ਪਟਿਆਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ ਬਜ਼ੁਰਗ ਪਤੀ ਪਤਨੀ ਵੱਲੋਂ ਪਟਿਆਲਾ ਦੇ ਅਰਬਨ ਅਸਟੇਟ ਹਾਈਵੇ ਉੱਤੇ ਧਰਨਾ ਲਗਾਇਆ ਗਿਆ।ਉਨ੍ਹਾਂ ਦੋਨਾਂ ਨੇ ਹੀ ਇਸ ਹਾਈਵੇਅ ਨੂੰ ਜਾਮ ਕਰ ਦਿੱਤਾ ਇਸ ਬਜ਼ੁਰਗ ਪਤੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਕੁੱਟਮਾਰ ਕੀਤੀ ਗਈ।ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਦਰਜ ਕਰਵਾਉਣੀ ਚਾਹੀ ਪਰ ਪੁਲਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਨਹੀਂ ਲਿਖੀ ਗਈ ਅਤੇ ਨਾ ਹੀ ਕੋਈ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਹੱਥ ਵਿੱਚ ਇੱਕ ਬੈਨਰ ਚੁੱਕਿਆ ਹੋਇਆ ਹੈ।ਜਿਸ ਵਿੱਚ ਲਿਖਿਆ ਹੈ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਵਿਰੋਧ।ਇਸ ਤੋਂ ਇਲਾਵਾ ਇਸ ਬੈਨਰ ਉਤੇ ਲਿਖਿਆ ਗਿਆ ਹੈ ਕਿ ਗੁਲਜ਼ਾਰ ਕੌਰ, ਗੁਰਜੰਟ ਸਿੰਘ ਅਤੇ ਕਾਕਾ ਰਾਣੀ ਵੱਲੋਂ ਇਨ੍ਹਾਂ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਪੁਲਸ ਮੁਲਾਜ਼ਮਾਂ ਵਲੋਂ ਇਨ੍ਹਾਂ ਦੀ ਮਦਦ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਕਿ ਇਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੀੜਤ ਬਜ਼ੁਰਗ ਦਾ ਨਾਮ ਕੁੰਦਨ ਲਾਲ ਹੈ ਅਤੇ ਉਹ ਚੌਰੇ ਪਿੰਡ ਦਾ ਰਹਿਣ ਵਾਲਾ ਹੈ ਉਸਦਾ ਕਹਿਣਾ ਹੈ
ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਮੋਟਰਸਾਈਕਲ ਖਡ਼੍ਹੀ ਕਰਨ ਵਾਸਤੇ ਇਕ ਜਗ੍ਹਾ ਹੈ ਜਿਥੇ ਕਿ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਕਬਜ਼ਾ ਕੀਤਾ ਜਾ ਰਿਹਾ ਹੈ ਅਤੇ ਉਥੇ ਗੰਦ ਪਾ ਰੱਖਿਆ ਹੈ।ਜਿਸ ਲਈ ਉਨ੍ਹਾਂ ਨੇ ਆਪਣੇ ਗੁਆਂਢੀਆਂ ਨੂੰ ਇਸ ਲਈ ਰੋਕਿਆ ਟੋਕਿਆ ਅਤੇ ਉਨ੍ਹਾਂ ਨੇ ਇਨ੍ਹਾਂ ਦੀ ਕੁੱ-ਟ-ਮਾ-ਰ ਕੀਤੀ। ਜਦੋਂ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਨੂੰ ਇਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਲਈ ਕਿਹਾ ਤਾਂ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕੀਤੀ।
ਇਸ ਲਈ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਨਹੀਂ ਤਾਂ ਇਹ ਲੰਬਾ ਸਮਾਂ ਇੱਥੇ ਧਰਨਾ ਦੇਣਗੇ।