ਪੰਜਾਬ ਦੇ ਵਿਚ ਡਾਕਟਰਾਂ ਲਈ ਜਾਰੀ ਹੋਏ ਇਹ ਸਖ਼ਤ ਹੁਕਮ

Uncategorized

ਦਿਹਾਤ ਅਤੇ ਛੋਟੇ ਸ਼ਹਿਰਾਂ ਦੀਆਂ ਡਿਸਪੈਂਸਰੀਆਂ ‘ਚ ਪੋਸਟਿੰਗ ਹੋਣ ਦੇ ਬਾਵਜੂਦ ਸਿਫ਼ਾਰਸ਼ ਕਰਵਾ ਕੇ ਆਪਣੇ ਘਰ ਦੇ ਲਾਗੇ ਵਾਲੇ ਹਸਪਤਾਲਾਂ ‘ਚ ਜਾਂ ਵੱਡੇ ਸ਼ਹਿਰਾਂ ‘ਚ ਪੋਸਟਿੰਗ ਕਰਵਾਉਣ ਵਾਲੇ ਸਾਰੇ ਡਾਕਟਰਾਂ ਦਾ ਡੈਪੂਟੇਸ਼ਨ ਰੱਦ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੇ ਸੱਕਤਰ ਅਜੌਏ ਸ਼ਰਮਾ ਨੇ ਮੰਗਲਵਾਰ ਨੂੰ ਇਨ੍ਹਾਂ ਡੈਪੂਟੇਸ਼ਨ ਨੂੰ ਰੱਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤੇ ਹਨ।ਜਾਰੀ ਕੀਤੇ ਗਏ ਆਦੇਸ਼ਾਂ ‘ਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਤੇ ਜਨਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ‘ਚ ਤਾਇਨਾਤ ਮੈਡੀਕਲ ਅਫਸਰ ਜਿਹਡ਼ੇ ਵੱਖ-ਵੱਖ ਸਟੇਸ਼ਨਾਂ ’ਤੇ ਡੈਪੂਟੇਸ਼ਨ ’ਤੇ ਤਾਇਨਾਤ ਹਨ, ਤੁਰੰਤ ਪ੍ਰਭਾਵ ਨਾਲ ਰੱਦ ਕੀਤੇ

ਜਾਂਦੇ ਹਨ। ਆਦੇਸ਼ਾਂ ਨੂੰ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਭੇਜ ਕੇ ਡਾਕਟਰਾਂ ਨੂੰ ਆਪਣੇ ਮੂਲ ਸਟੇਸ਼ਨ ’ਤੇ ਜਾਣ ਲਈ ਕਿਹਾ ਗਿਆ ਹੈ ਜਿੱਥੇ ਉਨ੍ਹਾਂ ਦੀ ਨਿਯੁਕਤੀ ਦੇ ਆਦੇਸ਼ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਬਹੁਤ ਸਾਰੀਆਂ ਪੇਂਡੂ ਡਿਸਪੈਂਸਰੀਆਂ, ਛੋਟੇ ਸ਼ਹਿਰਾਂ ਦੇ ਹਸਪਤਾਲ ਆਦਿ ਖਾਲੀ ਹਨ ਕਿਉਂਕਿ ਡਾਕਟਰ ਵੱਡੇ ਸ਼ਹਿਰਾਂ ਵਿਚ ਡਿਊਟੀ ਕਰਨਾ ਪਸੰਦ ਕਰਦੇ ਹਨ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਡਾਕਟਰਾਂ

ਦੀਆਂ ਪਤਨੀਆਂ ਖ਼ੁਦ ਡਾਕਟਰ ਹਨ ਇਸ ਲਈ ਉਹ ਅਜਿਹੀਆਂ ਡਿਸਪੈਂਸਰੀਆਂ ਵਿਚ ਕੰਮ ਕਰ ਰਹੀਆਂ ਹਨ ਜਿੱਥੇ ਕੰਮ ਨਹੀਂ ਹੈ ਅਤੇ ਸਾਲਾਂ ਤੋਂ ਇਨ੍ਹਾਂ ਅਹੁਦਿਆਂ ’ਤੇ ਹਨ। ਸਿਹਤ ਵਿਭਾਗ ਦੇ ਮੰਤਰੀ ਵਿਜੈ ਸਿੰਗਲਾ ਦੀ ਨਜ਼ਰ ਹੁਣ ਇਨ੍ਹਾਂ ਡਾਕਟਰਾਂ ’ਤੇ ਹੈ ਅਤੇ ਉਹ ਇਨ੍ਹਾਂ ਨੂੰ ਉਨ੍ਹਾਂ ਹਸਪਤਾਲਾਂ ਵਿਚ ਭੇਜਣਾ ਚਾਹੁੰਦੇ ਹਨ, ਜਿੱਥੇ ਅਹੁਦੇ ਲੰਬੇ ਸਮੇਂ ਤੋਂ ਖਾਲੀ ਪਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.