ਕਈ ਜ਼ਿਲਿਆਂ ਦੀ ਪੁਲਸ ਕਰ ਰਹੀ ਸੀ ਇਨ੍ਹਾਂ ਨੌਜਵਾਨਾਂ ਦੀ ਤਲਾਸ਼ ,ਵੇਖੋ ਕਿੱਥੇ ਅਤੇ ਕਿਵੇਂ ਚੜ੍ਹੇ ਪੁਲਿਸ ਦੇ ਅੜਿੱਕੇ

Uncategorized

ਪੰਜਾਬ ਵਿੱਚ ਲਗਾਤਾਰ ਚੋਰਾਂ ਦਾ ਆਤੰਕ ਵੱਧਦਾ ਜਾ ਰਿਹਾ ਹੈ, ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਹੋ ਜਾਂਦੀਆਂ ਹਨ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ, ਪਰ ਜਦੋਂ ਪੀਡ਼ਤ ਲੋਕਾਂ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਇਨ੍ਹਾਂ ਚੋਰੀਆਂ ਦੀ ਸ਼ਿਕਾੲਿਤ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਪਾਉਂਦਾ ਅਤੇ ਸਾਲਾਂਬੱਧੀ ਇਹ ਮਾਮਲੇ ਲਟਕਦੇ ਰਹਿੰਦੇ ਹਨ।ਪਰ ਹੁਣ ਬਟਾਲਾ ਪੁਲਸ ਨੇ ਦੋ ਚੋਰਾਂ ਨੂੰ ਗ੍ਰਿਫਤ ਵਿਚ ਲਿਆ ਹੈ। ਪੁਲਸ ਮੁਲਾਜ਼ਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਨ੍ਹਾਂ ਚੋਰਾਂ ਦੀ ਕਾਫੀ ਲੰਬੇ ਸਮੇਂ ਤੋਂ ਭਾਲ ਸੀ,ਕਿਉਂਕਿ ਇਨ੍ਹਾਂ ਦੋਨਾਂ ਦੇ ਖਿਲਾਫ ਬਹੁਤ ਸਾਰੀਆਂ ਸ਼ਿਕਾਇਤਾਂ

ਆ ਚੁੱਕੀਆਂ ਸੀ।ਜਿਨ੍ਹਾਂ ਦੇ ਆਧਾਰ ਉੱਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਉਤੇ ਉਨ੍ਹਾਂ ਵੱਲੋਂ ਇਨ੍ਹਾਂ ਚੋਰਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਹੁਣ ਇਹ ਪੁਲੀਸ ਦੇ ਕਬਜ਼ੇ ਵਿੱਚ ਹਨ। ਪੁਲਸ ਵਾਲਿਆਂ ਵੱਲੋਂ ਇਨ੍ਹਾਂ ਕੋਲੋਂ ਇਕ ਮੋਟਰਸਾਈਕਲ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ ਜੋ ਕਿ ਚੋਰੀ ਦੇ ਦੱਸੇ ਜਾ ਰਹੇ ਹਨ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਨਾਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਵੀ ਫੜਿਆ ਜਾ ਸਕੇ।ਸੋ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਰਾਂ ਦੇ ਖਿਲਾਫ ਸਖਤ ਤੋਂ

ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਘੱਟ ਕੀਤਾ ਜਾ ਸਕੇ,ਕਿਉਂਕਿ ਅੱਜਕੱਲ੍ਹ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ।ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹਨ ਸੋ ਜੇਕਰ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਨੂੰ ਘੱਟ ਕਰਨਾ ਹੋਵੇ ਤਾਂ ਉਥੇ ਪੁਲਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਹੋਵੇਗੀ ਅਤੇ ਇਨ੍ਹਾਂ ਚੋਰਾਂ ਦੇ ਖਿਲਾਫ ਸਖਤ ਰਵੱਈਆ ਅਪਨਾਉਣਾ ਹੋਵੇਗਾ ਤਾਂ

ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਨੂੰ ਘੱਟ ਕੀਤਾ ਜਾ ਸਕੇ।

Leave a Reply

Your email address will not be published. Required fields are marked *