ਪੰਜਾਬ ਦੇ ਵਿਚ ਨਸ਼ਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਦੇ ਵਿੱਚ ਨਸ਼ੇ ਨੂੰ ਖਤਮ ਕੀਤਾ ਜਾਵੇਗਾ।ਪਰ ਅਜਿਹਾ ਨਹੀਂ ਹੋ ਸਕਿਆ ਸਰਕਾਰ ਵੱਲੋਂ ਅੱਜ ਵੀ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਨੇ ਪੰਜਾਬ ਦੇ ਵਿੱਚੋਂ ਨਸ਼ੇ ਨੂੰ ਖਤਮ ਕਰ ਦਿੱਤਾ ਹੈ।ਪਰ ਇਸ ਦੀ ਪੋਲ ਉਸ ਸਮੇਂ ਖੁੱਲ੍ਹ ਜਾਂਦੀ ਹੈ ਜਦੋਂ ਰੋਜ਼ਾਨਾ ਹੀ ਕਈ ਨੌਜਵਾਨਾਂ ਦੀਆਂ ਮੌਤਾਂ ਸਿਰਫ਼ ਨਸ਼ੇ ਦੀ ਓਵਰਡੋਜ਼ ਕਾਰਨ ਹੀ ਹੁੰਦੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਤੀਹ ਸਾਲਾਂ ਦੇ ਨੌਜਵਾਨ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ
ਹੋਏ ਡਾ ਸਾਹਿਬਾ ਨੇ ਦੱਸਿਆ ਕਿ ਜਦੋਂ ਇਸ ਲੜਕੇ ਨੂੰ ਹਸਪਤਾਲ ਵਿਚ ਲਿਆਂਦਾ ਗਿਆ ਤਾਂ ਉਸ ਸਮੇਂ ਇਸ ਦੀ ਮੌਤ ਹੋ ਚੁੱਕੀ ਸੀ।ਇਹ ਇੱਕ ਨੌਜਵਾਨ ਦੀ ਗੱਲ ਨਹੀਂ ਹੈ ਬਲਕਿ ਬਹੁਤ ਸਾਰੇ ਨੌਜਵਾਨ ਇਸੇ ਤਰੀਕੇ ਨਾਲ ਆਪਣੀ ਜਾਨ ਗਵਾ ਬੈਠੇ ਹਨ। ਕਈ ਘਰ ਪਰਿਵਾਰ ਖ਼ਤਮ ਹੋ ਚੁੱਕੇ ਹਨ ਮਾਵਾਂ ਦੀਆਂ ਕੁੱਖਾਂ ਉੱਜੜ ਚੁੱਕੀਆਂ ਹਨ।ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਵੱਡੇ ਐਕਸ਼ਨ ਨਹੀਂ ਲਏ ਜਾ ਰਹੇ, ਜਿਸ ਨਾਲ ਇਨ੍ਹਾਂ ਮਾਮਲਿਆਂ ਨੂੰ ਹੱਲ ਕੀਤਾ
ਜਾ ਸਕੇ ਭਾਵ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਬਾਰੇ ਕੋਈ ਵੀ ਐਕਸ਼ਨ ਨਹੀਂ ਲਿਆ ਹੁਣ ਦੇਖਣਾ ਇਹ ਹੋਵੇਗਾ ਕਿ ਚੀਨੀ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਕੋਈ ਕਦਮ ਚੁੱਕਿਆ ਜਾਂਦਾ ਹੈ ਜਾਂ ਨਹੀਂ।