ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਨੌਜਵਾਨ ਲਡ਼ਕੇ ਮੋਟਰਸਾਈਕਲਾਂ ਉਤੇ ਸਵਾਰ ਹੋ ਕੇ ਰੈਲੀ ਕੱਢ ਰਹੇ ਹਨ। ਇਸ ਦੌਰਾਨ ਇਹ ਕਾਫੀ ਜ਼ਿਆਦਾ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦਾ ਖਮਿਆਜ਼ਾ ਵੀ ਇਨ੍ਹਾਂ ਨੂੰ ਭੁਗਤਣਾ ਪੈ ਜਾਂਦਾ ਹੈ।ਵੀਡੀਓ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਲੜਕੀਆਂ ਵੱਲੋਂ ਆਪਣੇ ਮੋਟਰਸਾਈਕਲਾਂ ਨੂੰ ਸੱਪ ਦੀ ਤਰ੍ਹਾਂ ਬਲ ਖੁਆਏ ਜਾ ਰਹੇ ਹਨ।ਪਰ ਇਸ ਦੌਰਾਨ ਇਨ੍ਹਾਂ ਦੇ ਨਾਲ ਕੁਝ
ਅਜਿਹਾ ਹੁੰਦਾ ਹੈ।ਜਿਸ ਨੂੰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਜਾਂਦੇ ਹਨ ਕਿਉਂਕਿ ਇਸ ਦੌਰਾਨ ਹੀ ਇਕ ਮੋਟਰਸਾਈਕਲ ਸਵਾਰ ਵਿਅਕਤੀ ਦਾ ਬੈਲੇਂਸ ਵਿਗੜਦਾ ਹੈ।ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਸਾਰੇ ਵਿਅਕਤੀ ਹੇਠਾਂ ਜਾ ਡਿੱਗਦੇ ਹਨ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਜ਼ਿਆਦਾਤਰ ਲੋਕਾਂ ਵੱਲੋਂ ਇਨ੍ਹਾਂ ਉੱਤੇ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ।ਲੋਕਾਂ ਦਾ ਕਹਿਣਾ ਹੈ ਕਿ ਜੋ ਜਾਣਬੁੱਝ ਕੇ ਲਾਪ੍ਰਵਾਹੀ ਵਰਤਦੇ ਹੋਏ ਆਪਣੀ ਜਾਨ ਖ਼ਤਰੇ ਵਿੱਚ ਪਾਉਂਦੇ ਹਨ।ਉਨ੍ਹਾਂ ਉੱਤੇ ਤਰਸ ਕਰਨ ਦਾ ਕੋਈ ਵੀ ਫ਼ਾਇਦਾ ਨਹੀਂ ਹੈ ਕਿਉਂਕਿ ਇਹ ਲੋਕਾਂ ਨੂੰ ਆਪਣੀ ਜ਼ਿੰਦਗੀ ਦੀ ਕੋਈ ਪਰਵਾਹ ਨਹੀਂ ਹੁੰਦੀ। ਦੇਖਿਆ ਜਾਵੇ ਤਾਂ ਅਕਸਰ ਹੀ ਜਵਾਨੀ ਦੇ ਦਿਨਾਂ ਵਿੱਚ ਕੁਝ ਨੌਜਵਾਨ ਅਜਿਹੀਆਂ ਗਲਤੀਆਂ ਕਰਦੇ ਹਨ,ਜਿਸ ਕਾਰਨ ਉਨ੍ਹਾਂ
ਦਾ ਨੁਕਸਾਨ ਹੋ ਜਾਂਦਾ ਹੈ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਿਉਂਕਿ ਜੇਕਰ ਅਜਿਹੇ ਹਾਦਸਿਆਂ ਦੇ ਵਿੱਚ ਇਨ੍ਹਾਂ ਦਾ ਹੱਥ ਪਰ ਟੁੱਟ ਜਾਵੇ ਤਾਂ ਪਰਿਵਾਰਕ ਮੈਂਬਰਾਂ ਨੂੰ ਇਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਪੈ ਜਾਂਦਾ ਹੈ ਜਾਂ ਫਿਰ ਇਹ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।