ਲੰਬੇ ਸਮੇਂ ਤੋਂ ਲਗਾਤਾਰ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾਂ ਈਟੀਟੀ ਪਾਸ ਅਤੇ ਟੈੱਟ ਪਾਸ ਨੌਜਵਾਨਾਂ ਵੱਲੋਂ ਵੀ ਪੰਜਾਬ ਸਰਕਾਰ ਦੇ ਖਿਲਾਫ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਪਰ ਫਿਰ ਵੀ ਪੰਜਾਬ ਸਰਕਾਰ ਉੱਤੇ ਇਸ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ ਅਕਸਰ ਹੀ ਸਾਡੇ ਸਾਹਮਣੇ ਅਜਿਹੀਆਂ ਤਸਵੀਰਾਂ ਆਉਦੀਆਂ ਹਨ ਜਿਥੇ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਉੱਤੇ ਲਾਠੀਚਾਰਜ ਕੀਤਾ ਜਾਂਦਾ ਹੈ।ਪਿਛਲੇ ਕਈ ਦਿਨਾਂ ਤੋਂ ਮਾਮਲਾ ਕਾਫੀ ਭਖਿਆ ਹੋਇਆ ਹੈ ਭਾਵ ਕੇ ਕੱਚੇ ਅਧਿਆਪਕਾਂ ਅਤੇ ਈਟੀਟੀ ਪਾਸ ਨੌਜਵਾਨਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਸਤੋਂ ਬਾਅਦ ਕੇ ਪੰਜਾਬ ਪੁਲੀਸ ਦੁਆਰਾ ਵੀ ਉਨ੍ਹਾਂ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਦੱਸ ਦੇਈਏ ਕਿ ਪਹਿਲਾਂ ਇਹ ਰੋਸ ਪ੍ਰਦਰਸ਼ਨ ਪਟਿਆਲਾ ਵਿੱਚ ਹੋ ਰਿਹਾ ਸੀ ਅਤੇ ਹੁਣ ਇਹ ਪ੍ਰਦਰਸ਼ਨ ਮੋਹਾਲੀ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਹੋ ਰਿਹਾ ਹੈ।ਇਸ ਦੌਰਾਨ ਇਕ ਮਹਿਲਾ ਅਧਿਆਪਕ ਵੱਲੋਂ ਕੁਝ ਜ਼ਹਿਰੀਲੀ ਚੀਜ਼ ਖਾ ਲਈ ਗਈ ਹੈ,ਜਿਸਤੋਂ ਬਾਅਦ ਕੇ ਮਾਹੌਲ ਗਹਿਮਾ ਗਹਿਮੀ ਦਾ ਬਣ ਚੁੱਕਿਆ ਹੈ।ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬਹੁਤ ਸਾਰੇ ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਫ਼ਤਰ ਅੱਗੇ ਪਹੁੰਚੇ ਸੀ
ਜਿੱਥੇ ਕਿ ਇੱਕ ਮਹਿਲਾ ਅਧਿਆਪਕ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ,ਜਿਸ ਤੋਂ ਬਾਅਦ ਕੇ ਉੱਥੇ ਹੜਕੰਪ ਮੱਚ ਗਿਆ ਅਤੇ ਉਸ ਨਾਲ ਅਧਿਆਪਕਾਂ ਨੂੰ ਐਂਬੂਲੈਂਸ ਵਿੱਚ ਬਿਠਾ ਕੇ ਹਸਪਤਾਲ ਪਹੁੰਚਾਇਆ ਗਿਆ ਹੈ।ਇਸ ਘਟਨਾ ਤੋਂ ਬਾਅਦ ਕੱਚੇ ਅਧਿਆਪਕਾਂ ਵਿੱਚ ਰੋਸ ਹੋਰ ਵੀ ਵਧ ਚੁੱਕਿਆ ਹੈ ਅਤੇ ਲਗਾਤਾਰ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ੳੁਨ੍ਹਾਂ ਦੀਅਾਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ
ਉਨ੍ਹਾਂ ਵੱਲੋਂ ਹੋਰ ਵੀ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਜੇਕਰ ਕਿਸੇ ਦੀ ਜਾਨ ਜਾਂਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।