ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਦੇ ਪੇਚਾਂ ਕਿਸਾਨਾਂ ਦੇ ਉੱਪਰ ਹੋਏ ਤਸ਼ੱਦਦ ਤੋਂ ਬਾਅਦ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ ਹਨ ਹਰ ਇੱਕ ਪਾਰਟੀ ਦੇ ਆਗੂ ਆਪਣੀ ਪਾਰਟੀ ਦੇ ਵਰਕਰਾਂ ਦੇ ਨਾਲ ਸ਼ਹੀਦਾਂ ਦੇ ਘਰ ਉਪਰ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹਰ ਸੰਭਵ ਮਦਦ ਕਰਨ ਦੇ ਵਾਅਦੇ ਵੀ ਕਰ ਰਹੇ ਹਨ।ਇਸੇ ਮਾਡਲ ਦੇ ਵਿੱਚ ਪਹਿਲਾ ਨਵਜੋਤ ਸਿੰਘ ਸਿੱਧੂ ਅਤੇ ਫਿਰ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਅਕਾਲੀ ਦਲ ਦੇ ਵੀ ਕੁਝ
ਨੁਮਾਇੰਦੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਪਰਿਵਾਰਾਂ ਦੇ ਕੋਲ ਪਹੁੰਚੇ ਅਤੇ ਇਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦੇ ਭਰੋਸੇ ਦਿਵਾਏ ਪਰ ਇਸ ਦੇ ਚਲਦਿਆਂ ਹੀ ਅੱਜ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸੰਜੇ ਸਿੰਘ ਵੀ ਆਪਣੇ ਪਾਰਟੀ ਦੇ ਵਰਕਰਾਂ ਦੇ ਨਾਲ ਯੂ ਪੀ ਵਿਖੇ ਲਖੀਮਪੁਰ ਖੀਰੀ ਵਿਖੇ ਪਹੁੰਚੇ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਵਾਂ ਦੀ ਪਾਰਟੀ ਹਰ ਵਕਤ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ।ਇਸ ਦੇ ਚੱਲਦਿਆਂ ਹੀ ਸੰਜੇ ਸਿੰਘ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਗੱਲਬਾਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਕਰਵਾਈ ਅਰਵਿੰਦ ਕੇਜਰੀਵਾਲ ਨੇ ਵੀ ਫੋਨ ਦੇ ਉੱਪਰ ਇਨ੍ਹਾਂ ਪਰਿਵਾਰਾਂ ਨੂੰ ਹਰਸੰਭਵ ਦੇਣ ਦੀ ਗੱਲ ਕਹੀ ਅਤੇ ਦੇਖਣਾ ਹੋਵੇਗਾ ਕਿ ਇਨ੍ਹਾਂ ਰਾਜਨੀਤਕ ਪਾਰਟੀਆਂ ਵੱਲੋਂ ਕੀਤੇ ਗਏ ਵਾਅਦੇ ਕਦੋਂ ਤਕ ਵਾਅਦੇ ਰਹਿੰਦੇ ਹਨ ।ਕਿਉਂਕਿ ਚੋਣਾਂ ਨਜ਼ਦੀਕ ਹੋਣ ਦੇ ਕਾਰਨ ਹਰੇਕ ਪਾਰਟੀ ਆਪਣੇ ਪੱਖ ਦੇ ਲਈ ਇਨ੍ਹਾਂ ਪਰਿਵਾਰਾਂ ਦੇ ਸਿਰ ਉੱਪਰ ਹੀ ਆਪਣੀਆਂ ਰੋਟੀਆਂ ਸੇਕ ਰਹੀ ਹੈ।