ਕੋਰੋਨਾ ਕਾਲ ਵਿਚ ਇਹ ਵਿਅਕਤੀ ਬਣ ਗਏ ਕਰੋੜਪਤੀ,200 ਦਾ ਇੰਜੈਕਸ਼ਨ ਵੇਚਿਆ 4000 ਰੁਪਏ ਵਿੱਚ

Uncategorized

ਇਸ ਕੋਰੋਨਾ ਕਾਲ ਵਿੱਚ ਬਹੁਤ ਸਾਰੇ ਲੋਕਾਂ ਨੇ ਘੱਟ ਸਮੇਂ ਵਿੱਚ ਜ਼ਿਆਦਾ ਪੈਸਾ ਕਮਾਉਣ ਦੇ ਚੱਕਰ ਵਿਚ ਲੋਕਾਂ ਨਾਲ ਧੋਖਾਧੜੀ ਕੀਤੀ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਲਾਜ ਦੇ ਨਾਮ ਉੱਤੇ ਵੇਚਿਆ ਜਾਣ ਵਾਲਾ ਕੋਰੋਨਾ ਟੀਕਾ ਜਿਸ ਦੀ ਕੀਮਤ ਦੋ ਸੌ ਰੁਪਏ ਦੇ ਕਰੀਬ ਹੁੰਦੀ ਹੈ,ਉਸ ਨੂੰ ਚਾਰ ਹਜਾਰ ਰੁਪਏ ਵਿੱਚ ਵੇਚਿਆ ਜਾ ਰਿਹਾ ਸੀ। ਇਸ ਕੋਰੋਨਾ ਕਾਲ ਵਿਚ ਲੋਕਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ ਕਿਉਂਕਿ ਪਹਿਲਾਂ ਹਸਪਤਾਲਾਂ ਵਿਚ ਇਲਾਜ ਸਹੀ ਤਰੀਕੇ ਨਾਲ ਨਹੀਂ ਮਿਲ ਰਿਹਾ ਸੀ। ਉਸ ਤੋਂ ਬਾਅਦ ਆਕਸੀਜਨ ਦੀ ਕਮੀ ਕਾਰਨ ਬਹੁਤ ਸਾਰੇ ਲੋਕਾਂ ਨੇ ਜਾਨ ਗਵਾਈ ਉੱਥੇ ਹੀ ਕੁਝ ਲੋਕਾਂ ਨੇ ਮਰੀਜ਼ਾਂ ਦੀ ਮਜਬੂਰੀ ਦਾ ਫ਼ਾਇਦਾ ਉਠਾਉਂਦੇ ਹੋਏ,ਉਨ੍ਹਾਂ ਤੋਂ ਬਹੁਤ ਸਾਰੇ ਪੈਸੇ ਹੜੱਪਣੇ ਸ਼ੁਰੂ ਕਰ ਦਿੱਤੇ।

ਅਜਿਹੇ ਬਹੁਤ ਸਾਰੇ ਮਾਮਲੇ ਸਾਡੇ ਸਾਹਮਣੇ ਆਏ ਜਿੱਥੇ ਕਿ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰੋਂਦੇ ਕੁਰਲਾਉਂਦੇ ਦਿਖਾਈ ਦਿੱਤੇ ਕਿ ਉਨ੍ਹਾਂ ਦੇ ਮਰੀਜ਼ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਹੋ ਰਿਹਾ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮਹਿੰਗੀਆਂ ਦਵਾਈਆਂ ਲੈਣੀਆਂ ਪੈ ਰਹੀਆਂ ਹਨ।ਪਰ ਫਿਰ ਵੀ ਉਨ੍ਹਾਂ ਦੇ ਮਰੀਜ਼ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ,ਕਿਉਂਕਿ ਬਹੁਤ ਸਾਰੀਆਂ ਥਾਵਾਂ ਤੇ ਨਕਲੀ ਦਵਾਈਆਂ ਵੇਚੀਆਂ ਜਾ ਰਹੀਆਂ ਸਨ।ਪਿਛਲੇ ਸਮੇਂ ਇੱਕੋ ਖ਼ਬਰ ਸਾਹਮਣੇ ਆਈ ਸੀ

ਜਿੱਥੇ ਕਿ ਭਾਖੜਾ ਨਦੀ ਦੇ ਕਿਨਾਰੇ ਕੋਰੋਨਾ ਦਵਾਈ ਮਿਲੀ ਸੀ।ਜਿਸ ਤੋਂ ਬਾਅਦ ਰੂਪਨਗਰ ਪੁਲਿਸ ਵੱਲੋਂ ਲਗਾਤਾਰ ਉਨ੍ਹਾਂ ਲੋਕਾਂ ਦੀ ਭਾਲ ਕੀਤੀ ਜਾ ਰਹੀ ਸੀ ਜਿਨ੍ਹਾਂ ਨੇ ਵੱਡੀ ਮਾਤਰਾ ਵਿੱਚ ਭਾਖੜਾ ਨਦੀ ਦੇ ਕਿਨਾਰੇ ਕੋਰੋਨਾ ਦਵਾਈ ਸੁੱਟੀ ਸੀ ਅਤੇ ਹੁਣ ਰੂਪਨਗਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਉਨ੍ਹਾਂ ਨੇ ਇਕ ਗਿਰੋਹ ਨੂੰ ਫੜਿਆ ਹੈ।ਜਿਸ ਵਿੱਚ ਛੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪੁਲਿਸ ਮੁਲਾਜ਼ਮਾਂ ਦਾ ਦੱਸਣਾ ਹੈ ਕਿ ਕੋਰੋਨਾ ਦਾ ਜਿਹੜਾ ਟੀਕਾ ਦੋ ਸੌ ਰੁਪਏ ਦਾ ਵਿਕਦਾ ਹੈ,ਉਸ ਨੂੰ ਇਨ੍ਹਾਂ ਵੱਲੋਂ ਚਾਰ ਹਜਾਰ ਰੁਪਏ ਵਿਚ ਵੇਚਿਆ ਜਾ ਰਿਹਾ ਸੀ।ਸੋ ਇਸ ਲਈ ਇਨ੍ਹਾਂ ਦੋਸ਼ੀਆਂ ਕੋਲੋਂ ਦੋ ਕਰੋੜ ਦੀ ਨਗਦੀ ਅਤੇ ਦੋ ਲੈਪਟਾਪ ਬਰਾਮਦ ਹੋਏ ਹਨ।

ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਵੀ ਫਡ਼ਿਆ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਲਗਾਤਾਰ ਲੋਕਾਂ ਨਾਲ ਧੋਖਾ ਕਮਾਇਆ ਜਾ ਰਿਹਾ ਸੀ ਜਿਸ ਕਾਰਨ ਕੇ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *