ਪਿਛਲੇ ਦਿਨੀਂ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋਈ ਸੀ,ਜਿਸ ਵਿੱਚ ਕਾਂਗਰਸੀ ਵਿਧਾਇਕ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਵਿਚਕਾਰ ਕਾਫੀ ਬਹਿਸਬਾਜ਼ੀ ਹੋਈ। ਦੋਨੋਂ ਇੱਕ ਦੂਜੇ ਉੱਤੇ ਤੰਜ ਕੱਸਦੇ ਹੋਏ ਦਿਖਾਈ ਦਿੱਤੇ।ਇਨ੍ਹਾਂ ਦਾ ਇੱਕ ਦੂਜੇ ਉੱਤੇ ਇਲਜ਼ਾਮ ਸੀ ਕਿ ਇਹ ਕਿਸਾਨਾਂ ਦੀ ਹਮਾਇਤ ਕਰਨ ਦਾ ਨਾਟਕ ਕਰ ਰਹੇ ਹਨ,ਕਿਉਂਕਿ ਪਹਿਲਾਂ ਦੋਨਾਂ ਹੀ ਪਾਰਟੀਆਂ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ ਸੀ।ਪਰ ਜਦੋਂ ਪੰਜਾਬ ਦੇ ਲੋਕ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੇ ਰਹੇ ਤਾਂ ਉਸ ਦੇ ਡਰ ਤੋਂ ਹੁਣ ਇਨ੍ਹਾਂ ਪਾਰਟੀਆਂ ਨੂੰ ਵੀ ਕਿਸਾਨਾਂ
ਦਾ ਸਾਥ ਦੇਣਾ ਪੈ ਰਿਹਾ ਹੈ।ਪਰ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਟੁੰਬ ਕੀਤਾ ਜਾ ਰਿਹਾ ਹੈ,ਕਿਉਂਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ।ਜਿਸ ਕਾਰਨ ਇਹ ਸਿਆਸੀ ਪਾਰਟੀਆਂ ਦੇ ਲੀਡਰ ਅੱਜਕੱਲ੍ਹ ਉਨ੍ਹਾਂ ਦੀ ਹਮਾਇਤ ਕਰਨ ਦਾ ਨਾਟਕ ਕਰ ਰਹੇ ਹਨ।ਇਸੇ ਮੁੱਦੇ ਉੱਤੇ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਦੇ ਵਿਚਕਾਰ ਵੀ ਝੜਪ ਹੋਈ।ਰਵਨੀਤ ਸਿੰਘ ਬਿੱਟੂ ਦਾ ਕਹਿਣਾ ਸੀ ਕਿ ਜਦੋਂ ਇਹ ਤਿੰਨ ਕਾਨੂੰਨ ਬਣੇ ਤਾਂ ਉਸ ਸਮੇਂ ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਸੀ ਭਾਵ
ਇਨ੍ਹਾਂ ਬਿਲਾਂ ਨੂੰ ਪਾਸ ਕਰਨ ਦੇ ਵਿੱਚ ਹਰਸਿਮਰਤ ਕੌਰ ਬਾਦਲ ਦਾ ਵੀ ਹੱਥ ਹੈ।ਕਿਉਂਕਿ ਜੇਕਰ ਉਹ ਇਨ੍ਹਾਂ ਕਾਨੂੰਨਾਂ ਨੂੰ ਗ਼ਲਤ ਮੰਨਦੇ ਤਾਂ ਉਸੇ ਸਮੇਂ ਵਿਰੋਧ ਕਰ ਸਕਦੇ ਸੀ। ਜਦੋਂ ਇਨ੍ਹਾਂ ਨੂੰ ਮੀਟਿੰਗ ਦੇ ਵਿੱਚ ਪਾਸ ਕੀਤਾ ਜਾ ਰਿਹਾ ਸੀ।ਉਨ੍ਹਾਂ ਨੇ ਦੱਸਿਆ ਕਿ ਜਦੋਂ ਇਹ ਬਿੱਲ ਪਾਸ ਹੋ ਗਏ ਤਾਂ ਉਸ ਸਮੇਂ ਤੋਂ ਲੈ ਕੇ ਕਰੀਬ ਦੋ ਮਹੀਨੇ ਤਕ ਬਾਦਲ ਪਰਿਵਾਰ ਇਨ੍ਹਾਂ ਬਿਲਾਂ ਦਾ ਗੁਣਗਾਨ ਕਰਦੇ ਰਹੇ।ਪਰ ਜਦੋਂ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਸਮੇਂ ਹਰਸਿਮਰਤ ਕੌਰ ਨੇ ਅਸਤੀਫ਼ਾ ਦੇ ਦਿੱਤਾ।ਉਨ੍ਹਾਂ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਨੇ ਆਪਣੀ ਮਰਜ਼ੀ ਨਾਲ ਅਸਤੀਫਾ
ਨਹੀਂ ਦਿੱਤਾ,ਬਲਕਿ ਕਿਸਾਨਾਂ ਨੇ ਇਨ੍ਹਾਂ ਦੇ ਘਰਾਂ ਦੇ ਅੱਗੇ ਜਾ ਕੇ ਧਰਨਾ ਪ੍ਰਦਰਸ਼ਨ ਕੀਤਾ ਤਾਂ ਜਾ ਕੇ ਬਾਦਲ ਪਰਿਵਾਰ ਨੇ ਮਹਿਸੂਸ ਹੋਇਆ ਕਿ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।