ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਹੋਇਆ ਅਗਨ ਭੇਟ ਸੰਸਕਾਰ ਲਈ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ

Uncategorized

ਮਾਛੀਵਾੜਾ ਦੇ ਪਿੰਡ ਮਾਣੇਵਾਲ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਸ਼ਾਰਟ ਸਰਕਟ ਹੋਇਆ।ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਵੱਡੀ ਮਾਤਰਾ ਵਿੱਚ ਗੁਟਕਾ ਸਾਹਿਬ ਅਗਨ ਭੇਟ ਹੋਏ ਹਨ।ਇਸ ਮੰਦਭਾਗੀ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਬਹੁਤ ਸਾਰੀਆਂ ਸੰਗਤਾਂ ਇਕੱਠੀਆਂ ਹੋਈਆਂ।ਨਾਲ ਹੀ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸਾਹਿਬ ਤੋਂ ਬਹੁਤ ਸਾਰੀਆਂ ਸੰਗਤਾਂ ਪਹੁੰਚੀਆਂ।ਜਿਨ੍ਹਾਂ ਦੁਆਰਾ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ।ਉਸ ਤੋਂ

ਬਾਅਦ ਜਦੋਂ ਇਹ ਤਸੱਲੀ ਹੋ ਗਈ ਕਿ ਇਹ ਸਾਰੀ ਘਟਨਾ ਬਿਜਲੀ ਸ਼ਾਰਟ ਸਰਕਟ ਦੇ ਕਾਰਨ ਵਾਪਰੀ ਹੈ ਤਾਂ ਉਸ ਤੋਂ ਬਾਅਦ ਸਿੱਖ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ ਅਤੇ ਬਿਜਲੀ ਸ਼ਾਰਟ ਸਰਕਟ ਦੌਰਾਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਗੁਟਕਾ ਸਾਹਿਬ ਅਗਨ ਭੇਟ ਹੋਏ ਹਨ।ਉਨ੍ਹਾਂ ਨੂੰ ਸੰਸਕਾਰ ਦੇ ਲਈ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ ਹੈ।ਇਸ ਸਮੇਂ ਬਹੁਤ ਸਾਰੀਆਂ ਸੰਗਤਾਂ ਭਾਵੁਕ ਸਨ,ਕਿਉਂਕਿ ਲਗਾਤਾਰ ਅਜਿਹੇ ਪਾਣੀ ਵਾਪਰ ਰਹੇ ਹਨ।ਜਿਸ ਕਾਰਨ ਸਿੱਖ ਸੰਗਤਾਂ ਦੇ ਮਨ ਨੂੰ

ਠੇਸ ਪਹੁੰਚ ਰਹੀ ਹੈ।ਭਾਵੇਂ ਕਿ ਇਹ ਇਕ ਹਾਦਸਾ ਹੋਇਆ,ਜਿਸ ਕਾਰਨ ਗੁਰਦੁਆਰਾ ਸਾਹਿਬ ਵਿਚ ਅੱਗ ਲੱਗੀ ਅਤੇ ਵੱਡੀ ਮਾਤਰਾ ਵਿੱਚ ਗੁਟਕਾ ਸਾਹਿਬ ਅਗਨ ਭੇਟ ਹੋ ਗਏ।ਪਰ ਬਹੁਤ ਸਾਰੇ ਮਾਮਲੇ ਅਜਿਹੇ ਵੀ ਸਾਹਮਣੇ ਆ ਰਹੇ ਹਨ ਜਿੱਥੇ ਕਿ ਜਾਣ ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਅਗਨ ਭੇਟ ਕਰ ਦਿੱਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸੰਗਰੂਰ ਦੇ ਜੌਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਗਰਮਾਇਆ ਹੋਇਆ ਹੈ।ਜਿਸ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਦੇਖਿਆ ਜਾ ਸਕਦਾ ਹੈ।ਉੱਥੇ ਵੀ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਸਸਕਾਰ ਕਰਵਾਉਣ ਦੇ ਲਈ

ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।ਉੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਕਿਹਾ ਸੀ ਕਿ ਉਹ ਜਲਦੀ ਹੀ ਇਸ ਬਾਰੇ ਫ਼ੈਸਲਾ ਲੈਣਗੇ ਕਿ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਇਆ,ਉਸ ਦਾ ਸੰਸਕਾਰ ਕਿਵੇਂ ਕੀਤਾ ਜਾਵੇ।

Leave a Reply

Your email address will not be published. Required fields are marked *