ਇਕ ਪਾਸੇ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਲੋਕਾਂ ਦੇ ਸਾਹਮਣੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਆ ਰਹੀਆਂ ਹਨ।ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪਿਆ ਹੈ।ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।ਕਿਉਂਕਿ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਹੀਂ ਹੋਈ।ਜਿਸ ਕਾਰਨ ਮੀਂਹ ਦਾ ਪਾਣੀ ਵੱਡੇ ਪੱਧਰ ਉੱਤੇ ਇਕੱਠਾ ਹੋ ਰਿਹਾ ਹੈ ਅਤੇ ਆਵਾਜਾਈ ਠੱਪ ਹੋ ਰਹੀ ਹੈ ਅਤੇ ਹੁਣ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ।ਜਿਨ੍ਹਾਂ ਵਿੱਚ
ਸੜਕਾਂ ਦੇ ਆਲੇ ਦੁਆਲੇ ਲੱਗੇ ਹੋਏ ਦਰੱਖਤ ਸੜਕਾਂ ਉੱਤੇ ਆ ਡਿੱਗੇ।ਜਿਸ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਕੁਝ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।ਜਾਣਕਾਰੀ ਮੁਤਾਬਕ ਇਹ ਤਸਵੀਰਾਂ ਬਟਾਲਾ ਜਲੰਧਰ ਹਾਈਵੇਅ ਨਾਲ ਲੱਗਦੇ ਪਿੰਡ ਰੰਗੜ ਨੰਗਲ ਦੀਆਂ ਹਨ।ਇਥੋਂ ਦੀ ਇਕ ਸੜਕ ਉਤੇ ਬਹੁਤ ਸਾਰੇ ਦਰੱਖਤ ਡਿੱਗੇ।ਜਿਸ ਕਾਰਨ ਬਹੁਤ ਸਾਰੇ ਲੋਕ ਜੋ ਸੜਕ ਉਤੇ ਜਾ ਰਹੇ ਸੀ,ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਮੁਤਾਬਕ ਇੱਥੇ ਵਾਹਨਾਂ ਦਾ ਵੱਡਾ ਜਾਮ
ਲੱਗ ਗਿਆ।ਸੋ ਲੋਕਾਂ ਨੇ ਖੁਦ ਹੀ ਇਨ੍ਹਾਂ ਦਰੱਖਤਾਂ ਨੂੰ ਕੱਟ ਕੇ ਪਾਸੇ ਕੀਤਾ,ਭਾਵ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।ਸੋ ਇੱਥੇ ਕੁਝ ਲੋਕ ਪ੍ਰਸ਼ਾਸਨ ਨੂੰ ਲਾਹਨਤਾਂ ਪਾਉਂਦੇ ਹੋਏ ਵੀ ਦਿਖਾਈ ਦੇ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਵੱਲੋਂ ਖੁਦ ਹੀ ਆਪਣੇ ਪੱਧਰ ਤੇ ਸਭ ਕੁਝ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।ਇਸ ਲਈ ਘਰੋਂ ਬਾਹਰ ਨਿਕਲਣ ਲੱਗੇ ਮੌਸਮ ਨੂੰ ਹਮੇਸ਼ਾਂ ਧਿਆਨ ਵਿੱਚ
ਰੱਖੋ ਕਿਉਂਕਿ ਖਰਾਬ ਮੌਸਮ ਤੁਹਾਡੇ ਲਈ ਕੋਈ ਵੀ ਵੱਡੀ ਮੁਸੀਬਤ ਲੈ ਕੇ ਆ ਸਕਦਾ ਹੈ