ਪੁੱਤ ਨੂੰਹ ਨੇ ਬੁੱਢੇ ਮਾਪਿਆਂ ਨੂੰ ਕੁੱਟ ਕੁੱਟ ਕੱਢਿਆ ਘਰੋਂ ਬਾਹਰ ,ਰੋਦਿਆਂ ਨੇ ਕਿਹਾ ਸਾਨੂੰ ਦੇ ਦਿਉ ਮੌਤ

Uncategorized

ਮਾਪੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਆਪਣੀ ਪੂਰੀ ਜ਼ਿੰਦਗੀ ਨੂੰ ਦਾਅ ਤੇ ਲਗਾ ਦਿੰਦੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੁੰਦੀ ਹੈ ਕਿ ਬੁਢਾਪੇ ਵਿੱਚ ਉਨ੍ਹਾਂ ਦੇ ਬੱਚੇ ਉਨ੍ਹਾਂ ਦਾ ਸਹਾਰਾ ਬਣਨਗੇ।ਪਰ ਅੱਜਕੱਲ੍ਹ ਜਿਸ ਤਰੀਕੇ ਨਾਲ ਬੱਚਿਆਂ ਵੱਲੋਂ ਆਪਣੇ ਮਾਪਿਆਂ ਦਾ ਸਾਥ ਛੱਡਿਆ ਜਾ ਰਿਹਾ,ਉਸ ਕਾਰਨ ਅੱਜਕੱਲ੍ਹ ਮਾਪੇ ਸੜਕਾਂ ਉੱਤੇ ਰੁਲਣ ਲਈ ਮਜਬੂਰ ਹਨ ਅਤੇ ਉਹ ਦਰ ਦਰ ਦੀਆਂ ਠੋਕਰਾਂ ਖਾਂਦੇ ਫਿਰਦੇ ਹਨ।ਬਹੁਤ ਸਾਰੇ ਅਜਿਹੇ ਮਾਂ ਪਿਓ ਹਨ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਪਾਲ ਪੋਸ ਕੇ ਵੱਡਾ ਕੀਤਾ, ਪਰ ਉਨ੍ਹਾਂ ਦੇ ਬੱਚਿਆਂ ਨੇ ਉਨ੍ਹਾਂ ਦਾ ਸਾਥ ਨਹੀਂ ਨਿਭਾਇਆ।ਇਸੇ ਤਰੀਕੇ ਨਾਲ ਇੱਕ ਬਜ਼ੁਰਗ ਮਾਂ ਪਿਓ ਦੀ ਕਹਾਣੀ ਸਾਹਮਣੇ ਆ ਰਹੀ ਹੈ,ਜਿਥੇ ਕਿ ਉਨ੍ਹਾਂ ਦਾ ਕਹਿਣਾ ਹੈ

ਕਿ ਉਨ੍ਹਾਂ ਦੇ ਬੱਚਿਆਂ ਵੱਲੋਂ ਉਨ੍ਹਾਂ ਨੂੰ ਘਰੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇੱਥੋਂ ਤੱਕ ਕਿ ਉਨ੍ਹਾਂ ਨੂੰ ਬਹੁਤ ਹੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਬਜ਼ੁਰਗ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੜਕਿਆਂ ਅਤੇ ਉਨ੍ਹਾਂ ਦੀ ਨੂੰਹ ਵੱਲੋਂ ਉਨ੍ਹਾਂ ਦੀ ਰੋਟੀ ਪਾਣੀ ਦਾ ਇੰਤਜ਼ਾਮ ਨਹੀਂ ਕੀਤਾ ਜਾਂਦਾ।ਇਸ ਤੋਂ ਇਲਾਵਾ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦੇ ਲਈ ਜਾਣਬੁੱਝ ਕੇ ਬਿਜਲੀ ਕੱਟ ਦਿੱਤੀ ਜਾਂਦੀ ਹੈ ਤਾਂ ਜੋ ਇਹ ਗਰਮੀ ਵਿੱਚ ਪ੍ਰੇਸ਼ਾਨ ਹੋਣ। ਇਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਇਨ੍ਹਾਂ ਦਾ ਕਾਫ਼ੀ ਸਹਿਯੋਗ ਕੀਤਾ ਹੈ।

ਪਰ ਇਨ੍ਹਾਂ ਦੇ ਆਪਣੇ ਬੱਚਿਆਂ ਨੇ ਇਨ੍ਹਾਂ ਦਾ ਬਿਲਕੁਲ ਵੀ ਸਾਥ ਨਹੀਂ ਦਿੱਤਾ,ਜਿਸ ਕਾਰਨ ਕਿ ਅੱਜ ਇਹ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ।ਇਨ੍ਹਾਂ ਦੇ ਬੱਚਿਆਂ ਨੇ ਇਨ੍ਹਾਂ ਦੀ ਸਾਰੀ ਜਾਇਦਾਦ ਆਪਣੇ ਨਾਮ ਕਰਵਾ ਲਈ ਹੈ ਅਤੇ ਹੁਣ ਇਨ੍ਹਾਂ ਨੂੰ ਘਰੋਂ ਕੱਢਣ ਦੀ ਤਿਆਰੀ ਹੈ।ਇਨ੍ਹਾਂ ਨੇ ਆਪਣੇ ਬੱਚਿਆਂ ਨੂੰ ਕਿਹਾ ਸੀ ਕਿ ਇਨ੍ਹਾਂ ਨੂੰ ਇੱਕ ਕਮਰਾ ਪਾ ਕੇ ਦਿੱਤਾ ਜਾਵੇ ਅਤੇ ਇਨ੍ਹਾਂ ਦਾ ਜੋ ਵੀ ਸਾਮਾਨ ਹੈ, ਉਹ ਦਿੱਤਾ ਜਾਵੇ। ਨਾਲ ਹੀ ਰਾਸ਼ਨ ਪਾਣੀ ਦਾ ਇੰਤਜ਼ਾਮ ਕਰ ਦਿੱਤਾ ਜਾਵੇ ਤਾਂ ਇਹ ਆਪਣੇ ਆਪ ਆਪਣੀ ਜ਼ਿੰਦਗੀ ਦਾ ਗੁਜ਼ਾਰਾ ਕਰ ਲੈਣਗੇ।ਪਰ ਇਨ੍ਹਾਂ ਦੇ ਬੱਚਿਆਂ ਨੂੰ ਇਹ ਗੱਲ ਵੀ ਮਨਜ਼ੂਰ ਨਹੀਂ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਨਾ ਹੀ ਉਨ੍ਹਾਂ ਕੋਲ ਇਨ੍ਹਾਂ ਦਾ ਕੋਈ ਸਮਾਨ ਹੈ ਅਤੇ ਨਾ ਹੀ ਉਹ ਇਨ੍ਹਾਂ ਨੂੰ ਕੋਈ ਕਮਰਾ ਪਾ ਕੇ ਦੇ ਸਕਦੇ ਹਨ ਅਤੇ ਇਨ੍ਹਾਂ ਨੂੰ ਘਰੋਂ ਨਿਕਲਣ ਦੀ ਗੱਲ ਕਹੀ ਜਾ ਰਹੀ ਹੈ।

Leave a Reply

Your email address will not be published. Required fields are marked *