ਅੱਜਕੱਲ੍ਹ ਚੋਰੀ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਸਹਿਕਾਰੀ ਬੈਂਕ ਦੇ ਵਿੱਚ ਚੋਰਾਂ ਨੇ ਇਸ ਬੈਂਕ ਦੀ ਕੰਧ ਢਾਹ ਦਿੱਤੀ ਉਸ ਤੋਂ ਬਾਅਦ ਬੈਂਕ ਦੇ ਅੰਦਰ ਦਾਖ਼ਲ ਹੁੰਦੇ ਹਨ ਅਤੇ ਚਾਰ ਲੱਖ ਸੱਠ ਹਜ਼ਾਰ ਰੁਪਿਆ ਚੋਰੀ ਕਰ ਲੈਂਦੇ ਹਨ। ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਚੋਰ ਬੇਖੌਫ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ।ਸੋ ਇਸ ਘਟਨਾ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ
ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ, ਜਿੱਥੇ ਕੁਝ ਨੌਜਵਾਨ ਲੜਕਿਆਂ ਦੇ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਜਿਸ ਦੇ ਬਹੁਤ ਸਾਰੇ ਕਾਰਨ ਹਨ,ਇੱਕ ਮੁੱਖ ਕਾਰਨ ਇਹ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ।ਇਸ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਲੱਗ ਚੁੱਕੀ ਹੈ।ਜਿਸ
ਕਾਰਨ ਉਨ੍ਹਾਂ ਨੂੰ ਅਜਿਹੇ ਕਦਮ ਚੁੱਕਣੇ ਪੈਂਦੇ ਹਨ ਜੋ ਬਿਲਕੁਲ ਗਲਤ ਹੁੰਦੇ ਹਨ ਇਨ੍ਹਾਂ ਕਦਮਾਂ ਕਰਕੇ ਕਈ ਵਾਰ ਉਨ੍ਹਾਂ ਨੂੰ ਜੇਲ੍ਹ ਦਾ ਚੱਕਰ ਲਗਾਉਣਾ ਪੈਂਦਾ ਹੈ।ਸੋ ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ ਹਨ। ਪੁਲੀਸ ਮੁਲਾਜ਼ਮਾਂ ਨੂੰ ਅਜਿਹੇ ਮਾਮਲਿਆਂ ਦੇ ਵਿੱਚ ਸਖ਼ਤਾਈ ਵਰਤਣੀ ਚਾਹੀਦੀ ਹੈ ਤਾਂ ਜੋ ਅਜਿਹੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।ਅਜਿਹੇ ਮਾਮਲੇ ਸਾਹਮਣੇ ਆਉਣ ਦੇ ਨਾਲ ਲੋਕਾਂ ਦੇ ਵਿਚ ਸਹਿਮ ਦਾ
ਮਾਹੌਲ ਬਣਿਆ ਹੋਇਆ ਹੈ ਕਿਉਂਕਿ ਚੋਰਾਂ ਵੱਲੋਂ ਬਹੁਤ ਸਾਰੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ