ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਵਿਆਹ ਤੋਂ ਬਾਅਦ ਲੜਕੀਆਂ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਮੌਤ ਦਾ ਮੂੰਹ ਦੇਖਣਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਨਵ ਵਿਆਹੁਤਾ ਲੜਕੀ ਨੇ ਮੌਤ ਨੂੰ ਗਲੇ ਲਗਾ ਲਿਆ। ਜਾਣਕਾਰੀ ਮੁਤਾਬਕ ਇਸ ਲੜਕੀ ਦਾ ਨਾਮ ਰੁਬੀਨਾ ਸੀ ਇਸ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ।ਪਰ ਹੁਣ ਇਸ ਨੇ ਆਪਣੇ ਆਪ ਨੂੰ ਫਾਹਾ ਲਗਾ ਕੇ ਆ-ਤ-ਮ-ਹੱ-ਤਿ-ਆ ਕਰ ਲਈ ਹੈ।ਇਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਲੜਕੀ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਇਸ ਨੂੰ
ਜ਼ਹਿਰ ਦੇ ਕੇ ਮਾਰਿਆ ਹੈ ਅਤੇ ਬਾਅਦ ਵਿਚ ਇਸ ਨੂੰ ਫਾਹੇ ਨਾਲ ਲਟਕ ਕੇ ਆ-ਤ-ਮ-ਹੱ-ਤਿ-ਆ ਦਾ ਨਾਟਕ ਕਰ ਰਹੇ ਹਨ।ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਉਸ ਦੇ ਜੀਜੇ ਅਤੇ ਉਸ ਦੀ ਭੈਣ ਦੀ ਸੱਸ ਵੱਲੋਂ ਲਗਾਤਾਰ ਉਸ ਦੀ ਭੈਣ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।ਉਸ ਦੀ ਭੈਣ ਦੇ ਪੇਟ ਵਿੱਚ ਡੇਢ ਮਹੀਨੇ ਦਾ ਬੱਚਾ ਪਲ ਰਿਹਾ ਸੀ,ਜਿਸ ਨੂੰ ਮਰਵਾਉਣ ਲਈ ਉਸ ਦੇ ਜੀਜੇ ਵੱਲੋਂ ਉਸ ਦੀ ਭੈਣ ਨੂੰ ਮਜਬੂਰ ਕੀਤਾ ਜਾ ਰਿਹਾ ਸੀ।ਜਿਸ ਕਾਰਨ ਉਨ੍ਹਾਂ ਦੇ ਘਰ ਵਿੱਚ ਕਲੇਸ਼ ਰਹਿੰਦਾ ਸੀ ਅਤੇ ਹੁਣ ਉਸ ਦੀ ਭੈਣ ਦਾ ਕ-ਤ-ਲ ਕਰ ਦਿੱਤਾ ਗਿਆ ਹੈ।ਜਿਸ ਲਈ ਇਹ ਇਨਸਾਫ਼ ਚਾਹੁੰਦੇ ਹਨ ਅਤੇ ਲੜਕੀ ਦੇ ਪਤੀ ਅਤੇ ਉਸ ਦੀ ਸੱਸ ਦੇ ਖ਼ਿਲਾਫ਼ ਕਾਰਵਾਈ ਚਾਹੁੰਦੇ ਹਨ। ਦੂਜੇ ਪਾਸੇ ਲੜਕੀ ਦੇ ਪਤੀ ਦਾ ਕਹਿਣਾ ਹੈ ਕਿ ਉਸ
ਨੇ ਕਿਸੇ ਨੂੰ ਨਹੀਂ ਮਾਰਿਆ।ਉਸ ਨੇ ਆਪਣੀ ਪਤਨੀ ਉੱਤੇ ਇਲਜ਼ਾਮ ਲਗਾਏ ਕਿ ਉਹ ਦੂਸਰੇ ਲੜਕੀਆਂ ਨਾਲ ਗੱਲਬਾਤ ਕਰਿਆ ਕਰਦੀ ਸੀ। ਸੋ ਹੁਣ ਇਹ ਮਾਮਲਾ ਪੁਲਿਸ ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਇਹ ਪਤਾ ਚੱਲ ਜਾਵੇਗਾ ਕਿ ਲੜਕੀ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ।ਨਾਲ ਹੀ ਉਨ੍ਹਾਂ ਵੱਲੋਂ ਇਸ
ਮਾਮਲੇ ਵਿੱਚ ਛਾਣਬੀਣ ਕੀਤੀ ਜਾਵੇਗੀ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ।