ਪੰਜਾਬ ਵਿੱਚ ਹੋਣ ਵਾਲੀਆਂ ਗਰਮੀ ਦੀਆਂ ਛੁੱਟੀਆਂ ਬਾਰੇ ਆਈ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਪੰਦਰਾਂ ਮਈ ਦੋ ਹਜਾਰ ਬਾਈ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਫ਼ੈਸਲੇ ਦੇ ਵਿਚ ਵੱਡਾ ਬਦਲਾਵ ਕੀਤਾ ਗਿਆ ਹੈ ਪੰਜਾਬ ਵਿੱਚ ਵਿਦਿਆਰਥੀਆਂ ਦੀਆਂ 15 ਤੋਂ 31 ਮਈ ਤੱਕ ਆਨਲਾਈਨ ਲਵਾਉਣ ਦਾ ਫੈਸਲਾ ਮਾਨ ਸਰਕਾਰ ਵੱਲੋਂ ਵਾਪਿਸ ਲੈ ਲਿਆ ਗਿਆ ਹੈ। ਹੁਣ ਬੱਚੇ 15 ਤੋਂ 31 ਮਈ ਤੱਕ ਸਕੂਲਾਂ ਵਿੱਚ ਜਾ ਕੇ ਹੀ ਪੜ੍ਹਾਈ ਕਰਨਗੇ। ਇਸ ਤੋਂ ਬਾਅਦ 1 ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਹੋਣਗੀਆਂ।ਪ੍ਰੈਸ ਬਿਆਨ ਵਿਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2

ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤਕ ਰਹੇਗਾ।

ਮੀਤ ਹੇਅਰ ਨੇ  ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *