ਨਵਜੋਤ ਕੌਰ ਸਿੱਧੂ ਨੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ,ਕਰ ਦਿੱਤਾ ਇਹ ਵੱਡਾ ਐਲਾਨ

Uncategorized

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਦੇ ਵਿਵਾਦ ਘਟਣ ਦਾ ਨਾਮ ਨਹੀਂ ਲੈ ਰਹੇ।ਨਵਜੋਤ ਸਿੰਘ ਸਿੱਧੂ ਵੱਲੋਂ ਆਏ ਦਿਨ ਹੀ ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨੇ ਛੱਡ ਜਾਂਦੇ ਹਨ ਅਤੇ ਕਿਹਾ ਜਾਂਦਾ ਹੈ ਕਿ ਕੈਪਟਨ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।ਇਸੇ ਤਰ੍ਹਾਂ ਹੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਕੈਪਟਨ ਸਰਕਾਰ ਉੱਪਰ ਨਿਸ਼ਾਨੇ ਸਾਧ ਦੀ ਨਜ਼ਰ ਆਉਂਦੀ ਹੈ ਅੱਜ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਉਹ ਚੁੱਪ ਰਹਿਣ ਇਸ ਕਰਕੇ ਹੀ.

ਉਹ ਚੁੱਪ ਹਨ ਕਿ ਲੋਕ ਇਹ ਨਾ ਸੋਚਣ ਕਿ ਸਿੱਧੂ ਬੋਲ ਕਿਉਂ ਨਹੀਂ ਰਿਹਾ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਕੋਈ ਵੀ ਹੁਕਮ ਮਿਲੇਗਾ ਤਾਂ ਉਹ ਉਸਦਾ ਪਾਲਣ ਜ਼ਰੂਰ ਕਰਨਗੇ ਅਤੇ ਆਉਣ ਵਾਲੀ ਮੀਟਿੰਗ ਵਿਚ ਇਹ ਸਪੱਸ਼ਟ ਹੋ ਜਾਵੇਗਾ ਕਿ ਨਵਜੋਤ ਸਿੰਘ ਸਿੱਧੂ ਆਖ਼ਰ ਕੀ ਕਰਨਾ ਚਾਹੁੰਦੇ ਹਨ ਇਸ ਤੋਂ ਇਲਾਵਾ ਨਵਜੋਤ ਕੌਰ ਸਿੱਧੂ ਨੇ ਕੈਪਟਨ ਸਰਕਾਰ ਉਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਨੇ ਹਰ ਸ਼ਹਿਰ ਵਿਚ ਜਗ੍ਹਾ ਜਗ੍ਹਾ ਤੇ ਇਸ਼ਤਿਹਾਰ ਲਗਾ ਰੱਖੇ ਹਨ ਕਿ ਇਨ੍ਹਾਂ ਨੇ ਇਹ ਕੰਮ ਕੀਤਾ ਹੈ ਜੇਕਰ ਇਨ੍ਹਾਂ ਨੇ ਇਹ ਕੰਮ ਕੀਤੇ ਹੋਣ ਤਾਂ ਇਨ੍ਹਾਂ ਨੂੰ ਪੋਸਟਰ ਲਾਉਣ ਦੀ ਜ਼ਰੂਰਤ ਹੀ ਨਹੀਂ ਹੈ।

ਨਵਜੋਤ ਕੌਰ ਸਿੱਧੂ ਨੇ ਸਰਕਾਰ ਉਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਸਰਕਾਰ ਦੁਬਾਰਾ ਕੰਮ ਕੀਤੇ ਗਏ ਹੁੰਦੇ ਤਾਂ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਦੀ ਫੋਟੋ ਹੁੰਦੀ ਨਾ ਕਿ ਉਨ੍ਹਾਂ ਨੂੰ ਜਗ੍ਹਾ ਜਗ੍ਹਾ ਪੋਸਟਰ ਲਗਾ ਕੇ ਦੱਸਣਾ ਪੈਂਦਾ ਕਿ ਅਸੀਂ ਇਹ ਕੰਮ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ ਜਿਹੜੇ ਪੈਸੇ ਇਹ ਪੋਸਟਰਾਂ ਉੱਪਰ ਖ਼ਰਾਬ ਕਰ ਰਹੇ ਹਨ ਜੇਕਰ ਉਹ ਪੈਸੇ ਗ਼ਰੀਬਾਂ ਦੀ ਭਲਾਈ ਲਈ ਲਗਾਏ ਜਾਣ ਤਾਂ ਦੇਸ਼ ਦਾ ਕੁਝ ਭਲਾ ਹੋ ਜਾਵੇ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਕੋਲ ਆਪਣੇ ਦੋ ਵਕਤ ਦੀ ਰੋਟੀ ਅਤੇ ਦਵਾਈਆਂ ਲੈਣ ਲਈ ਵੀ ਪੈਸਾ ਨਹੀਂ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਦੇਖ ਰੇਖ ਕਰਨ ਤੋਂ ਪਹਿਲਾਂ ਇਨ੍ਹਾਂ ਪੋਸਟਰਾਂ ਨੂੰ ਤਰਜੀਹ ਦੇ ਰਹੀ ਹੈ ਜਿਨ੍ਹਾਂ ਦਾ ਕੋਈ ਵੀ ਮਤਲਬ ਨਹੀਂ ਹੈ।ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਕੁਝ ਕਰਨਾ ਹੀ ਚਾਹੁੰਦੀ ਹੈ ਤਾਂ ਉਹ ਗਰੀਬ ਵਰਗ ਦੇ ਲੋਕਾਂ ਦੇ ਲਈ ਕਰੇ

ਤਾਂ ਜੋ ਗਰੀਬ ਵਰਗ ਉੱਚਾ ਉੱਠ ਸਕੇ ਅਤੇ ਆਪਣੀ ਜ਼ਿੰਦਗੀ ਸੁੱਖ ਨਾਲ ਬਤੀਤ ਕਰ ਸਕੇ। ਨਵਜੋਤ ਕੌਰ ਸਿੱਧੂ ਨੇ ਪਟਿਆਲਾ ਛਿੜ ਉੱਪਰ ਲੜਣ ਤੇ ਗੱਲ ਕਰਦੇ ਹੋਏ ਕਿਹਾ ਕਿ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਗਿਆ ਤਾਂ ਉਹ ਪਟਿਆਲਾ ਤੋਂ ਜ਼ਰੂਰ ਚੋਣਾਂ ਲੜਨਗੇ

Leave a Reply

Your email address will not be published. Required fields are marked *