ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਸੀ।ਇਸ ਨੇ ਸਾਰਿਆਂ ਦੇ ਦਿਲ ਨੂੰ ਦਹਿਲਾ ਕੇ ਰੱਖ ਦਿੱਤਾ ਅਤੇ ਹੁਣ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜੋ ਤੁਹਾਡੇ ਰੌਂਗਟੇ ਖੜ੍ਹੇ ਕਰ ਦੇਣਗੀਆਂ।ਵੀਡਿਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਕਿਸਾਨਾਂ ਦੇ ਉੱਤੇ ਗੱਡੀ ਚੜ੍ਹਾਈ ਜਾਂਦੀ ਹੈ ਅਤੇ ਬਜ਼ੁਰਗ ਅਤੇ ਨੌਜਵਾਨ ਕਿਸਾਨ ਮੌਤ ਦੇ ਘਾਟ ਉਤਾਰ ਦਿੱਤੇ ਜਾਂਦੇ ਹਨ।ਦੱਸ ਦਈਏ ਕਿ ਇੱਥੇ ਭਾਜਪਾ ਆਗੂਆਂ ਵੱਲੋਂ ਇੱਕ ਸਮਾਗਮ ਕੀਤਾ ਗਿਆ ਸੀ ਜਿਸ ਦਾ ਵਿਰੋਧ ਕਰਨ ਦੇ ਲਈ
ਕਿਸਾਨ ਕਾਲੀਆਂ ਝੰਡੀਆਂ ਲੈ ਕੇ ਇੱਥੇ ਪਹੁੰਚੇ ਸੀ। ਪ੍ਰਦਰਸ਼ਨ ਕਰਨ ਤੋਂ ਬਾਅਦ ਉਹ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸੀ। ਇਸੇ ਦੌਰਾਨ ਹੀ ਪਿੱਛੋਂ ਇਕ ਜੀ ਪਾਉਂਦੀ ਹੈ ਅਤੇ ਕਿਸਾਨਾਂ ਨੂੰ ਕੁਚਲ ਦਿੱਤਾ ਜਾਂਦਾ ਹੈ।ਉਸ ਤੋਂ ਬਾਅਦ ਇਹ ਜੀਪ ਇਕ ਖੱਡੇ ਵਿੱਚ ਫਸ ਜਾਂਦੀ ਹੈ ਅਤੇ ਦੋਸ਼ੀ ਭੱਜਦੇ ਹੋਏ ਵੀ ਦਿਖਾਈ ਦੇ ਰਹੇ ਹਨ।ਜਾਣਕਾਰੀ ਮੁਤਾਬਕ ਪੁਲਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਭਾਵੇਂ ਕਿ ਕਿਸਾਨਾਂ ਵੱਲੋਂ ਇਸ ਘਟਨਾ ਤੋਂ ਬਾਅਦ ਲਖੀਮਪੁਰ ਦੇ ਵਿੱਚ ਇੱਕ ਵੱਡਾ ਧਰਨਾ ਕੀਤਾ ਗਿਆ ਸੀ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ ਅਤੇ
ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਇਨਸਾਫ ਦਿਵਾਇਆ ਜਾ ਸਕੇ।ਅਜਿਹੀਆਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਯੂ ਪੀ ਦੇ ਵਿੱਚ ਸ਼ਰ੍ਹੇਆਮ ਗੁੰ-ਡਾ-ਗ-ਰ-ਦੀ ਹੋ ਰਹੀ ਹੈ।ਪਰ ਕੇਂਦਰ ਸਰਕਾਰ ਆਪਣੀਆਂ ਗ਼ਲਤੀਆਂ ਨੂੰ ਲੁਕਾਉਂਦੀ ਹੋਈ ਦਿਖਾਈ ਦੇ ਰਹੀ ਹੈ। ਕਿਉਂਕਿ ਨੈਸ਼ਨਲ ਮੀਡੀਆ ਵੱਲੋਂ ਇੱਕ ਵੀ ਖ਼ਬਰ ਨਹੀਂ ਦਿਖਾਈ ਜਾ ਰਹੀ,ਜਿੱਥੇ ਕਿਸਾਨਾਂ ਨਾਲ ਗ਼ਲਤ ਹੋ ਰਹੀਆਂ ਘਟਨਾਵਾਂ ਨੂੰ ਦਰਸਾਇਆ ਗਿਆ ਹੋਵੇ।