ਅੱਜਕੱਲ੍ਹ ਪ੍ਰੇਮ ਸੰਬੰਧਾਂ ਦੇ ਚੱਲਦੇ ਕੁਝ ਨੌਜਵਾਨਾਂ ਵੱਲੋਂ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਸ ਦਾ ਖਮਿਆਜ਼ਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੁਗਤਣਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਫਿਰੋਜ਼ਪੁਰ ਦੇ ਇਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਲੜਕਾ ਲੜਕੀ ਨੇ ਘਰੋਂ ਭੱਜ ਕੇ ਵਿਆਹ ਕਰਵਾਇਆ,ਪਰ ਬਾਅਦ ਵਿਚ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੇ ਘਰ ਜਾ ਕੇ ਉਸ ਦੇ ਘਰ ਨੂੰ ਅੱਗ ਲਗਾ ਦਿੱਤੀ।ਇਸ ਦੌਰਾਨ ਇਕ ਸਿਲੰਡਰ ਦੇ ਫਟਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ।ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਇਕ ਲੜਕੀ ਨੂੰ ਪਸੰਦ ਕਰਦਾ ਸੀ,.
ਜਿਸ ਤੋਂ ਬਾਅਦ ਕਿ ਉਹ ਉਸ ਨੂੰ ਘਰੋਂ ਭਜਾ ਕੇ ਲੈ ਗਿਆ ਅਤੇ ਉਸ ਨਾਲ ਕੋਰਟ ਮੈਰਿਜ ਕਰਵਾ ਲਈ।ਪਰ ਉਨ੍ਹਾਂ ਨੂੰ ਇਸ ਗੱਲ ਦਾ ਉਸ ਸਮੇਂ ਪਤਾ ਚੱਲਿਆ ਜਦੋਂ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਘਰ ਆ ਕੇ ਹੰਗਾਮਾ ਕਰਨ ਲੱਗੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਜਾਨ ਗੁਆਂਢੀਆਂ ਦੇ ਘਰ ਲੁੱਕ ਕੇ ਬਚਾਈ ਪਰ ਉਸ ਸਮੇਂ ਲੜਕੀ ਦੇ ਪਰਿਵਾਰਕ ਮੈਂਬਰਾਂ ਵਿਚ ਇੰਨਾ ਜ਼ਿਆਦਾ ਗੁੱਸਾ ਸੀ ਕਿ ਉਨ੍ਹਾਂ ਨੇ ਇਨ੍ਹਾਂ ਦੇ ਘਰ ਵਿੱਚ ਅੱਗ ਲਗਾ ਦਿੱਤੀ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਹੁਣ ਇਸ ਮਾਮਲੇ ਤੇ ਜਦੋਂ ਲੜਕਾ ਲੜਕੀ ਨਾਲ ਗੱਲਬਾਤ ਕੀਤੀ ਗਈ
ਤਾਂ ਲੜਕੀ ਦੇ ਬਿਆਨ ਸਾਹਮਣੇ ਆਏ ਹਨ ਕਿ ਉਸ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਹੈ। ਪਰ ਜਿਸ ਤਰੀਕੇ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਸਹੁਰੇ ਪਰਿਵਾਰ ਦਾ ਸਾਮਾਨ ਸਾੜਿਆ ਗਿਆ ਹੈ ,ਉਹ ਬਿਲਕੁਲ ਹੀ ਗਲਤ ਹੈ ਅਤੇ ਉਨ੍ਹਾਂ ਨੂੰ ਇਹ ਸਾਮਾਨ ਵਾਪਸ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਲੜਕੇ ਦਾ ਵੀ ਇਹੀ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗ਼ਲਤ ਕੀਤਾ ਗਿਆ ਹੈ, ਜਿਸ ਲਈ ਕਿ ਉਨ੍ਹਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ, ਛਾਣਬੀਣ ਦੌਰਾਨ ਜੋ ਵੀ ਮਾਮਲਾ ਸਾਹਮਣੇ ਆਵੇਗਾ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।