ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ,ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹੋੲੀਆਂ ਹਨ।ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਤੇ ਪੇਚ ਇੱਕ ਮੰਦਭਾਗੀ ਘਟਨਾ ਵਾਪਰੀ ਇੱਥੇ ਕਈ ਕਿਸਾਨ ਆਪਣੀ ਜਾਨ ਗਵਾ ਬੈਠੇ ਹਨ।ਕਿਉਂਕਿ ਭਾਜਪਾ ਆਗੂ ਦੇ ਪੁੱਤਰ ਨੇ ਇਨ੍ਹਾਂ ਉੱਤੇ ਗੱਡੀ ਚੜ੍ਹਾ ਦਿੱਤੀ।ਇਸ ਦੌਰਾਨ ਕਈ ਕਿਸਾਨ ਜ਼ਖ਼ਮੀ ਵੀ ਹੋਏ ਹਨ।ਇਸ ਘਟਨਾ ਨੇ ਕਿਸਾਨਾਂ ਦਾ ਗੁੱਸਾ ਸੱਤਵੇਂ
ਅਸਮਾਨ ਤੇ ਪਹੁੰਚਾ ਦਿੱਤਾ ਹੈ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।ਪਰ ਯੂ ਪੀ ਸਰਕਾਰ ਦੀ ਗੁੰਡਾਗਰਦੀ ਵੇਖੀ ਜਾ ਸਕਦੀ ਹੈ।ਉਨ੍ਹਾਂ ਵੱਲੋਂ ਭਾਜਪਾ ਆਗੂ ਦੇ ਪੁੱਤਰ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰਵਾਇਆ ਗਿਆ। ਇਸ ਤੋਂ ਇਲਾਵਾ ਕਿਸਾਨ ਇੱਥੇ ਇਕੱਠ ਕਰਕੇ ਇਸ ਘਟਨਾ ਦਾ ਵਿਰੋਧ ਕਰਨਾ ਚਾਹੁੰਦੇ ਹਨ।ਇਸ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਇੱਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।ਇਸ ਤੋਂ ਇਲਾਵਾ ਆਵਾਜਾਈ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਸ ਤੋਂ ਇਲਾਵਾ ਇੱਥੇ ਇੱਕ ਸੌ ਚੁਤਾਲੀ ਧਾਰਾ ਲਾਗੂ ਕੀਤੀ ਗਈ ਤਾਂ ਜੋ ਲੋਕ ਇਕੱਠੇ ਨਾ ਹੋ ਸਕਣ।ਇਸ ਤੋਂ ਇਲਾਵਾ ਇੱਥੋਂ ਕੁਝ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੌੰ ਕਿਸਾਨਾਂ ਨੇ ਘੇਰਾ ਪਾ ਰੱਖਿਆ ਹੈ ਅਤੇ
ਇਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਵਿਅਕਤੀ ਉਸ ਗੱਡੀ ਦੇ ਵਿੱਚ ਸੀ ਜਿਸ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਹੈ।ਇਸ ਵਿਅਕਤੀ ਦਾ ਕਹਿਣਾ ਹੈ ਕਿ ਉਹ ਇਸ ਗੱਡੀ ਦੇ ਵਿੱਚ ਨਹੀਂ ਸੀ।ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜਦੋਂ ਇਸਦੀ ਕੋਈ ਗ਼ਲਤੀ ਨਹੀਂ ਸੀ ਤਾਂ ਇਹ ਆਪਣੀ ਜਾਨ ਬਚਾ ਕੇ ਭੱਜਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਸੀ।ਇਸ ਘਟਨਾ ਨੂੰ ਲੈ ਕੇ ਕਿਸਾਨਾਂ ਦੇ ਵਿੱਚ ਬਹੁਤ ਜ਼ਿਆਦਾ ਗੁੱਸਾ ਹੈ।ਜਾਣਕਾਰੀ ਮੁਤਾਬਕ ਇਸ ਘਟਨਾ ਤੋਂ ਬਾਅਦ ਇੱਥੇ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ।