ਦੋ ਧਿਰਾਂ ਦੀ ਲੜਾਈ ਵਿੱਚ ਗਈ ਪੁਲਿਸ ਨੂੰ ਹੀ ਪਿੰਡ ਵਾਲਿਆਂ ਨੇ ਪਾਇਆ ਘੇਰਾ

Uncategorized

ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਕੁਝ ਲੋਕ ਪੁਲਸ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਸੀ।ਇਸ ਮੌਕੇ ਕੁਝ ਲੋਕ ਇਹ ਕਹਿ ਰਹੇ ਸੀ ਕਿ ਉਹ ਇਸ ਮਾਮਲੇ ਦੀ ਸੁਣਵਾਈ ਕੋਰਟ ਵਿੱਚ ਕਰਵਾਉਣਗੇ ਅਤੇ ਪੁਲਸ ਮੁਲਾਜ਼ਮ ਵੀ ਕਾਫੀ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਸੀ।ਜਾਣਕਾਰੀ ਮੁਤਾਬਕ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਕੋਟਲੀ ਰੋਡ ਦਾ ਹੈ,ਜਿੱਥੇ ਦੋ ਧਿਰਾਂ ਦੇ ਵਿੱਚ ਲੜਾਈ ਹੋ ਰਹੀ ਸੀ ਅਤੇ ਪੁਲਸ ਮੁਲਾਜ਼ਮਾਂ ਨੂੰ ਫੋਨ ਕੀਤਾ ਗਿਆ ਕਿ ਇਨ੍ਹਾਂ ਧਿਰਾਂ ਦੇ ਵਿਚ ਜ਼ਬਰਦਸਤ ਲੜਾਈ ਹੋ ਰਹੀ ਹੈ ਅਤੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ

ਹੋਇਆ ਹੈ।ਉਸ ਤੋਂ ਬਾਅਦ ਪੁਲਸ ਮੁਲਾਜ਼ਮ ਉੱਥੇ ਪਹੁੰਚੇ ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਪਰ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਥੇ ਲੋਕਾਂ ਨਾਲ ਬ-ਦ-ਸ-ਲੂ-ਕੀ ਕੀਤੀ ਗਈ।ਉਨ੍ਹਾਂ ਨੇ ਔਰਤਾਂ ਦੇ ਥੱਪੜ ਮਾਰੇ ਅਤੇ ਜ਼-ਬ-ਰ-ਦ-ਸ-ਤੀ ਉਨ੍ਹਾਂ ਨੂੰ ਗੱਡੀ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਸਮੇਂ ਪੁਲਸ ਮੁਲਾਜ਼ਮਾਂ ਗੁੱਸੇ ਵਿੱਚ ਆ ਗਏ ਅਤੇ ਉਥੋਂ ਚਲੇ ਗਏ।ਜਿਸ ਤੋਂ ਅਗਲੇ ਦਿਨ ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਵਿੱਚ ਗਿਆਰਾਂ ਜਣਿਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਅਤੇ ਇਸ ਮਾਮਲੇ

ਵਿਚ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ।ਦੂਜੇ ਪਾਸੇ ਮੁਹੱਲਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਲੋਕਾਂ ਨਾਲ ਧੱ-ਕੇ-ਸ਼ਾ-ਹੀ ਕੀਤੀ ਜਾ ਰਹੀ ਹੈ। ਕਿਉਂਕਿ ਲੋਕਾਂ ਦੀ ਇੱਥੇ ਕੋਈ ਵੀ ਗ਼ਲਤੀ ਨਹੀਂ ਸੀ,ਬਲਕਿ ਪੁਲੀਸ ਮੁਲਾਜ਼ਮਾਂ ਨੇ ਇੱਥੇ ਖੜ੍ਹੇ ਲੋਕਾਂ ਨਾਲ ਬ-ਦ-ਸ-ਲੂ-ਕੀ ਕੀਤੀ ਅਤੇ ਔਰਤਾਂ ਨੂੰ ਥੱਪੜ ਮਾਰ ਕੇ ਬੇਇੱਜ਼ਤ ਕੀਤਾ ਗਿਆ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਕੁਮੈਂਟ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਪੁਲੀਸ ਮੁਲਾਜ਼ਮ ਧੱ-ਕੇ-ਸ਼ਾ-ਹੀ ਕਰਦੇ ਹੋਏ ਦਿਖਾਈ ਦਿੰਦੇ ਹਨ।ਸੋ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੀ ਵੇਖਿਆ ਗਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ

ਹਨ। ਤੁਹਾਡਾ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *