ਸਿੱਖ ਨੌਜਵਾਨ ਨੇ ਲਾਈਵ ਹੋ ਕੇ ਆਪਣੀ ਪਤਨੀ ਬਾਰੇ ਦੱਸਿਆ ਇਹ ਗੱਲਾਂ ,ਫਿਰ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਖ਼ੁ-ਦ-ਕੁ-ਸ਼ੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਲੜਕੇ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜ਼ਿੰਦਗੀ ਖਤਮ ਕਰ ਦਿੱਤੀ।ਇੱਥੋਂ ਤਕ ਕੇ ਉਸ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਜਿਸ ਵਿੱਚ ਉਸ ਨੇ ਆਪਣੀ ਮੌਤ ਦਾ ਕਾਰਨ ਦੱਸਿਆ।ਇਸ ਵੀਡੀਓ ਵਿਚ ਇਸ ਲੜਕੇ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਰਮਨਜੋਤ ਕੌਰ ਅਤੇ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਬੇਇੱਜ਼ਤੀ ਕੀਤੀ ਜਾ ਰਹੀ ਸੀ।ਇਸ ਵੀਡੀਓ ਵਿੱਚ ਉਸ ਨੇ

ਸਾਰੇ ਦੋਸ਼ੀਆਂ ਦੇ ਨਾਮ ਲੈ ਕੇ ਦੱਸੇ ਹਨ ਅਤੇ ਕਿਹਾ ਹੈ ਕਿ ਬੇਇੱਜ਼ਤੀ ਨਾ ਸਹਾਰਦੇ ਹੋਏ ਉਸ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ।ਸੋ ਇਸ ਵੀਡੀਓ ਨੂੰ ਬਣਾਉਣ ਤੋਂ ਬਾਅਦ ਉਸ ਨੇ ਆਪਣੀ ਜ਼ਿੰਦਗੀ ਖਤਮ ਕੀਤੀ। ਜਾਣਕਾਰੀ ਮੁਤਾਬਕ ਇਸ ਵੀਡੀਓ ਨੂੰ ਬਣਾਉਣ ਤੋਂ ਬਾਅਦ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ ਬਾਅਦ ਵਿੱਚ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਇਸ ਲੜਕੇ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਪਰ ਇਲਾਜ ਦੇ ਦੌਰਾਨ ਇਸ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ

ਰੋ ਕੇ ਬੁਰਾ ਹਾਲ ਹੈ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਵੀ ਇਹੋ ਕਹਿਣਾ ਹੈ ਕਿ ਉਨ੍ਹਾਂ ਦੇ ਲੜਕੇ ਦੀ ਪਤਨੀ ਅਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਤੰਗ ਕੀਤਾ ਜਾ ਰਿਹਾ ਸੀ ਅਤੇ ਇਨ੍ਹਾਂ ਨਾਲੋਂ ਅਲੱਗ ਹੋਣ ਦੀ ਗੱਲ ਕੀਤੀ ਜਾ ਰਹੀ ਸੀ।ਪਰ ਇਨ੍ਹਾਂ ਦਾ ਲੜਕਾ ਅਲੱਗ ਨਹੀਂ ਹੋਣਾ ਚਾਹੁੰਦਾ ਸੀ।ਲੜਕੇ ਦੇ ਸਹੁਰੇ ਪਰਿਵਾਰ ਵਾਲੇ ਆਪਣੀ ਲੜਕੀ ਨੂੰ ਸਲਾਹ ਦਿੰਦੇ ਸੀ ਕਿ ਜੇਕਰ ਉਹ ਪਰਿਵਾਰ ਨਾਲੋਂ ਅਲੱਗ ਰਹੇਗੀ ਤਾਂ ਉਹ ਜ਼ਿਆਦਾ ਖ਼ੁਸ਼ ਰਹੇਗੀ ਅਤੇ ਘਰ ਦੀ ਸਾਰੀ ਮੁਖਤਿਆਰੀ ਉਸ ਦੇ ਹੱਥ ਵਿੱਚ ਹੋਵੇਗੀ,ਪਰ ਲੜਕਾ ਅਜਿਹਾ ਨਹੀਂ ਚਾਹੁੰਦਾ ਸੀ।ਜਿਸ ਕਾਰਨ ਉਨ੍ਹਾਂ ਦੇ ਘਰ ਵਿੱਚ ਕਲੇਸ਼ ਬਣਿਆ ਰਹਿੰਦਾ ਸੀ ਅਤੇ ਇਸੇ ਤੋਂ ਪਰੇਸ਼ਾਨ ਹੋ ਕੇ ਉਸ ਨੇ ਆਪਣੀ ਜ਼ਿੰਦਗੀ ਖਤਮ ਕੀਤੀ ਹੈ। ਹੁਣ ਇਹ ਮਾਮਲਾ ਪੁਲਸ ਮੁਲਾਜ਼ਮਾਂ ਤਕ ਪਹੁੰਚ ਚੁੱਕਿਆ ਹੈ।ਪੁਲੀਸ

ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਛਾਣਬੀਨ ਦੌਰਾਨ ਜੋ ਵੀ ਗੱਲਬਾਤ ਸਾਹਮਣੇ ਆਵੇਗੀ, ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.