ਨਵਜੋਤ ਸਿੰਘ ਸਿੱਧੂ ਹਨ ਇੱਕ ਡਰਪੋਕ ਲੀਡਰ, ਅਕਾਲੀ+ਬਸਪਾ ਦਾ ਗੱਠਜੋੜ ਫੇਲ੍ਹ

Uncategorized

ਜਿਵੇਂ ਜਿਵੇਂ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਪੰਜਾਬ ਵਿਚ ਰਾਜਨੀਤੀ ਗਰਮਾ ਰਹੀ ਹੈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਦਿਲ ਦੀ ਧੜਕਣ ਤੇਜ਼ ਹੋ ਰਹੀ ਹੈ, ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਕੀ ਫ਼ੈਸਲਾ ਕਰਨਗੇ ਉਹ ਕਿਸੇ ਨੂੰ ਨਹੀਂ ਪਤਾ।ਇਸ ਤੋਂ ਇਲਾਵਾ ਅੱਜ ਕੱਲ੍ਹ ਲੋਕ ਸਾਰੀਆਂ ਪਾਰਟੀਆਂ ਤੋਂ ਖਫਾ ਨਜ਼ਰ ਆ ਰਹੇ ਹਨ ਜਿਸ ਕਾਰਨ ਕੇ ਸਾਰੀਆਂ ਪਾਰਟੀਆਂ ਵੱਲੋਂ ਹੁਣ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜਿਸ ਤਰੀਕੇ ਨਾਲ ਹੀ ਜਾਣਦੇ ਹਾਂ ਕਿ ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਗਏ ਹਨ ਉਸ ਸਮੇਂ ਤੋਂ ਬਾਅਦ ਸਾਰੀਆਂ ਪਾਰਟੀਆਂ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਹੀ ਖ਼ਰਾਬ ਹੋ ਚੁੱਕੀ ਸੀ ਜਿਸ ਤੋਂ ਬਾਅਦ ਕੇ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਮੁੜ ਤੋਂ ਖੜ੍ਹਾ ਕਰਨ ਲਈ ਹੁਣ ਬਹੁਜਨ ਸਮਾਜ ਪਾਰਟੀ ਦਾ ਸਹਾਰਾ ਲਿਆ ਹੈ।ਇਸ ਮਾਮਲੇ ਉਤੇ ਲੋਕ ਇਨਸਾਫ ਪਾਰਟੀ ਨਾਲ ਸਬੰਧਤ ਇਕ ਆਗੂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਇਹ ਹੋ ਚੁੱਕੀ ਸੀ ਕਿ ਜਿਵੇਂ ਉਹ ਵੈਂਟੀਲੇਟਰ ਤੇ ਹੋਣ ਅਤੇ ਹੁਣ ਬਹੁਜਨ ਸਮਾਜ ਪਾਰਟੀ ਵੱਲੋਂ ਉਨ੍ਹਾਂ ਨੂੰ ਸਹਾਰਾ ਦੇ ਕੇ ਵੈਂਟੀਲੇਟਰ ਤੋਂ ਤਾਂ ਹੇਠਾਂ ਉਤਾਰ ਦਿੱਤਾ ਗਿਆ ਹੈ।

ਪਰ ਉਨ੍ਹਾਂ ਦਾ ਇਲਾਜ ਅਜੇ ਵੀ ਨਹੀਂ ਹੋ ਸਕਿਆ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪੰਜਾਬ ਵਿੱਚ ਦੁਬਾਰਾ ਵਿਚਰ ਨਹੀਂ ਸਕਣਗੇ,ਕਿਉਂਕਿ ਉਨ੍ਹਾਂ ਨੇ ਲੋਕਾਂ ਨਾਲ ਬਹੁਤ ਹੀ ਗਲਤ ਕੀਤਾ ਹੈ ਜਿਸ ਦਾ ਹਿਸਾਬ ਕਿਤਾਬ ਹੁਣ ਲੋਕ ਹੀ ਕਰਨਗੇ।ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਕਾਂਗਰਸ ਸਰਕਾਰ ਦਾ ਕਾਟੋ ਕਲੇਸ਼ ਛਿੜਿਆ ਹੋਇਆ ਹੈ ਉਸ ਉੱਤੇ ਵੀ ਲੋਕ ਇਨਸਾਫ ਪਾਰਟੀ ਦੇ ਆਗੂ ਨੇ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਸਬੰਧਤ ਨਵਜੋਤ ਸਿੰਘ ਸਿੱਧੂ ਹਮੇਸ਼ਾਂ ਹੀ ਆਪਣੇ ਲਈ ਲੜਦੇ ਰਹੇ ਹਨ। ਉਨ੍ਹਾਂ ਨੇ ਹਮੇਸ਼ਾਂ ਇਹੀ ਕਿਹਾ ਹੈ ਕਿ ਉਨ੍ਹਾਂ ਨੂੰ ਕੋਈ ਉੱਚਾ ਅਹੁਦਾ ਦਿੱਤਾ ਜਾਵੇ,ਕਦੇ ਵੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਆਵਾਜ਼ ਨਹੀਂ ਚੁੱਕੀ ਅਤੇ ਜਿਸ ਤਰੀਕੇ ਨਾਲ ਅੱਜਕੱਲ੍ਹ ਉਹ ਬੇਅਦਬੀ ਦੇ ਮਾਮਲਿਆਂ ਉੱਤੇ ਬੋਲਦੇ ਦਿਖਾਈ ਦਿੱਤੇ ਉਨ੍ਹਾਂ ਨੇ ਇਹ ਮਾਮਲਾ ਪਹਿਲਾਂ ਕਿਉਂ ਨਹੀਂ ਚੁੱਕਿਆ। ਹੁਣ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਾਂ ਉਨ੍ਹਾਂ ਵੱਲੋਂ ਇਹ ਮਾਮਲੇ ਚੁੱਕ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਉੱਤੇ ਪ੍ਰਤੀਕਰਮ ਦਿੱਤੇ ਅਤੇ ਕਿਹਾ ਕਿ ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਅਤੇ ਲੋਕਾਂ ਦੀ ਲੁੱਟਮਾਰ ਕਰ ਰਹੀਅਾਂ ਹਨ।

Leave a Reply

Your email address will not be published. Required fields are marked *