਨ ਪਹਿਲਾਂ ਜ਼ਿਲ੍ਹਾ ਸੰਗਰੂਰ ਬਲਾਕ ਭਵਾਨੀਗਡ਼੍ਹ ਦੇ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ ਸੀ,ਜਿੱਥੇ ਕਿ ਇਕ ਔਰਤ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਤੇਲ ਪਾ ਕੇ ਅੱਗ ਲਗਾ ਦਿੱਤੀ ਗਈ ਸੀ।ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨ ਭੇਟ ਹੋ ਗਿਆ ਸੀ।ਇਸ ਤੋਂ ਬਾਅਦ ਉਸ ਔਰਤ ਨੂੰ ਪੁਲਸ ਮੁਲਾਜ਼ਮਾਂ ਵਲੋਂ ਆਪਣੀ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਹੁਣ ਉਹ ਔਰਤ ਜੇਲ੍ਹ ਵਿੱਚ ਬੰਦ ਹੈ। ਪਰ ਫਿਰ ਵੀ ਸਿੱਖ ਸੰਗਤਾਂ ਵਿੱਚ ਇਸ ਮਾਮਲੇ ਸਬੰਧੀ ਬਹੁਤ ਜਗ੍ਹਾ ਰੋਸ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਸ ਔਰਤ ਨੂੰ ਸਖ਼ਤ ਸਜ਼ਾ ਮਿਲੇ ਤਾਂ ਜੋ ਆਉਣ ਵਾਲੇ ਸਮੇਂ
ਵਿੱਚ ਅਜਿਹਾ ਕਾਰਨਾਮਾ ਕੋਈ ਹੋਰ ਨਾ ਕਰੇ।ਭਾਵੇਂ ਕਿ ਇਸ ਮਾਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਵੀ ਸਵਾਲ ਖੜ੍ਹੇ ਹੋਏ ਕਿ ਉਹ ਅਜਿਹਾ ਕਾਨੂੰਨ ਕਿਉਂ ਨਹੀਂ ਲਿਆਉਂਦੇ।ਜਿਸ ਨਾਲ ਅਜਿਹੀਆਂ ਬੇਅਦਬੀ ਦੇ ਮਾਮਲਿਆਂ ਨੂੰ ਰੋਕਿਆ ਜਾ ਸਕੇ ਅਤੇ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋ ਸਕੇ, ਪਰ ਫਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਉੱਤੇ ਕੁਝ ਖ਼ਾਸ ਗੱਲਬਾਤ ਨਹੀਂ ਕੀਤੀ ਗਈ।ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜੌਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਉਹ ਉਸ ਔਰਤ ਦੇ ਖਿਲਾਫ ਦੇ-ਸ਼-ਧ੍ਰੋ-ਹ ਦਾ ਪਰਚਾ ਕਰਨਗੇ।ਜਿਸ ਨੇ
ਗੁਰਦੁਆਰਾ ਸਾਹਿਬ ਦੇ ਅੰਦਰ ਅਜਿਹੀ ਘਟੀਆ ਕਰਤੂਤ ਨੂੰ ਅੰਜਾਮ ਦਿੱਤਾ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਇਸ ਪਰਿਵਾਰ ਨਾਲ ਕੋਈ ਲਾਗਾ ਦੇਗਾ ਨਹੀਂ ਰੱਖੇਗਾ, ਭਾਵ ਕਿ ਇਸ ਪਰਿਵਾਰ ਨਾਲ ਕੋਈ ਵੀ ਬੋਲ ਚਾਲ ਨਹੀਂ ਹੋਵੇਗੀ।ਦੱਸਿਆ ਜਾ ਰਿਹਾ ਹੈ ਕਿ ਜਿਸ ਔਰਤ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਸੀ ਉਸ ਦਾ ਨਾਮ ਗੁਰਮੇਲੋ ਹੈ ਅਤੇ ਉਸ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਵੀ ਪੁਲੀਸ ਦੁਬਾਰਾ ਹਿਰਾਸਤ ਵਿਚ ਲਿਆ ਗਿਆ ਹੈ।
ਹੁਣ ਉਸ ਦੇ ਘਰ ਜਿੰਦਰਾ ਲੱਗਿਆ ਹੋਇਆ ਹੈ ਅਤੇ ਕੋਈ ਵੀ ਇਸ ਔਰਤ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦਾ।