ਪੰਜਾਬ ਵਿੱਚ ਸ਼ਰਾਬ ਦੀ ਨਾਜਾਇਜ਼ ਵਿਕਰੀ ਦਿਨੋ ਦਿਨ ਵੱਧਦੀ ਜਾ ਰਹੀ ਹੈ,ਜਿਸ ਕਾਰਨ ਸ਼ਰਾਬ ਦੇ ਠੇਕਿਆਂ ਦੇ ਮਾਲਕਾਂ ਨੂੰ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ।ਇਹ ਠੇਕੇਦਾਰ ਅਕਸਰ ਹੀ ਬਹੁਤ ਸਾਰੇ ਅਜਿਹੇ ਨਸ਼ਾ ਤਸਕਰਾਂ ਨੂੰ ਫੜਾਉਂਦੇ ਹੋਏ ਦਿਖਾਈ ਦਿੰਦੇ ਹਨ,ਜੋ ਉਨ੍ਹਾਂ ਦਾ ਧੰਦਾ ਖ਼ਰਾਬ ਕਰ ਰਹੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰਦਾਸਪੁਰ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਪੁਲਸ ਮੁਲਾਜ਼ਮਾਂ ਨੇ ਫਿਲਮੀ ਅੰਦਾਜ਼ ਵਿਚ ਛਾਪੇਮਾਰੀ ਕੀਤੀ।ਜਾਣਕਾਰੀ ਮੁਤਾਬਕ ਜਿਸ ਸਮੇਂ ਪੁਲਸ ਮੁਲਾਜ਼ਮ ਘਰ ਵਿਚ ਛਾਪੇਮਾਰੀ ਕਰਨਾ ਚਾਹੁੰਦੇ ਸੀ ਤਾਂ ਉਸ ਸਮੇਂ ਪਰਿਵਾਰਕ ਮੈਂਬਰਾਂ ਨੇ ਪੁਲਸ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਵੀ ਕੀਤੀ ਅਤੇ
ਉਨ੍ਹਾਂ ਨੂੰ ਛਾਣਬੀਣ ਕਰਨ ਤੋਂ ਰੋਕਿਆ।ਪਰ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਸਮਝਾਇਆ ਅਤੇ ਆਪਣੇ ਨਾਲ ਤਾਲਮੇਲ ਕਰਨ ਦੀ ਗੱਲ ਕਹੀ।ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਪੁਲਸ ਮੁਲਾਜ਼ਮਾਂ ਨੂੰ ਸ਼ਰਾਬ ਦੀਆਂ ਚਾਲੀ ਪੇਟੀਆਂ ਬਰਾਮਦ ਹੋਈਆਂ ਹਨ। ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੇਟੀਆਂ ਘਰ ਵਿਚ ਅਲੱਗ ਅਲੱਗ ਥਾਵਾਂ ਤੇ ਲੁਕੋਈਅਾਂ ਹੋਈਅਾਂ ਸੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ
ਕਿ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ਉੱਤੇ ਉਨ੍ਹਾਂ ਨੇ ਇਹ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਨੂੰ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋਈ ਹੈ।ਇਨ੍ਹਾਂ ਸ਼ਰਾਬ ਦੀਆਂ ਬੋਤਲਾਂ ਉੱਤੇ ਅਲੱਗ ਅਲੱਗ ਬਰੈਂਡ ਦੇ ਨਾਮ ਲਿਖੇ ਹਨ ਅਤੇ ਨਾਜਾਇਜ਼ ਤਰੀਕੇ ਨਾਲ ਇਨ੍ਹਾਂ ਨੂੰ ਵੇਚਿਆ ਜਾ ਰਿਹਾ ਸੀ।ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਠੇਕੇਦਾਰਾਂ ਵੱਲੋਂ ਉਨ੍ਹਾਂ ਕੋਲ ਸ਼ਿਕਾਇਤ ਆ ਰਹੀ ਹੈ ਕਿ ਕੁਝ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚਣ ਵਾਲੇ ਲੋਕਾਂ ਦੀ ਵਜ੍ਹਾ ਕਰਕੇ ਉਨ੍ਹਾਂ ਦਾ ਧੰਦਾ ਖ਼ਰਾਬ ਹੋ ਰਿਹਾ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਜਿਸ ਸਮੇਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰ ਲਈਆਂ ਗਈਆਂ। ਉਸ ਸਮੇਂ ਘਰ ਵਿਚ ਮੌਜੂਦ ਦੋਸ਼ੀ ਫ਼ਰਾਰ ਹੋ ਗਏ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਫੜਨ ਦੀ
ਕੋਸ਼ਿਸ਼ ਕੀਤੀ ਪਰ ਉਹ ਹੱਥ ਨਹੀਂ ਆਏ।ਇੱਥੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।