ਹੁਣੇ ਹੁਣੇ ਪੰਜਾਬ ਸਰਕਾਰ ਨੇ ਇਸ ਕੰਪਨੀ ਨਾਲ ਕੀਤਾ ਸਮਝੌਤਾ

Uncategorized

ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ ਮਾਈਕਰੋ, ਸਮਾਲ ਅਤੇ ਮੀਡੀਅਮ ਐਂਟਰਪ੍ਰਾਈਜ਼ (ਐਮ.ਐਸ.ਐਮ.ਈ) ਸੈਕਟਰ ਨੂੰ ਉਤਸ਼ਾਹਿਤ ਕਰਨ, ਵਿਕਾਸ ਕਰਨ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਾਇਮਰੀ ਵਿੱਤੀ ਸੰਸਥਾ ਹੈ ਅਤੇ ਭਾਰਤ ਵਿੱਚ ਐਮ.ਐਸ.ਐਮ.ਈ ਵਿੱਤ ਕੰਪਨੀਆਂ ਦੇ ਸਮੁੱਚੇ ਲਾਇਸੈਂਸ ਅਤੇ ਰੈਗੁਲੇਸ਼ਨ ਲਈ ਅਪੈਕਸ ਰੈਗੂਲੇਟਰੀ ਸੰਸਥਾ ਹੈ ਰਾਜ ਵਿੱਚ ਐਮ.ਐਸ.ਐਮ.ਈ ਈਕੋਸਿਸਟਮ ਦੇ ਵਿਕਾਸ ਅਤੇ ਐਂਟਰਪ੍ਰੀਨਿਓਰਸ਼ਿਪ ਕਲਚਰ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਸਰਕਾਰ ਨੇ ਅੰਬ੍ਰੇਲਾ ਪ੍ਰੋਗਰਾਮ ‘ਮਿਸ਼ਨ ਸਵਾਵਲੰਬਨ’ ਤਹਿਤ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ ਨਾਲ ਇੱਕ ਮੈਮੋਰੰਡਮ ਆਫ

ਅੰਡਰਸਟੈਂਡਿੰਗ (ਐਮਓਯੂ) ਤਿੰਨ ਸਾਲ ਵਾਸਤੇ ਹਸਤਾਖਰ ਕੀਤਾ ਹੈ, ਜਿਸ ਵਿੱਚ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ ਰਾਜ ਵਿੱਚ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਸਥਾਪਤ ਕਰੇਗਾ।ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਸ਼੍ਰੀ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ, ਉਦਯੋਗ ਤੇ ਕਾਮਰਸ, ਪੰਜਾਬ ਨੇ ਕਿਹਾ ਕਿ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਇਸ ਪ੍ਰੋਗਰਾਮ ਤਹਿਤ ਆਈਡੈਂਟੀਫਾਈਡ ਉਦੇਸ਼ਾਂ ਨੂੰ ਪੂਰਾ ਕਰਨ ਲਈ ਰਾਜ ਸਰਕਾਰ ਅਤੇ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ ਦੇ ਨਾਲ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰੇਗਾ। ਇਸ ਦੇ ਨਾਲ ਹੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਕਾਰਜਕੁਸ਼ਲਤਾ ਨੂੰ ਵਧਾਉਣ ਅਤੇ

ਰੁਕਾਵਟਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਸਕੀਮਾਂ/ਇੰਟਰਵੈਂਸ਼ਨਸ/ਇੰਨੀਸ਼ੀਏਟਿਵ/ਪ੍ਰੋਜੈਕਟਾਂ ਆਦਿ ਦੇ ਮੌਜੂਦਾ ਢਾਂਚੇ ਵਿੱਚ ਸੋਧਾਂ ਦਾ ਸੁਝਾਅ ਦੇਵੇਗਾ। ਇਹ ਰਾਜ ਵਿੱਚ ਐਮ.ਐਸ.ਐਮ.ਈ ਯੂਨਿਟਾਂ ਨੂੰ ਡਿਜੀਟਲ ਪਲੇਟਫਾਰਮਾਂ ‘ਤੇ ਲਿਆਉਣ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਰਾਜ ਸਰਕਾਰ ਨਾਲ ਮਿਲ ਕੇ ਐਮ.ਐਸ.ਐਮ.ਈ ਲਈ ਲੋੜ-ਅਧਾਰਿਤ ਸਕੀਮਾਂ/ਉਤਪਾਦਾਂ/ਇੰਟਰਵੈਂਸ਼ਨਸ ਨੂੰ ਡਿਜ਼ਾਈਨ/ਵਿਕਸਤ ਕਰਨ ਦਾ ਕੰਮ ਕਰੇਗਾ। ਇਹ ਸਰਕਾਰ ਵੱਲੋਂ ਐਮ.ਐਸ.ਐਮ.ਈ ਲਈ ਪਲਾਨ ਕੀਤੇ ਗਏ ਇੰਨੀਸ਼ੀਏਟਿਵਜ਼ ਲਈ ਤਕਨੀਕੀ/ਸਲਾਹਕਾਰੀ ਸਹਾਇਤਾ ਪ੍ਰਦਾਨ ਕਰੇਗਾ। ਇਸ ਤੋਂ ਇਲਾਵਾ, ਇਹ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਇੰਨੋਵੇਟਿਵ ਕਲੱਸਟਰ ਅਤੇ ਸੈਕਟਰ ਸਪੈਸੀਫਿਕ ਵਿੱਤੀ ਉਤਪਾਦਾਂ ਨੂੰ ਲੋਂਚ ਕਰਨ ਵਿੱਚ ਵੀ ਗਾਈਡ ਕਰੇਗਾ, ਜਿਸ ਨਾਲ ਐਮ.ਐਸ.ਐਮ.ਈ ਦੀ ਵਿੱਤ ਤੱਕ ਪਹੁੰਚ ਵਿੱਚ ਵਾਧਾ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.