ਸਾਡੇ ਸਮਾਜ ਵਿੱਚ ਭਰਜਾਈ ਨੂੰ ਮਾਂ ਦਾ ਦਰਜਾ ਦਿੱਤਾ ਜਾਂਦਾ ਹੈ, ਪਰ ਅੱਜਕੱਲ੍ਹ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਕਿ ਇਹ ਪਵਿੱਤਰ ਰਿਸ਼ਤਿਆਂ ਨੂੰ ਤਾਰ ਤਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਜੇਠ ਨੇ ਆਪਣੀ ਭਰਜਾਈ ਦੀ ਇੱਜ਼ਤ ਨੂੰ ਤਾਰ ਤਾਰ ਕਰ ਦਿੱਤਾ ਹੈ।ਜਾਣਕਾਰੀ ਮੁਤਾਬਕ ਜੇਠ ਨੇ ਆਪਣੀ ਭਰਜਾਈ ਨੂੰ ਪਹਿਲਾਂ ਨਸ਼ੀਲੀ ਦਵਾਈ ਦਿੱਤੀ, ਜਿਸ ਤੋਂ ਬਾਅਦ ਉਸ ਨੇ ਉਸ ਦੇ ਕੱਪੜੇ ਉਤਾਰ ਕੇ ਇਕ ਅ-ਸ਼-ਲੀ-ਲ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ।ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਹੌਲੀ ਹੌਲੀ ਲੜਕੀ ਦੇ ਪਰਿਵਾਰਕ ਮੈਂਬਰਾਂ ਕੋਲ ਪਹੁੰਚੀ ਜਿਨ੍ਹਾਂ ਨੇ ਕੇ ਲੜਕੀ ਦੇ ਜੇਠ ਦੇ ਖਿਲਾਫ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਿੱਤੀ।
ਜਿਸ ਤੋਂ ਬਾਅਦ ਕੇ ਪੁਲਸ ਮੁਲਾਜ਼ਮਾਂ ਵਲੋਂ ਲੜਕੀ ਦੇ ਜੇਠ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਦੱਸਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਇੱਕ ਬੱਚਾ ਵੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਜੇਠ ਵੱਲੋਂ ਲਗਾਤਾਰ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਿਸ ਵਾਸਤੇ ਉਨ੍ਹਾਂ ਨੇ ਬਹੁਤ ਵਾਰ ਉਸ ਦੇ ਜੇਠ ਨੂੰ ਸਮਝਾਇਆ ਸੀ ਕਿ ਉਹ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ।
ਪਰ ਫਿਰ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਕਿਉਂਕਿ ਲੜਕੀ ਦਾ ਜੇਠ ਨਸ਼ੇ ਦਾ ਆਦੀ ਹੈ।ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦੇ ਜੇਠ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਸ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਲੜਕੀ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਿ ਰਿਸ਼ਤਿਆਂ ਨੂੰ ਤਾਰ ਤਾਰ ਕਰ ਰਹੇ ਹਨ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੇ ਹਨ।