ਪੰਜਾਬ ‘ਚ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ‘ਚ ਸੀਐੱਮ ਭਗਵੰਤ ਮਾਨ ਨੇ ਫ਼ਰਮਾਨ ਜਾਰੀ ਕੀਤਾ ਹੈ। ਮਾਨ ਨੇ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡਣ ਲਈ ਕਿਹਾ ਹੈ। ਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਬਜ਼ਾ ਛੁਡਵਾਇਆ ਨਾ ਗਿਆ ਤਾਂ ਪੁਰਾਣੇ ਖਰਚੇ ਅਤੇ ਪਰਚੇ ਦਰਜ਼ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ- ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ
ਹਨ।ਮਾਨ ਸਰਕਾਰ ਨੇ ਪੰਜਾਬ ਵਿੱਚ 31 ਮਈ ਤੱਕ 5 ਹਜਾਰ ਏਕੜ ਪੰਚਾਇਤੀ ਜ਼ਮੀਨ ਖਾਲੀ ਕਰਨ ਦਾ ਟੀਚਾ ਰੱਖਿਆ ਹੈ। ਹਾਲਾਂਕਿ ਹੁਣ ਤੱਕ ਸਰਕਾਰ ਸਿਰਫ਼ 300 ਏਕੜ ਜ਼ਮੀਨ ਤੋਂ ਹੀ ਨਿਜਾਤ ਦਿਵਾ ਸਕੀ ਹੈ। ਪੰਚਾਇਤੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਮੁਹਾਲੀ, ਅੰਮ੍ਰਿਤਸਰ ਤੋਂ ਇਲਾਵਾ ਕਈ ਥਾਵਾਂ ’ਤੇ ਜ਼ਮੀਨਾਂ ਖਾਲੀ ਕਰਵਾਈਆਂ ਹਨ। ਹਾਲਾਂਕਿ ਕਈ ਥਾਵਾਂ ‘ਤੇ ਉਨ੍ਹਾਂ ਨੂੰ ਕਿਸਾਨ ਯੂਨੀਅਨ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਸੀਐਮ ਮਾਨ ਨੇ ਇਹ ਸਿੱਧੀ ਚੇਤਾਵਨੀ ਜਾਰੀ ਕੀਤੀ ਹੈ।ਪੰਜਾਬ ਵਿੱਚ ਸੱਤਾ ਹਾਸਲ ਕਰਨ ਤੋਂ ਬਾਅਦ ਮਾਨ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ
ਦੀ ਜਾਂਚ ਕੀਤੀ। ਪਤਾ ਲੱਗਾ ਕਿ ਕਰੀਬ 50 ਹਜ਼ਾਰ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਫੜੇ ਗਏ ਲੋਕਾਂ ਵਿੱਚ ਸਿਆਸਤਦਾਨ, ਸੇਵਾਮੁਕਤ ਅਧਿਕਾਰੀ ਅਤੇ ਪ੍ਰਭਾਵਸ਼ਾਲੀ ਲੋਕ ਸ਼ਾਮਿਲ ਹਨ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਮੀਨਾਂ ਦਾ ਲਾਭ ਪੰਚਾਇਤ ਨੂੰ ਮਿਲਣਾ ਚਾਹੀਦਾ ਹੈ। ਇਸ ਲਈ ਇਨ੍ਹਾਂ ਨੂੰ ਖਾਲੀ ਕਰਵਾ ਕੇ ਪੰਚਾਇਤਾਂ ਨੂੰ ਸੌਂਪਿਆ ਜਾਵੇਗਾ। ਅੱਗੇ ਠੇਕੇ ‘ਤੇ ਦੇਣ ਨਾਲ ਉਹ ਖੇਤੀ ਕਰਕੇ ਕਮਾਈ ਕਰ ਸਕੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।