ਤੇਲ ਦੀ ਬੋਤਲ ਲੈ ਕੇ ਗੁਰੂ ਘਰ ਵਿੱਚ ਆਈ ਔਰਤ ਵੱਲੋਂ ਲਗਾਏ ਗਏ ਗੁਰੂਘਰ ਨੂੰ ਅੱਗ ,ਵੇਖੋ ਤਸਵੀਰਾਂ

Uncategorized

ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।ਇਸੇ ਤਰ੍ਹਾਂ ਦੀ ਇੱਕ ਘਟਨਾ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਵਿਚ ਜੌਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਹੈ, ਜਿਥੇ ਕਿ ਇੱਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਤੇਲ ਪਾ ਕੇ ਅੱਗ ਲਗਾ ਦਿੱਤੀ।ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਸਰੂਪ ਅਗਨੀ ਭੇਟ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਸਰੂਪ ਸੀ, ਜਿਨ੍ਹਾਂ ਨੂੰ ਨੌਜਵਾਨਾਂ ਨੇ ਬੜੀ ਮੁਸ਼ਕਲ ਨਾਲ ਬਚਾਇਆ।ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਜਿਸ ਔਰਤ ਨੇ ਇਹ ਕੰਮ ਕੀਤਾ ਹੈ,ਉਹ ਜੌਲੀਆਂ ਪਿੰਡ ਦੀ ਹੀ ਰਹਿਣ ਵਾਲੀ ਹੈ।

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸੀਸੀਟੀਵੀ ਕੈਮਰੇ ਬੰਦ ਸੀ ਅਤੇ ਸਾਰੇ ਲੋਕਾਂ ਨੂੰ ਪਤਾ ਸੀ ਕਿ ਸੀਸੀਟੀਵੀ ਕੈਮਰੇ ਨਹੀਂ ਚੱਲ ਰਹੇ।ਪਰ ਪਿਛਲੇ ਦਿਨੀਂ ਹੀ ਕੈਮਰਿਆਂ ਨੂੰ ਚਲਾਇਆ ਗਿਆ, ਪਰ ਕਿਸੇ ਨੂੰ ਇਹ ਪਤਾ ਨਹੀਂ ਸੀ ਕਿ ਕੈਮਰੇ ਚੱਲ ਰਹੇ ਹਨ।ਇਸੇ ਦੌਰਾਨ ਇਸ ਔਰਤ ਵੱਲੋਂ ਆ ਕੇ ਗੁਰਦੁਆਰਾ ਸਾਹਿਬ ਵਿੱਚ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ।ਜਿਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਫੁਟੇਜ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਔਰਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੁੰਦੀ ਹੈ ਉਹ ਆਪਣੀ ਨੇਫ਼ੇ ਵਿੱਚੋਂ ਤੇਲ ਦੀ ਬੋਤਲ ਕੱਢਦੀ ਹੈ, ਅੱਗ ਲਗਾਉਣ ਤੋਂ ਬਾਅਦ ਵਾਪਸ ਆਪਣੀ ਨੇਫੇ ਪੇਚਾਂ ਬੋਤਲ ਨੂੰ ਟੰਗਦੀ ਹੈ ਅਤੇ ਗੁਰਦੁਆਰਾ ਸਾਹਿਬ ਤੋਂ

ਬਾਹਰ ਹੋ ਜਾਂਦੀ ਹੈ।ਇਸ ਘਟਨਾ ਤੋਂ ਬਾਅਦ ਅੱਗ ਬੁਰੀ ਤਰ੍ਹਾਂ ਨਾਲ ਭੜਕ ਜਾਂਦੀ ਹੈ, ਭਾਵ ਕਿ ਬਹੁਤ ਸਾਦਾ ਅੱਗ ਲੱਗਦੀ ਹੈ।ਜਿਸ ਕਾਰਨ ਗੁਰਦੁਆਰਾ ਸਾਹਿਬ ਵਿਚ ਲੱਗੇ ਹੋਏ ਏਸੀ ਸੜ ਕੇ ਸਵਾਹ ਹੋ ਜਾਂਦੇ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਛੱਤ ਤੱਕ ਅੱਗ ਦੀ ਪਹੁੰਚ ਹੁੰਦੀ ਹੈ।ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਦੇ ਸ਼ੀਸ਼ੇ ਭੰਨ ਕੇ ਉਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਜਗ੍ਹਾ ਉੱਤੇ ਪਹੁੰਚਾਇਆ ਅਤੇ ਜਲਦੀ ਵਿਚ ਪਾਣੀ ਦੀਆਂ ਬੁਛਾੜਾਂ ਮਾਰ ਕੇ ਅੱਗ ਉੱਤੇ ਕਾਬੂ ਪਾਇਆ ਗਿਆ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਅੌਰਤ ਦੀ ਦਿਮਾਗੀ ਹਾਲਤ ਸਹੀ ਨਹੀਂ ਹੋਵੇਗੀ,ਪਰ ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਉਹ ਅੌਰਤ ਚਾਰੇ ਪਾਸੇ ਨਿਗ੍ਹਾ ਮਾਰਨ ਤੋਂ ਬਾਅਦ ਫਿਰ ਇਸ ਘਟਨਾ ਨੂੰ ਅੰਜਾਮ ਦੇ ਰਹੀ ਹੈ।ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਅੌਰਤ ਮੰਦਬੁੱਧੀ

ਨਹੀਂ ਹੈ।ਜਿਸ ਨੇ ਵੀ ਇਸ ਔਰਤ ਦਾ ਇਸਤੇਮਾਲ ਕੀਤਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਦੱਸ ਦੇਈਏ ਕਿ ਜਿਸ ਔਰਤ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਉਸ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

Leave a Reply

Your email address will not be published. Required fields are marked *