ਅੱਜਕੱਲ੍ਹ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਕਾਰ ਵਿੱਚ ਦੋ ਨੌਜਵਾਨ ਸਵਾਰ ਸੀ ਅਤੇ ਜੋ ਕਾਰ ਤਰਨਤਾਰਨ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਜਾ ਰਹੀ ਸੀ।ਉਸ ਵਿੱਚ ਪੰਜ ਜਣੇ ਸਵਾਰ ਸੀ ਇਨ੍ਹਾਂ ਦੋਨਾਂ ਕਾਰਾਂ ਦੀ ਭਿਆਨਕ ਟੱਕਰ ਹੁੰਦੀ ਹੈ। ਇਸ ਦੌਰਾਨ ਦੋਵੇਂ ਕਾਰਾਂ ਚਕਨਾਚੂਰ ਹੋ ਜਾਂਦੀਆਂ ਹਨ ਅਤੇ ਮੌਕੇ ਤੇ ਚਾਰ ਜਣਿਆਂ ਦੀ ਮੌਤ ਹੋ ਜਾਂਦੀ ਹੈ। ਜਾਣਕਾਰੀ ਮੁਤਾਬਕ ਜਿਸ ਕਾਰ ਵਿੱਚ ਪੰਜ ਜਣੇ ਸਵਾਰ ਸੀ।ਉਨ੍ਹਾਂ ਦੇ ਵਿੱਚੋਂ ਚਾਰ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੈ,ਜਿਸ ਨੂੰ
ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਦੂਸਰੀ ਕਾਰ ਵਿੱਚ ਜੋ ਦੋ ਨੌਜਵਾਨ ਸਵਾਰ ਸੀ, ਉਨ੍ਹਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ ਉਨ੍ਹਾਂ ਦਾ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜਿਹੜੇ ਨੌਜਵਾਨਾਂ ਦੀ ਮੌਤ ਹੋਈ ਹੈ,ਉਹ ਜ਼ਿਲਾ ਤਰਨਤਾਰਨ ਦੇ ਪਿੰਡ ਬਾਰਨਾ ਦੇ ਰਹਿਣ ਵਾਲੇ ਸੀ।ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਮਾਤਮ ਦਾ ਮਾਹੌਲ ਹੈ,ਕਿਉਂਕਿ ਇੱਕੋ ਦਿਨ ਚਾਰ ਦੋਸਤਾਂ ਦੀ ਮੌਤ ਹੋ ਗਈ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ
ਹਨ। ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਨੇ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਸੋ ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਸੜਕ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਵਾਹਨਾਂ ਦੀ ਗਤੀ ਨੂੰ ਧੀਮਾ ਰੱਖਣਾ ਚਾਹੀਦਾ ਹੈ ਤਾਂ
ਜੋ ਸਮਾਂ ਆਉਣ ਤੇ ਉਹ ਆਪਣੇ ਵਾਹਨਾਂ ਨੂੰ ਕੰਟਰੋਲ ਵਿੱਚ ਕਰ ਸਕਣ।