ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਨੂੰ ਝੁਕਾਇਆ ਜਾਵੇ ਅਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾਣ।ਪਰ ਕੇਂਦਰ ਸਰਕਾਰ ਆਪਣੀ ਜ਼ਿੱਦ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ, ਭਾਵ ਅਜੇ ਤਕ ਅਜਿਹਾ ਕੋਈ ਵੀ ਫੈਸਲਾ ਨਹੀਂ ਆਇਆ ਜਿਨ੍ਹਾਂ ਤੋਂ ਅੰਦਾਜ਼ਾ ਲਗਾਇਆ ਜਾਵੇ ਕਿ ਕੇਂਦਰ ਸਰਕਾਰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਰਾਜ਼ੀ ਹੈ।ਕਿਸਾਨੀ ਅੰਦੋਲਨਾਂ ਦੇ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਤੇ ਕਾਫੀ ਜ਼ਿਆਦਾ ਖ਼ਰਾਬੀ ਹੋਈ ਸੀ।
ਉਸ ਤੋਂ ਬਾਅਦ ਬਹੁਤ ਸਾਰੇ ਨੌਜਵਾਨਾਂ ਨੂੰ ਜੇਲ੍ਹ ਵੀ ਹੋਈ ਅਤੇ ਕੁਝ ਨੌਜਵਾਨ ਜ਼ਖ਼ਮੀ ਵੀ ਹੋਏ।ਇਸ ਸਾਰੀ ਘਟਨਾ ਦਾ ਜ਼ਿੰਮਾ ਦੀਪ ਸਿੱਧੂ ਤੇ ਲੱਗਿਆ ਸੀ। ਉਸ ਤੋਂ ਬਾਅਦ ਦੀਪ ਸਿੱਧੂ ਨੂੰ ਵੀ ਜੇਲ੍ਹ ਜਾਣਾ ਪਿਆ ਅਤੇ ਬਾਅਦ ਵਿੱਚ ਉਹ ਜ਼ਮਾਨਤ ਤੇ ਬਾਹਰ ਆ ਗਏ। ਭਾਵੇਂ ਕਿ ਅਜੇ ਤਕ ਉਹ ਕਿਸਾਨੀ ਅੰਦੋਲਨ ਤੋਂ ਦੂਰ ਹਨ।ਪਰ ਫਿਰ ਵੀ ਲੋਕਾਂ ਨੂੰ ਸਲਾਹ ਦੇ ਰਹੇ ਹਨ ਕਿ ਜੇਕਰ ਉਹ ਆਪਣਾ ਹੱਕ ਲੈਣਾ ਚਾਹੁੰਦੇ ਹਨ ਤਾਂ ਲੋਕਾਂ ਨੂੰ ਆਪਣਾ ਖ਼ੂਨ ਡੋਲ੍ਹਣਾ ਹੋਵੇਗਾ ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਨਿਗ੍ਹਾ ਮਾਰ ਕੇ
ਦੇਖੀ ਜਾਵੇ ਤਾਂ ਜਦੋਂ ਵੀ ਲੋਕਾਂ ਨੇ ਆਪਣੇ ਹੱਕ ਲਏ ਹਨ ਤਾਂ ਉਸ ਸਮੇਂ ਉਨ੍ਹਾਂ ਨੂੰ ਸੰਘਰਸ਼ ਕਰਨਾ ਪਿਆ ਹੈ ਅਤੇ ਉਨ੍ਹਾਂ ਨੇ ਵਿਰੋਧੀ ਤਾਕਤਾਂ ਦਾ ਡਟ ਕੇ ਸਾਹਮਣਾ ਕੀਤਾ ਹੈ।ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਦੀਪ ਸਿੱਧੂ ਚੰਡੀਗੜ੍ਹ ਵਿੱਚ ਪਹੁੰਚੇ, ਜਿੱਥੇ ਮਟਕਾ ਚੌਕ ਉੱਤੇ ਇੱਕ ਬਾਪੂ ਜੀ ਲੰਬੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਇੱਥੇ ਬੈਠ ਕੇ ਦੀਪ ਸਿੱਧੂ ਨੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਅਾਂ,ਜਿਨ੍ਹਾਂ ਉੱਤੇ ਲੋਕਾਂ ਵੱਲੋਂ ਸੋਚ ਵਿਚਾਰ ਕੀਤੀ ਜਾ ਰਹੀ ਹੈ। ਦੀਪ ਸਿੱਧੂ ਤੇ ਇਹ ਇਲਜ਼ਾਮ ਲੱਗਿਆ ਸੀ ਕਿ ਉਨ੍ਹਾਂ ਨੇ ਲਾਲ ਕਿਲ੍ਹੇ ਉਤੇ ਹਿੰ-ਸਾ ਕਰਵਾਈ ਇਸ ਮੌਕੇ ਦੀਪ ਸਿੱਧੂ ਨੇ ਜਵਾਬ ਦਿੱਤਾ ਕਿ ਇਕੱਲਾ ਬੰਦਾ ਅੰਦੋਲਨ ਨੂੰ ਢਾਹ ਨਹੀਂ ਲਾ ਸਕਦਾ ਅਤੇ ਇੰਨੇ ਸਾਰੇ ਲੋਕਾਂ ਨੂੰ ਇਕ ਵਿਅਕਤੀ ਵੱਲੋਂ ਗੁੰ-ਮ-ਰਾ-ਹ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਨੇ ਕਿਹਾ ਕਿ ਲਾਲ ਕਿਲ੍ਹੇ ਉੱਤੇ ਜੋ ਕੁਝ ਵੀ ਹੋਇਆ ਸੀ ਉਸ ਵਿੱਚ ਪੁਲੀਸ ਮੁਲਾਜ਼ਮਾਂ ਦੀ ਗਲਤੀ ਸੀ।ਕਿਉਂਕਿ ਉਨ੍ਹਾਂ ਨੇ ਜਾਣ ਬੁੱਝ ਕੇ ਸਾਡੇ ਲੋਕਾਂ ਉਤੇ ਡਾਂਗਾਂ
ਵਰਾਉਣੀਆਂ ਸ਼ੁਰੂ ਕੀਤੀਆਂ,ਜਿਸ ਤੋਂ ਬਾਅਦ ਕੁਝ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਮੀਡੀਆ ਨੇ ਜਾਣ ਬੁੱਝ ਕੇ ਉਨ੍ਹਾਂ ਨੂੰ ਬ-ਦ-ਨਾ-ਮ ਕੀਤਾ ਹੈ।