ਅੱਜਕੱਲ੍ਹ ਪ੍ਰੇਮ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਨਕੋਦਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਨੌਜਵਾਨ ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਘਰ ਵਿੱਚ ਕੁੱ-ਟ ਕੁੱ-ਟ ਕੇ ਮਾਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਮ ਸ਼ਿਵਾ ਸੀ।ਸ਼ਿਵਾ ਦੇ ਪੰਜ ਭੈਣਾਂ ਹਨ ਅਤੇ ਉਹ ਦੋ ਭਰਾ ਸਨ ਦੱਸਿਆ ਜਾ ਰਿਹਾ ਹੈ ਕਿ ਪਿਛਲੀ ਰਾਤ ਲੜਕੀ ਨੇ ਉਸ ਨੂੰ ਫੋਨ ਕਰਕੇ ਖੁਦ ਆਪਣੇ ਘਰ ਬੁਲਾਇਆ ਬਾਅਦ ਵਿੱਚ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਵਾ ਨੂੰ ਆਪਣੇ ਘਰ ਵਿੱਚ ਬੰਦ ਕਰ ਲਿਆ ਅਤੇ ਲਗਾਤਾਰ ਉਸ ਦੀ ਕੁੱ-ਟ-ਮਾ-ਰ ਕੀਤੀ।
ਸ਼ਿਵਾ ਦੇ ਛੋਟੇ ਭਰਾ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਕਿਹਾ ਕਿ ਉਹ ਦਰਵਾਜ਼ਾ ਖੋਲ੍ਹ ਦੇਣ ਪਰ ਉਨ੍ਹਾਂ ਨੇ ਉਸ ਦੀ ਇੱਕ ਨਹੀਂ ਸੁਣੀ।ਜਿਸ ਤੋਂ ਬਾਅਦ ਕਿ ਉਸ ਦੇ ਛੋਟੇ ਭਰਾ ਨੇ ਉਨ੍ਹਾਂ ਦੇ ਇਲਾਕੇ ਦੇ ਕਿਸੇ ਪ੍ਰਧਾਨ ਨੂੰ ਇਹ ਸਾਰੀ ਘਟਨਾ ਦੱਸੀ,ਜਿਸ ਨੇ ਕਿ ਪੁਲੀਸ ਮੁਲਾਜ਼ਮਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।ਪਰ ਜਦੋਂ ਤਕ ਪੁਲਿਸ ਮੁਲਾਜ਼ਮ ਲੜਕੀ ਦੇ ਘਰ ਪਹੁੰਚੇ ,ਉਸ ਸਮੇਂ ਤਕ ਸ਼ਿਵਾ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਸੀ ਅਤੇ ਉਸ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ
ਜਿੱਥੇ ਕਿ ਉਸਨੇ ਦਮ ਤੋਡ਼ ਦਿੱਤਾ। ਹੁਣ ਸ਼ਿਵਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੂੰ ਧੋਖੇ ਨਾਲ ਮਾਰਿਆ ਗਿਆ ਹੈ,ਜਿਸ ਕਰ ਕੇ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਦੂਜੇ ਪਾਸੇ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਦਰਜ ਕਰ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲੈਣਗੇ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਕਿ ਪ੍ਰੇਮ ਸੰਬੰਧਾਂ ਦੇ ਚੱਲਦੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।
ਸੋ ਅਜਿਹੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਨੌਜਵਾਨਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ ਕਦੇ ਵੀ ਅਜਿਹਾ ਕਦਮ ਨਾ ਚੁੱਕਿਆ ਜਾਵੇ, ਜਿਸ ਕਾਰਨ ਉਨ੍ਹਾਂ ਦੀ ਜਾਨ ਖਤਰੇ ਵਿਚ ਪੈ ਸਕਦੀ ਹੈ।