ਫ਼ਿਰੋਜ਼ਪੁਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਔਰਤ ਨਾਲ ਕੁੱ-ਟ-ਮਾ-ਰ ਕੀਤੀ ਜਾ ਰਹੀ ਹੈ ਅਤੇ ਉਸ ਦੇ ਕੱਪੜੇ ਪਾੜ੍ਹੇ ਜਾ ਰਹੇ ਹਨ। ਦੱਸ ਦੇਈਏ ਕਿ ਇਹ ਮਾਮਲਾ ਕੁੜੀ ਦੀ ਇੱਜ਼ਤ ਦਾ ਹੈ।ਭਾਵ ਕਿ ਇਕ ਲਡ਼ਕੇ ਵੱਲੋਂ ਕੁੜੀ ਦੀ ਇੱਕ ਫੋਟੋ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਕੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਦਾ ਰਾਜ਼ੀਨਾਮਾ ਕਰਵਾਉਣ ਵਾਸਤੇ ਬੁਲਾਇਆ ਸੀ। ਪਰ ਉੱਥੇ ਹੀ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਦੀ ਮਾਂ ਨਾਲ ਕੁੱ-ਟ-ਮਾ-ਰ ਕੀਤੀ ਗਈ ਅਤੇ ਉਸ ਦੇ ਕਪੜੇ ਪਾੜੇ ਗਏ।
ਇਸ ਮੌਕੇ ਦੀ ਵੀਡੀਓ ਬਣਾਈ ਗਈ ਅਤੇ ਸੋਸ਼ਲ ਮੀਡੀਆ ਉੱਤੇ ਵੀ ਪਾਈ ਗਈ ਹੈ ਅਤੇ ਇਹ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ।ਜਿਸ ਤੋਂ ਬਾਅਦ ਕੇ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ ਫ਼ਿਰੋਜ਼ਪੁਰ ਵਿੱਚ ਦਲਿਤ ਸਮਾਜ ਵੱਲੋਂ ਇਕ ਪ੍ਰੈੱਸ ਕਾਨਫਰੰਸ ਬੁਲਾਈ ਗਈ ਜਿਸ ਦੇ ਤਹਿਤ ਲੜਕੇ ਦੀ ਮਾਂ ਨਾਲ ਹੋਈ ਬੇਇਨਸਾਫ਼ੀ ਦਾ ਇਨਸਾਫ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਗ਼ਲਤੀ ਲੜਕੇ ਕੋਲ ਹੋਈ ਹੈ ਨਾ ਕਿ ਲੜਕੇ ਦੀ ਮਾਂ ਕੋਲੋਂ।
ਇਸ ਲਈ ਜੋ ਵੀ ਸਜ਼ਾ ਦੇਣੀ ਸੀ ਉਹ ਲੜਕੀ ਨੂੰ ਦੇਣੀ ਚਾਹੀਦੀ ਸੀ ਨਾ ਕਿ ਉਸ ਦੀ ਮਾਂ ਨੂੰ। ਇਸ ਤੋਂ ਇਲਾਵਾ ਲੜਕੇ ਦੀ ਮਾਂ ਨਾਲ ਜਿਸ ਤਰੀਕੇ ਨਾਲ ਬਦਸਲੂਕੀ ਕੀਤੀ ਗਈ ਹੈ ਉਹ ਵੀ ਕਿਸੇ ਗੁਨਾਹ ਤੋਂ ਘੱਟ ਨਹੀਂ ਹੈ। ਬਹੁਤ ਸਾਰੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿਉਂਕਿ ਇਕ ਲਡ਼ਕੀ ਦੀ ਇੱਜ਼ਤ ਦਾ ਸਵਾਲ ਸੀ। ਇਸੇ ਕਰਕੇ ਲੜਕੀ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਸੋ ਹੁਣ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਕੋਲ ਪਹੁੰਚ ਚੁੱਕਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਚੰਗੀ ਤਰ੍ਹਾਂ ਨਾਲ ਛਾਣਬੀਣ ਕਰਨਗੇ।ਜੋ ਵੀ ਮਾਮਲਾ ਸਾਹਮਣੇ ਆਵੇਗਾ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।
ਸੋ ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਨੌਜਵਾਨਾਂ ਨੂੰ ਇਹ ਸਬਕ ਲੈ ਲੈਣਾ ਚਾਹੀਦਾ ਹੈ ਕਿ ਜੇਕਰ ਉਹ ਕੋਈ ਵੀ ਗਲਤੀ ਕਰਦੇ ਹਨ ਤਾਂ ਉਸ ਦਾ ਬੁਰਾ ਨਤੀਜਾ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ।