ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਕਾਂਗਰਸ ਪਾਰਟੀ ਵੱਲੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਰਾਜਨੀਤੀਕਰਨ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਜਾਰੀ ਕੀਤੇ ਚੋਣਾਵੀਂ ਗੀਤ ’ਚ ਮਰਹੂਮ ਗਾਇਕ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਹੈ, ਜੋ ਦੁੱਖੀ ਪਰਿਵਾਰ ਅਤੇ ਪ੍ਰਸੰਸਕਾਂ ਦੇ ਦਿਲਾਂ ’ਤੇ ਸੱਟ ਮਾਰਨ ਬਰਾਬਰ ਹੈ।ਗੁਰਮੇਲ ਸਿੰਘ ਨੇ ਕਿਹਾ, ‘‘ਇੱਕ ਮਾਂ ਨੇ ਆਪਣਾ ਬੇਟਾ ਖੋਹ ਦਿੱਤਾ ਹੈ, ਪਰ ਇਹ ਬਹੁਤ ਦੁੱਖਦਾਈ ਹੈ ਕਿ ਕਾਂਗਰਸ ਚੋਣਾ ’ਚ ਉਸਦੀ ਮੌਤ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੂੰ ਅਜਿਹਾ ਨਾ
ਕਰਕੇ ਪਰਿਵਾਰ ਅਤੇ ਪ੍ਰਸੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਸੀ।’’ਸੂਬੇ ਦੀ ਕਾਨੂੰਨ ਵਿਵਸਥਾ ਲਈ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣ ਲਈ ਵਿਰੋਧੀ ਪਾਰਟੀਆਂ ਦੀਆਂ ਅਲੋਚਨਾ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਗੈਂਗਸਟਰਾਂ ਨੂੰ ਪਨਾਹ ਅਤੇ ਸੁਰੱਖਿਆ ਦਿੱਤੀ ਹੈ, ਪਰ ਇਹ ਪਾਰਟੀਆਂ ਕੇਵਲ ਤਿੰਨ ਮਹੀਨਿਆਂ ਵਾਲੀ ਭਗਵੰਤ ਮਾਨ ਸਰਕਾਰ ਦੇ ਸਿਰ ਦੋਸ਼ ਮੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵੱਲੋਂ ਲਏ ਫ਼ੈਸਲਿਆਂ ਅਤੇ ਸਰਕਾਰ ਦੀ ਸ਼ਾਖ ਖ਼ਰਾਬ ਕਰਨ ਲਈ ਹੋਛੇ ਰਾਜਨੀਤਿਕ ਹੱਥਕੰਡੇ ’ਤੇ ਉਤਰ ਆਈਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।