ਕੈਨੇਡਾ ਦੇ ਵਾਰੇ ਆਈ ਇਹ ਵੱਡੀ ਖਬਰ

Uncategorized

ਕੈਨੇਡਾ ਸਰਕਾਰ ਨੇ ਆਪਣੇ ਇਥੇ ਆਉਣ ਵਾਲੇ ਯਾਤਰੀਆਂ ਲਈ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜੇਨੇਸਟ੍ਰਿੰਗਜ਼ ਡਾਇਗਨੋਸਟਿਕ ਸੈਂਟਰ ਦੀ ਲੈਬਾਰਟਰੀ ਨੂੰ ਭਾਰਤ ’ਚ ਇਕੋ-ਇਕ ਕੋਰੋਨਾ ਚੈੱਕਅਪ ਕੇਂਦਰ ਨਿਯੁਕਤ ਕੀਤਾ ਹੈ। ਸੋਮਵਾਰ ਨੂੰ ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ’ਚ ਕਿਹਾ ਗਿਆ ਹੈ ਕਿ ਕੈਨੇਡੀਅਨ ਅਧਿਕਾਰੀਆਂ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਨੇਡਾ ’ਚ

ਦਾਖਲ ਹੋਣ ਵਾਲੇ ਅਤੇ ਭਾਰਤ ਤੋਂ ਸਿੱਧੀਆਂ ਉਡਾਣਾਂ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਰਵਾਨਗੀ ਤੋਂ ਪਹਿਲਾਂ ਜੇਨੇਸਟ੍ਰਿੰਗਜ਼ ਲੈਬਾਰਟਰੀ ਤੋਂ ਕੋਵਿਡ ਟੈਸਟ ਕਰਵਾਉਣਾ ਹੋਵੇਗਾ। ਇਹ ਲੈਬਾਰਟਰੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰਪੋਰਟ ਕਨੈਕਟ ਬਿਲਡਿੰਗ (ਏ. ਸੀ. ਬੀ.) ਦੇ ਮੈਟਰੋ ਸਟੇਸ਼ਨ ਦੇ ਉੱਪਰ ਸਥਿਤ ਹੈ। ਇਸ ’ਚ ਕਿਹਾ ਗਿਆ ਹੈ ਕਿ ਯਾਤਰੀਆਂ ਦੀ ਨਿਰਧਾਰਤ ਰਵਾਨਗੀ ਦੇ

ਸਮੇਂ ਤੋਂ 18 ਘੰਟਿਆਂ ਦੇ ਅੰਦਰ ਉਸ ਕੇਂਦਰ ’ਚ ਜਾਂਚ ਕੀਤੀ ਜਾਏਗੀ ਅਤੇ ਟੈਸਟ ਰਿਪੋਰਟ ਦੇ ਨਾਲ ਇਕ ‘ਕਿਊਆਰ ਕੋਡ’ ਵੀ ਦਿੱਤਾ ਜਾਵੇਗਾ। ਬਿਆਨ ’ਚ ਕਿਹਾ ਗਿਆ ਹੈ ਕਿ ਜਹਾਜ਼ ’ਚ ਸਵਾਰ ਹੋਣ ਤੋਂ ਪਹਿਲਾਂ ‘ਕਿਊਆਰ ਕੋਡ’ ਦਿਖਾਉਣਾ ਹੋਵੇਗਾ।ਕੈਨੇਡਾ ਨੇ 27 ਸਤੰਬਰ ਨੂੰ ਭਾਰਤ ਤੋਂ ਯਾਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਸੀ। ਬਿਆਨ ’ਚ ਕਿਹਾ ਗਿਆ ਹੈ ਕਿ ਏਅਰ ਕੈਨੇਡਾ ਇਸ

ਵੇਲੇ ਦਿੱਲੀ ਏਅਰਪੋਰਟ ਤੋਂ ਰੋਜ਼ਾਨਾ ਦੋ-ਚਾਰ ਉਡਾਣਾਂ ਚਲਾ ਰਹੀ ਹੈ। ਵਰਤਮਾਨ ’ਚ ਕੈਨੇਡਾ ਲਈ ਉਡਾਣਾਂ ਸਿਰਫ ਦਿੱਲੀ ਤੋਂ ਹੀ ਭਾਰਤ ’ਚ ਚਲਾਈਆਂ ਜਾ ਰਹੀਆਂ ਹਨ। ਜੇਨੇਸਟ੍ਰਿੰਗਜ਼ ਡਾਇਗਨੋਸਟਿਕ ਸੈਂਟਰ ਦੀ ਸੰਸਥਾਪਕ-ਨਿਰਦੇਸ਼ਕ ਡਾ. ਗੌਰੀ ਅਗਰਵਾਲ ਨੇ ਕਿਹਾ, “ਕੈਨੇਡੀਅਨ ਸਿਹਤ ਏਜੰਸੀ ਵੱਲੋਂ ਸਾਡੀ ਲੈਬਾਰਟਰੀ ’ਚ ਦਿਖਾਇਆ ਗਿਆ ਭਰੋਸਾ ਗੁਣਵੱਤਾ ਦੀ ਜਾਂਚ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਬੂਤ ਹੈ ਅਤੇ ਸਾਨੂੰ ਸੱਚਮੁੱਚ ਆਪਣੀ ਟੀਮ ’ਤੇ ਮਾਣ ਹੈ, ਜੋ ਲਗਾਤਾਰ ਕੰਮ ਕਰਦੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.