ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਜਿਸ ਵਿਚ ਕੇ ਇਕ ਵਿਅਕਤੀ ਵੱਲੋਂ ਤਾੜ ਤਾੜ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਗੋਲੀਆਂ ਨੇ ਤਿੰਨ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਇਕ ਵਿਅਕਤੀ ਦੀ ਜਾਨ ਲੈ ਲਈ।ਜਾਣਕਾਰੀ ਮੁਤਾਬਕ ਇਹ ਮਾਮਲਾ ਤਰਨਤਾਰਨ ਦਾ ਹੈ ਜਿਥੇ ਕਿ ਇੱਕ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋ ਰਿਹਾ ਸੀ ਅਤੇ ਇਹ ਝਗੜਾ ਹੌਲੀ ਹੌਲੀ ਇੰਨਾ ਜ਼ਿਆਦਾ ਵਧ ਗਿਆ ਕਿ ਮਾਮਲਾ ਕ-ਤ-ਲ ਤੱਕ ਪਹੁੰਚ ਗਿਆ।ਖੇਤ ਦੇ ਵਿੱਚ ਹੀ ਬਹੁਤ ਸਾਰੇ ਲੋਕ ਮੌਜੂਦ ਸਨ ਅਤੇ ਲਗਾਤਾਰ ਇੱਕ ਦੂਜੇ ਨੂੰ ਗਾਲ੍ਹਾਂ ਕੱਢ ਰਹੇ ਸਨ, ਉਸੇ ਸਮੇਂ ਇੱਕ ਵਿਅਕਤੀ ਨੇ ਬੰ-ਦੂ-ਕ ਚੁੱਕੀ ਅਤੇ ਚਾਰ ਗੋਲੀਆਂ ਚਲਾਈਆਂ,ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਨੇ ਤਿੰਨ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਇਕ ਦੀ ਮੌ-ਤ ਹੋ ਗਈ।
ਮੌਕੇ ਤੇ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ ਜਿਸ ਤੋਂ ਬਾਅਦ ਕੇ ਲੋਕਾਂ ਵੱਲੋਂ ਅਜਿਹੇ ਲੋਕਾਂ ਦੀ ਸੋਚ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜੋ ਕਿ ਇਕ ਜ਼ਮੀਨੀ ਵਿਵਾਦ ਨੂੰ ਲੈ ਕੇ ਕਿਸੇ ਦਾ ਕ-ਤ-ਲ ਕਰ ਸਕਦੇ ਹਨ। ਇਸ ਤੋਂ ਇਲਾਵਾ ਹੁਣ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ
ਜਿੱਥੇ ਕਿ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਕ-ਤ-ਲ ਕੀਤੇ ਜਾ ਰਹੇ ਹਨ ਕਿਉਂਕਿ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਜਿਸ ਕਾਰਨ ਲੋਕ ਕਿਸੇ ਵੀ ਮਸਲੇ ਦਾ ਹੱਲ ਬੈਠ ਕੇ ਕਰਨਾ ਨਹੀਂ ਚਾਹੁੰਦੇ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਹਰ ਇੱਕ ਮਸਲੇ ਦਾ ਹੱਲ ਲੜਾਈ ਕਰਕੇ ਹੀ ਨਿਕਲ ਸਕਦਾ ਹੈ।