ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਲੋਕਾਂ ਦੇ ਰੂਬਰੂ ਹੋਏ ਇਸ ਦੌਰਾਨ ਉਨ੍ਹਾਂ ਨੇ ਆਪਣੀ ਪਾਰਟੀ ਨੂੰ ਲੈ ਕੇ ਵੱਡੇ ਵੱਡੇ ਫ਼ੈਸਲੇ ਕੀਤੇ ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜੋ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ, ਉਹ ਲੋਕਾਂ ਦੇ ਹੱਕ ਵਿੱਚ ਕੰਮ ਕਰੇਗਾ।ਉਨ੍ਹਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਦਿੱਲੀ ਵਿੱਚ ਉਨ੍ਹਾਂ ਨੇ ਸੁਧਾਰ ਕੀਤੇ ਹਨ,ਉਸ ਤਰੀਕੇ ਨਾਲ ਉਹ ਪੰਜਾਬ ਵਿੱਚ ਵੀ ਸੁਧਾਰ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਨੂੰ ਪਹਿਲਾਂ ਦੀ ਤਰ੍ਹਾਂ ਪੂਰੇ ਦੇਸ਼ ਵਿੱਚ ਉੱਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਇਸ ਵਾਸਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੇ ਫ਼ੈਸਲੇ ਸੁਣਾਏ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ।ਕੁੰਵਰ ਵਿਜੇ ਪ੍ਰਤਾਪ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁਝ ਗੱਲਾਂ ਕਹੀਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਨੂੰ ਹੁਣ ਇੱਕ ਨਵੀਂ ਦਿਸ਼ਾ ਦਿੱਤੀ ਜਾਵੇਗੀ। ਜਿਸ ਤਰੀਕੇ ਦੀ ਰਾਜਨੀਤੀ ਲੋਕਾਂ ਨੇ ਪਹਿਲਾਂ ਦੇਖੀ ਹੈ ਹੁਣ ਅਜਿਹਾ ਨਹੀਂ ਹੋਵੇਗਾ ਹੁਣ ਲੋਕਾਂ ਦੇ ਹੱਥ ਵਿਚ ਤਾਕਤ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਲਈ ਫ਼ੈਸਲੇ ਲੈ ਸਕਣ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਰਤ ਦਾ ਸਭ ਤੋਂ ਬਿਹਤਰੀਨ ਸੂਬਾ ਸੀ ਪਰ ਸਰਕਾਰ ਦੀਆਂ ਕੁਝ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਹਰ ਪੱਖੋਂ ਹੇਠਾਂ ਜਾ ਚੁੱਕਿਆ ਹੈ।ਸੋ ਇਸ ਲਈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋ ਪੰਜਾਬ ਨੂੰ ਦੇਸ਼ ਵਿਚ ਮੁੜ ਤੋਂ ਉਸ ਦਾ ਬਣਦਾ ਸਨਮਾਨ ਦਿਵਾਇਆ ਜਾਵੇ।ਉਨ੍ਹਾਂ ਕਿਹਾ ਜੇਕਰ ਲੋਕਾਂ ਨੇ ਮੌਕਾ ਦਿੱਤਾ ਤਾਂ ਉਹ ਪੰਜਾਬ ਦੇ ਸੁਧਾਰ ਲਈ ਬਹੁਤ ਸਾਰੇ ਕੰਮ ਕਰਨਗੇ।ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਵੀ ਤਾਰੀਫ਼ ਕੀਤੀ ਕਿਉਂਕਿ ਉਨ੍ਹਾਂ ਵੱਲੋਂ ਦਿੱਲੀ ਵਿੱਚ ਬਹੁਤ ਸਾਰੇ ਅਜਿਹੇ ਕੰਮ ਕੀਤੇ ਗਏ। ਜਿਨ੍ਹਾਂ ਕਾਰਨ ਲੋਕਾਂ ਨੂੰ ਸਹਿਯੋਗ ਮਿਲਿਆ ਅਤੇ ਦਿੱਲੀ ਦੇ ਲੋਕ ਵਾਰ ਵਾਰ ਉਨ੍ਹਾਂ ਨੂੰ ਮੁੱਖ ਮੰਤਰੀ ਚੁਣ ਰਹੇ ਹਨ।
ਸੋ ਇਸ ਲਈ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਹੁਣ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਸੁਧਾਰੇ ਜਾ ਸਕਣ।